Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਸ਼ਹੀਦ ਜਵਾਨ ਪ੍ਰਦੀਪ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ

ਦੁਆਰਾ: Punjab Bani ਪ੍ਰਕਾਸ਼ਿਤ :Wednesday, 27 September, 2023, 04:12 PM

ਸ਼ਹੀਦ ਜਵਾਨ ਪ੍ਰਦੀਪ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ
-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਸ਼ਰਧਾ ਦੇ ਫੁੱਲ ਭੇਟ
-ਕਿਹਾ, ਸ਼ਹੀਦ ਦੀ ਯਾਦ ‘ਚ ਵੱਖ-ਵੱਖ ਕੰਮਾਂ ‘ਤੇ ਖਰਚੇ ਜਾਣਗੇ 99 ਲੱਖ ਰੁਪਏ
-ਸ਼ਹੀਦ ਪ੍ਰਦੀਪ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇਗਾ ਪਿੰਡ ਦੇ ਸਕੂਲ ਦਾ ਨਾਮ,
-ਕਮਿਉਨਿਟੀ ਹਾਲ, ਖੇਡ ਮੈਦਾਨ, ਲਾਇਬਰੇਰੀ, ਯਾਦਗਾਰੀ ਗੇਟ ਬਨਾਉਣ ਦਾ ਐਲਾਨ, ਸਮਸ਼ਾਨਘਾਟ ਪੱਕਾ ਕਰਨ ਸਮੇਤ ਬਾਬਾ ਅਮਰਦਾਸ ਡੇਰੇ ਨੂੰ ਜਾਣ ਵਾਲਾ ਰਸਤਾ ਵੀ ਹੋਵੇਗਾ ਪੱਕਾ
-ਪੂਰਾ ਦੇਸ਼ ਸ਼ਹੀਦ ਦੀ ਬੇਮਿਸਾਲ ਕੁਰਬਾਨੀ ਦਾ ਸਦਾ ਰਿਣੀ ਰਹੇਗਾ
ਸਮਾਣਾ, 27 ਸਤੰਬਰ:
ਕਸ਼ਮੀਰ ਦੇ ਅਨੰਤਨਾਗ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ, ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸਮਾਣਾ ਹਲਕੇ ਦੇ ਪਿੰਡ ਬੱਲਮਗੜ੍ਹ ਨਿਵਾਸੀ ਅਤੇ ਭਾਰਤੀ ਫ਼ੌਜ ਦੇ ਨੌਜਵਾਨ ਸੈਨਿਕ ਪ੍ਰਦੀਪ ਸਿੰਘ ਨਮਿੱਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਸ਼ਹੀਦ ਪ੍ਰਦੀਪ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਰਾਜ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੀ ਯਾਦ ਵਿੱਚ ਵੱਖ-ਵੱਖ ਕਾਰਜਾਂ ‘ਤੇ 99 ਲੱਖ ਰੁਪਏ ਖਰਚ ਕੀਤੇ ਜਾਣਗੇ। ਜੌੜਾਮਾਜਰਾ ਨੇ ਦੱਸਿਆ ਕਿ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੁਝ ਦਿਨ ਪਹਿਲਾਂ ਖ਼ੁਦ ਇਸ ਪਿੰਡ ਵਿਖੇ ਆਕੇ ਐਲਾਨ ਕਰਕੇ ਗਏ ਸਨ ਕਿ ਸ਼ਹੀਦ ਦੀ ਪਤਨੀ ਸੀਮਾ ਰਾਣੀ ਨੂੰ ਉਸਦੀ ਯੋਗਤਾ ਮੁਤਾਬਕ ਪਬਲਿਕ ਕਾਲਜ ਵਿਖੇ ਸਹਾਇਕ ਪ੍ਰੋਫੈਸਰ ਲਗਾਇਆ ਜਾਵੇਗਾ ਤੇ ਇਹ ਨਿਯੁਕਤੀ ਕਰ ਦਿਤੀ ਗਈ ਹੈ।ਇਸਦੇ ਨਾਲ ਹੀ ਮੁੱਖ ਮੰਤਰੀ ਦੇਸ਼ ਲਈ ਇਸ ਸੂਰਬੀਰ ਵੱਲੋਂ ਕੀਤੀ ਬੇਮਿਸਾਲ ਕੁਰਬਾਨੀ ਦੇ ਸਨਮਾਨ ਵਜੋਂ ਇੱਕ ਕਰੋੜ ਰੁਪਏ ਦਾ ਚੈੱਕ ਵੀ ਪਰਿਵਾਰ ਨੂੰ ਸੌਂਪਕੇ ਗਏ ਸਨ।
ਜੌੜਾਮਾਜਰਾ ਨੇ ਦੱਸਿਆ ਕਿ ਪਿੰਡ ਦੇ ਪ੍ਰਾਇਮਰੀ ਸਕੂਲ ਦੇ ਨਾਮ ਸਮੇਤ ਪਬਲਿਕ ਕਾਲਜ ਸਮਾਣਾ ਵਿਖੇ ਨਵੇਂ ਬਣਾਏ ਜਾਣ ਵਾਲੇ ਬਲਾਕ ਦਾ ਨਾਮ ਸ਼ਹੀਦ ਦੇ ਨਾਂ ‘ਤੇ ਰੱਖਿਆ ਜਾਵੇਗਾ। ਸ਼ਹੀਦ ਦੇ ਨਾਂ ‘ਤੇ 20 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਕਮਿਊਨਿਟੀ ਹਾਲ, 16 ਲੱਖ ਰੁਪਏ ਨਾਲ ਲਾਇਬ੍ਰੇਰੀ ਤੇ 18 ਲੱਖ ਰੁਪਏ ਦੀ ਲਾਗਤ ਨਾਲ ਸਟੇਡੀਅਮ ਦੀ ਉਸਾਰੀ ਹੋਵੇਗੀ। ਇਸ ਤੋਂ ਬਿਨਾਂ ਭਵਾਨੀਗੜ੍ਹ-ਕੁਲਾਰਾ-ਬੱਲਮਗੜ੍ਹ ਰੋਡ ਦਾ ਨਾਂ ਵੀ ਸ਼ਹੀਦ ਦੇ ਨਾਂ ‘ਤੇ ਰੱਖਿਆ ਜਾਵੇਗਾ ਅਤੇ 10 ਲੱਖ ਰੁਪਏ ਨਾਲ ਭਵਾਨੀਗੜ੍ਹ ਰੋਡ ‘ਤੇ ਯਾਦਗਰੀ ਗੇਟ ਦੀ ਉਸਾਰੀ ਕਰਵਾਈ ਜਾਵੇਗੀ।ਬਾਬਾ ਅਮਰ ਦਾਸ ਡੇਰੇ ਨੂੰ ਜਾਂਦਾ ਰਸਤਾ 31 ਲੱਖ ਰੁਪਏ ਦੀ ਲਾਗਤ ਨਾਲ ਪੱਕਾ ਕਰਨ ਸਮੇਤ 4 ਲੱਖ ਰੁਪਏ ਦੀ ਲਾਗਤ ਨਾਲ ਸਮਸ਼ਾਨਘਾਟ ਪੱਕਾ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸ਼ਹੀਦ ਦੀ ਪਤਨੀ ਸੀਮਾ ਰਾਣੀ, ਪਿਤਾ ਦਰਸ਼ਨ ਸਿੰਘ ਤੇ ਭਰਾ ਕੁਲਦੀਪ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਜੌੜਾਮਾਜਰਾ ਨੇ ਮਾਤ ਭੂਮੀ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਵੀ ਦੁਹਰਾਉਂਦਿਆਂ ਕਿਹਾ ਕਿ ਪੂਰਾ ਦੇਸ਼ ਸ਼ਹੀਦਾਂ ਦਾ ਸਦਾ ਰਿਣੀ ਰਹੇਗਾ, ਜਿਨ੍ਹਾਂ ਨੇ ਦੇਸ਼ ਅਤੇ ਇਸ ਦੇ ਲੋਕਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।

ਜਿਕਰਯੋਗ ਹੈ ਕਿ 19 ਆਰ.ਆਰ. ਸਿੱਖ ਲਾਈਟ ਇਨਫੈਂਟਰੀ ਦਾ ਜਵਾਨ ਪ੍ਰਦੀਪ ਸਿੰਘ ਅਨੰਤਨਾਗ (ਜੰਮੂ-ਕਸ਼ਮੀਰ) ਵਿਖੇ ਅਤਿਵਾਦੀਆਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਮਿਤੀ 13 ਸਤੰਬਰ ਨੂੰ ਸ਼ਹੀਦੀ ਪਾ ਗਿਆ ਸੀ। ਉਸਦੀ ਮ੍ਰਿਤਕ ਦੇਹ ਕਰੀਬ 5 ਦਿਨਾਂ ਬਾਅਦ ਬਰਾਮਦ ਹੋਈ ਸੀ। ਮੰਤਰੀ ਨੇ ਕਿਹਾ ਕਿ ਇਹ ਦੇਸ਼, ਪੰਜਾਬ ਅਤੇ ਵਿਸ਼ੇਸ਼ ਕਰਕੇ ਸ਼ਹੀਦ ਦੇ ਪਰਿਵਾਰਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਇਸ ਮੌਕੇ ਗੁਲਜਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ, ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ , ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ, ਜਿਲ਼੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਐਮ ਐਸ ਰੰਧਾਵਾ, ਹਰਦੀਪ ਸਿੰਘ ਚੀਮਾ, ਹਰਮੇਸ਼ ਸ਼ਰਮਾ, ਸੁਰਜੀਤ ਸਿੰਘ ਦਹੀਆ, ਰਾਜਬੀਰ ਸਿੰਘ ਬਲਮਗੜ੍ਹ, ਪਰਵਿੰਦਰ ਸਿੰਘ, ਜੁਗਰਾਜ ਸਿੰਘ, ਕਾਲਾ ਬਲਮਗੜ੍ਹ ਸਮੇਤ ਭਾਰਤੀ ਸੈਨਾ ਦੇ ਮੌਜੂਦਾ ਤੇ ਸਾਬਕਾ ਜਵਾਨ ਤੇ ਅਧਿਕਾਰੀ, ਸਿਵਲ ਤੇ ਪੁਲਿਸ ਪ੍ਰਸ਼ਾਸਨ ਸਮੇਤ ਸਿਆਸੀ, ਸਮਾਜਿਕ, ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ।



Scroll to Top