Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਕੁੱਲੜ੍ਹ ਪੀਜ਼ਾ ਕਪਲ ਦੇ ਸਹਿਜ ਅਰੋੜਾ ਨੇ ਸਿਆਸੀ ਦਬਾਅ ਪਾਉਣ ਦੇ ਲਗਾਏ ਇਲਜ਼ਾਮ

ਦੁਆਰਾ: Punjab Bani ਪ੍ਰਕਾਸ਼ਿਤ :Tuesday, 26 September, 2023, 07:37 PM

ਕੁੱਲੜ੍ਹ ਪੀਜ਼ਾ ਕਪਲ ਦੇ ਸਹਿਜ ਅਰੋੜਾ ਨੇ ਸਿਆਸੀ ਦਬਾਅ ਪਾਉਣ ਦੇ ਲਗਾਏ ਇਲਜ਼ਾਮ
ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੁੱਲੜ੍ਹ ਪੀਜ਼ਾ ਜੋੜਾ ਸਦਮੇ ’ਚ ਚੱਲੇ ਗਏ ਹਨ। ਹਾਲਾਂਕਿ ਕੁੱਲੜ੍ਹ ਪੀਜ਼ਾ ਕਪਲ ਦੇ ਸਹਿਜ ਅਰੋੜਾ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਨਕਲੀ ਹੈ ਅਤੇ ਇਸ ਨੂੰ ਏਆਈ ਦੇ ਜਰੀਏ ਬਣਾਇਆ ਗਿਆ ਹੈ। ਨਾਲ ਹੀ ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਇਸ ਵੀਡੀਓ ਨੂੰ ਸੋਸ਼ਲ ਮੀਡੀਆ ’ਤੇ ਸ਼ੇਅਰ ਨਾ ਕਰਨ।
ਉੱਥੇ ਹੀ ਦੂਜੇ ਪਾਸੇ ਹੁਣ ਸਹਿਜ ਅਰੋੜਾ ਵੱਲੋਂ ਸੋਸ਼ਲ ਮੀਡੀਆ ’ਤੇ ਲੋਕਾਂ ਅਤੇ ਮੀਡੀਆ ਅਦਾਰਿਆਂ ਨੂੰ ਅਪੀਲ ਕੀਤੀ ਗਈ ਹੈ। ਜਿਸ ’ਚ ਉਨ੍ਹਾਂ ਨੇ ਸਾਥ ਦੇਣ ਅਤੇ ਇਨਸਾਫ ਦੀ ਗੱਲ ਆਖੀ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਆਈਡੀ ’ਤੇ ਲਿਖਿਆ ਹੈ ਕਿ ਮੇਰੀ ਹਿੰਮਤ ਨਹੀਂ ਪੈਂਦੀ ਨਾ ਹੀ ਇਸ ਤਰ੍ਹਾਂ ਦੀ ਸਥਿਤੀ ਹੈ ਕਿ ਵਾਰ ਵਾਰ ਵੀਡੀਓ ਬਣਾਵਾ ਜਾਂ ਇੰਟਰਵਿਊ ਦੇਵਾ। ਕਿਸੇ ਦੇ ਵੀ ਬਿਨਾਂ ਸਬੂਤਾਂ ਤੋਂ ਦਿੱਤੇ ਫੇਕ ਬਿਆਨ ਕਾਰਨ ਉਨ੍ਹਾਂ ਦੇ ਅਕਸ ਨੂੰ ਨਾ ਖਰਾਬ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਆਪਣਾ ਕੰਮ ਕਰ ਰਹੀ ਹੈ। ਉਨ੍ਹਾਂ ’ਤੇ ਸਿਆਸੀ ਦਬਾਅ ਪਾ ਕੇ ਰਾਜ਼ੀਨਾਮੇ ਦੇ ਲਈ ਕਿਹਾ ਜਾ ਰਿਹਾ ਸੀ ਜਿਸ ਨੂੰ ਉਨ੍ਹਾਂ ਨੇ ਮਨਾਂ ਕੀਤਾ ਅਤੇ ਹੁਣ ਉਨ੍ਹਾਂ ਦੇ ਖਿਲਾਫ ਬਿਆਨ ਬਾਜ਼ੀ ਕੀਤੀ ਗਈ। ਉਨ੍ਹਾਂ ਕੋਲ ਪੂਰੇ ਸਬੂਤ ਹਨ। ਉਨ੍ਹਾਂ ਕੋਲ ਕੋਈ ਸਿਆਸੀ ਸਾਥ ਨਹੀਂ ਹੈ ਪਰ ਤੁਹਾਡੇ ਸਾਥ ਤੋਂ ਇਲਾਵਾ ਹੋਰ ਕੁਝ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਇਨਸਾਫ ਦਿਵਾਉਣ ਦੇ ਲਈ ਅਤੇ ਇੰਟਰਨੈੱਟ ਉੱਤੇ ਵੀਡੀਓ ਨੂੰ ਰੋਕਣ ਲਈ ਤੁਹਾਡੇ ਸਾਥ ਦੀ ਲੋੜ ਹੈ। ਦੱਸ ਦਈਏ ਕਿ ਇਸ ਮੈਸੇਜ ਨੂੰ ਸ਼ੇਅਰ ਕਰਦੇ ਹੋਏ ਸਹਿਜ ਅਰੋੜਾ ਨੇ ਇਹ ਵੀ ਕੈਪਸ਼ਨ ਦਿੱਤੀ ਹੈ ਕਿ ਉਨ੍ਹਾਂ ਦੇ ਪਤਨੀ ਡਿਪ੍ਰੈਸ਼ਨ ’ਚ ਹੈ। ਮੁੜ ਤੋਂ ਸਮਾਜ ’ਚ ਆਉਣ ਦੇ ਲਈ ਤੁਹਾਡੇ ਸਹਿਯੋਗ ਦੀ ਲੋੜ ਹੈ।



Scroll to Top