ਬੀਬੀ ਪਰਮਜੀਤ ਕੌਰ ਦੀਆਂ ਪੰਥਕ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ : ਸ. ਸੁਖਬੀਰ ਸਿੰਘ ਬਾਦਲ
ਬੀਬੀ ਪਰਮਜੀਤ ਕੌਰ ਦੀਆਂ ਪੰਥਕ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ : ਸ. ਸੁਖਬੀਰ ਸਿੰਘ ਬਾਦਲ
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਬਜਾਜ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਸ. ਰੱਖੜਾ, ਪ੍ਰੋ. ਚੰਦੂਮਾਜਰਾ, ਸ. ਢੀਂਡਸਾ ਸਮੇਤ ਪੁੱਜੀਆਂ ਸਖਸ਼ੀਅਤਾਂ ਨੇ ਵੀ ਹਮਦਰਦੀ ਪ੍ਰਗਟਾਈ
ਪਟਿਆਲਾ 7 ਅਕਤੂਬਰ ()
ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਅਕਾਲੀ ਆਗੂ ਅਤੇ ਸਾਬਕਾ ਇੰਮਪੂਰਵਮੈਂਟ ਟਰੱਸਟ ਦੇ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ ਦੀ ਧਰਮਪਤਨੀ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਦੇ ਸਦੀਵੀ ਵਿਛੋੜੇ ’ਤੇ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਲੋਕ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਤੋਂ ਇਲਾਵਾ ਪੁੱਜੀਆਂ ਸਖਸ਼ੀਅਤਾਂ ਨੇ ਸ. ਇੰਦਰਮੋਹਨ ਸਿੰਘ ਬਜਾਜ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟ ਕੀਤਾ।
ਇਸ ਮੌਕੇ ਸ. ਸੁਖਬੀਰ ਸਿੰਘ ਬਾਦਲ ਨੇ ਬੀਬੀ ਪਰਮਜੀਤ ਕੌਰ ਦੇ ਸਦੀਵੀ ਵਿਛੋੜੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਅਤੇ ਸਿਰਮੌਰ ਸੰਸਥਾ ਵਿਚ ਬਤੌਰ ਸ਼ੋ੍ਰਮਣੀ ਕਮੇਟੀ ਮੈਂਬਰ ਉਨ੍ਹਾਂ ਵੱਲੋਂ ਕੀਤੇ ਮਹਾਨ ਕਾਰਜਾਂ ਕਾਰਨ ਹਮੇਸ਼ਾ ਉਨ੍ਹਾਂ ਨੂੰ ਪੰਥਕ ਸਫਾਂ ਵਿਚ ਯਾਦ ਰੱਖਿਆ ਜਾਂਦਾ ਰਹੇਗਾ। ਉਨ੍ਹਾਂ ਕਿਹਾ ਕਿ ਬੀਬੀ ਪਰਮਜੀਤ ਕੌਰ ਦਾ ਅਚਨਚੇਤ ਸਦੀਵੀ ਵਿਛੋੜਾ ਜਿਥੇ ਪਰਿਵਾਰ ਲਈ ਅਸਹਿ ਅਤੇ ਅਕਹਿ ਹੈ, ਉਥੇ ਹੀ ਪਾਰਟੀ ਅਤੇ ਬਾਦਲ ਪਰਿਵਾਰ ਨੂੰ ਨਿੱਜੀ ਤੌਰ ’ਤੇ ਵੱਡਾ ਘਾਟਾ ਪਿਆ ਹੈ ਕਿਉਂਕਿ ਟਕਸਾਲੀ ਪਰਿਵਾਰ ਸ. ਮਨਮੋਹਨ ਸਿੰਘ ਬਜਾਜ ਦੀ ਪਾਰਟੀ ਨੂੰ ਵੱਡੀ ਦੇਣ ਰਹੀ ਅਤੇ ਸ. ਪ੍ਰਕਾਸ਼ ਸਿੰਘ ਬਾਦਲ ਨਾਲ ਉਨ੍ਹਾਂ ਦੇ ਨਿੱਜੀ ਸਬੰਧਾਂ ਦੇ ਚੱਲਦਿਆਂ ਬਜਾਜ ਪਰਿਵਾਰ ਦੀ ਪਾਰਟੀ ਪ੍ਰਤੀ ਵਫਾਦਾਰੀ ਅਤੇ ਸਮਰਪਿਤ ਦੀ ਭਾਵਨਾ ਨੂੰ ਕਦੇ ਵੀ ਅਣਡਿੱਠ ਨਹੀਂ ਕੀਤਾ ਜਾ ਸਕਦਾ।
ਇਸ ਦੁੱਖ ਦੀ ਘੜੀ ਵਿਚ ਸ. ਇੰਦਰਮੋਹਨ ਸਿੰਘ ਬਜਾਜ ਅਤੇ ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਨਵਤੇਜ ਸਿੰਘ ਬਜਾਜ ਨਾਲ ਦੁੱਖ ਸਾਂਝਾ ਕਰਨ ਵਾਲਿਆਂ ’ਚ ਸਾਬਕਾ ਵਿਧਾਇਕ ਬਾਬੂ ਪ੍ਰਕਾਸ਼ ਚੰਦ ਗਰਗ, ਸਿੱਖ ਗੁਰਦੁਆਰਾ ਕਮਿਸ਼ਨ ਦੇ ਚੇਅਰਮੈਨ ਸ.ਸਤਨਾਮ ਸਿੰਘ ਕਲੇਰ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਟਕਸਾਲੀ ਅਕਾਲੀ ਆਗੂ ਸਰੂਪ ਸਿੰਘ ਸਹਿਗਲ, ਸਾਬਕਾ ਵਿਧਾਇਕ ਤੇਜਿੰਦਰਪਾਲ ਸਿੰਘ ਸੰਧੂ, ਸ਼ਹਿਰੀ ਪ੍ਰਧਾਨ ਅਤੇ ਹਲਕਾ ਇੰਚਾਰਜ ਹਰਪਾਲ ਜੁਨੇਜਾ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਸ. ਰਣਧੀਰ ਸਿੰਘ ਰੱਖੜਾ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸ਼ੋ੍ਰਮਣੀ ਅਕਾਲੀ ਦਲ ਦੇ ਯੂਥ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ, ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ, ਸੁਖਮਨ ਸਿੰਘ ਸਿੱਧੂ, ਯੂਥ ਆਗੂ ਅਮਿਤ ਰਾਠੀ, ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਸੁਖਬੀਰ ਸਿੰਘ ਅਬਲੋਵਾਲ, ਗੁਰਵਿੰਦਰ ਸਿੰਘ ਸ਼ਕਤੀਮਾਨ, ਗੁਰਵਿੰਦਰ ਸਿੰਘ ਧੀਮਾਨ, ਪਰਮਜੀਤ ਸਿੰਘ ਪੰਨਾ ਸਾਬਕਾ ਕੌਂਂਸਲਰ, ਸੁਖਵਿੰਦਰਪਾਲ ਸਿੰਘ ਮਿੰਟਾ, ਪਰਵਿੰਦਰ ਸਿੰਘ ਸ਼ੋਰੀ, ਦਰਵੇਸ਼ ਗੋਇਲ, ਹਰਮੀਤ ਸਿੰਘ ਬਡੂੰਗਰ, ਜਸਵਿੰਦਰਪਾਲ ਸਿੰਘ ਚੱਢਾ, ਜਸਪ੍ਰੀਤ ਸਿੰਘ ਲੱਕੀ, ਇੰਦਰਜੀਤ ਸਿੰਘ ਰਾਣਾ, ਮਨਪ੍ਰੀਤ ਸਿੰਘ ਮਨੀ, ਭ�ਿਦਰ ਸ਼ਾਹ ਸਿੰਘ, ਦਰਸ਼ਨਪ੍ਰੀਤ ਸਿੰਘ ਪਿ੍ਰੰਸ, ਸ਼ੁਮੀਲ ਕੁਰੈਸ਼ੀ, ਅਮਰਜੀਤ ਸਿੰਘ ਬਠਲਾ, ਗੁਰਮੀਤ ਸਿੰਘ ਸਧਾਣਾ, ਰਵਿੰਦਰਪਾਲ ਸਿੰਘ ਪਿ੍ਰੰਸ, ਇੰਦਰਜੀਤ ਸਿੰਘ ਬਿੰਦਰਾ ਆਦਿ ਸਖਸ਼ੀਅਤਾਂ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਸ਼ਾਮਲ ਸਨ।