Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 7:46 am

+91 90915 01313 , +91 90916 01313

punjabbanni@gmail.com
punjabbani@yahoo.com

ਸਵੱਛਤਾ ਹੀ ਸੇਵਾ ਹੈ’ ਨਾਮਕ ਸੈਮੀਨਾਰ ਕਰਵਾਇਆ

ਸਵੱਛਤਾ ਹੀ ਸੇਵਾ ਹੈ’ ਨਾਮਕ ਸੈਮੀਨਾਰ ਕਰਵਾਇਆ

ਸਵੱਛਤਾ ਹੀ ਸੇਵਾ ਹੈ’ ਨਾਮਕ ਸੈਮੀਨਾਰ ਕਰਵਾਇਆ
ਪਟਿਆਲਾ – ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਆਪਣੇ ਸਥਾਪਨਾ ਦਿਵਸ ਮੌਕੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ਼ ਸ਼ਹੀਦ ਭਗਤ ਸਿੰਘ ਹੋਸਟਲ, ਵਿਖੇ ਇਕ ਰੋਜ਼ਾ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ‘ਸਵੱਛਤਾ ਹੀ ਸੇਵਾ ਹੈ’ ਨਾਮਕ ਇਸ ਸੈਮੀਨਾਰ ਵਿੱਚ ਵਾਤਾਵਰਣ ਦੀ ਸੰਭਾਲ ਬਾਰੇ ਗੱਲ ਕੀਤੀਆਂ ਗਈਆ। ਸੈਮੀਨਾਰ ਦੇ ਮੁੱਖ ਬੁਲਾਰੇ ਡਾ. ਹਿਮੇਂਦਰ ਭਾਰਤੀ, ਜੋ ਕਿ ਯੂਨੀਵਰਿਸਟੀ ਵਿਖੇ ਸਥਾਪਿਤ ਪੰਜਾਬ ਵਣ ਤ੍ਰਿਣ ਜੀਵ ਜੰਤੂ ਮੁੜ ਬਹਾਲੀ ਕੇਂਦਰ ਦੇ ਡਾਇਰੈਕਟਰ ਹਨ, ਨੇ ਵਾਤਾਵਰਣ ਅਤੇ ਜੀਵ ਜੰਤੂਆ ਦੀ ਸੰਭਾਲ ਬਾਰੇ ਵਿਚਾਰ ਪ੍ਰਗਟਾਉਂਦਿਆ ਕਿਹਾ ਕਿ ਸਾਨੂੰ ਵਾਤਾਵਰਣ ਤੇ ਜੀਵ ਜੰਤੂਆ ਦੇ ਰਹਿਣ ਲਈ ਘੱਟੋ ਘੱਟ ਅੱਧੀ ਜਮੀਨ ਛੱਡ ਦੇਣੀ ਚਾਹੀਦੀ ਹੈ ਤਾਂ ਜੋ ਉਹ ਧਰਤੀ ਉੱਤੇ ਜਿਉਂਦੇ ਰਹਿ ਸਕਣ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਜੀਵ ਜੰਤੂ ਮਨੁੱਖ ਦੀਆਂ ਗ਼ਲਤੀਆਂ ਕਰ ਕੇ ਅਲੋਪ ਹੋ ਰਹੇ ਹਨ।
ਇਸ ਪ੍ਰੋਗਰਾਮ ਵਿੱਚ ਪ੍ਰੋਗਰਾਮ ਅਫਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ ਸਿੱਧੂ, ਇੰਜ. ਚਰਨਜੀਵ ਸਿੰਘ ਸਰੋਆ ਅਤੇ ਵਲੰਟੀਅਰਜ਼ ਨੇ ਭਾਗ ਲਿਆ।ਡਾ. ਸੰਦੀਪ ਸਿੰਘ ਵੱਲੋ ਮੰਚ ਦਾ ਸੰਚਾਲਨ ਕਰਦੇ ਹੋਏ ਐੱਨ. ਐੱਸ. ਐੱਸ. ਦਿਵਸ ਬਾਰੇ ਕਵਿਤਾ ਵੀ ਸੁਣਾਈ ਗਈ। ਇਸ ਮੌਕੇ ਸ਼ਹੀਦ ਭਗਤ ਸਿੰਘ ਹੋਸਟਲ ਦੇ ਵਿਦਿਆਰਥੀਆਂ ਵੱਲੋ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਨਾਟਕ ‘ਬੁੱਤ ਬੋਲ ਪਿਆ’ ਖੇਡਿਆ ਗਿਆ।
ਪ੍ਰੋਗਰਾਮ ਕੋਆਰਡੀਨੇਟਰ ਡਾ. ਮਮਤਾ ਸ਼ਰਮਾ ਨੇ ਮੁੱਖ ਬੁਲਾਰੇ ਦਾ ਸਨਮਾਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋ ਦਿੱਤੀ ਜਾਣਕਾਰੀ ਨੂੰ ਅੱਗੇ ਫੈਲਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਵਲੰਟੀਅਰਾਂ ਨੂੰ ਪਿੰਡ -ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ। ਡਾ. ਸਿਮਰਨਜੀਤ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਲਗਭਗ 150 ਵਲੰਟੀਅਰਾਂ ਅਤੇ ਹੋਸਟਲ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਹੋਸਟਲ ਵਿੱਚ ਚਾਰ ਨਿੰਮ੍ਹ ਦੇ ਬੂਟੇ ਵੀ ਲਗਾਏ ਗਏ।

Advertisement
Advertisement
Advertisement
Advertisement
Scroll to Top