Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 7:45 am

+91 90915 01313 , +91 90916 01313

punjabbanni@gmail.com
punjabbani@yahoo.com

ਦੇਸ਼ ਦਾ ਢਿੱਡ ਭਰਨ ਲਈ ਪੰਜਾਬ ਨੇ ਆਪਣੇ ਪਾਣੀ ਤੇ ਜਮੀਨ ਸਮੇਤ ਸਭ ਕੁਝ ਦਾਅ 'ਤੇ ਲਾਇਆ : ਡਾ. ਬਲਬੀਰ ਸਿੰਘ

ਦੇਸ਼ ਦਾ ਢਿੱਡ ਭਰਨ ਲਈ ਪੰਜਾਬ ਨੇ ਆਪਣੇ ਪਾਣੀ ਤੇ ਜਮੀਨ ਸਮੇਤ ਸਭ ਕੁਝ ਦਾਅ 'ਤੇ ਲਾਇਆ : ਡਾ. ਬਲਬੀਰ ਸਿੰਘ

ਦੇਸ਼ ਦਾ ਢਿੱਡ ਭਰਨ ਲਈ ਪੰਜਾਬ ਨੇ ਆਪਣੇ ਪਾਣੀ ਤੇ ਜਮੀਨ ਸਮੇਤ ਸਭ ਕੁਝ ਦਾਅ ‘ਤੇ ਲਾਇਆ : ਡਾ. ਬਲਬੀਰ ਸਿੰਘ
-ਸਿਹਤ ਮੰਤਰੀ ਵੱਲੋਂ ਪਟਿਆਲਾ ਦੀ ਅਨਾਜ ਮੰਡੀ ‘ਚ ਝੋਨੇ ਦੀ ਖਰੀਦ ਦਾ ਜਾਇਜ਼ਾ
-ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ‘ਤੇ ਰਾਜ ਦੀਆਂ ਮੰਡੀਆਂ ‘ਚ ਨਿਰਵਿਘਨ ਹੋ ਰਹੀ ਝੋਨੇ ਦੀ ਖਰੀਦ
ਪਟਿਆਲਾ, 7 ਅਕਤੂਬਰ:
ਪੰਜਾਬ ਨੇ ਦੇਸ਼ ਦਾ ਢਿੱਡ ਭਰਨ ਲਈ ਆਪਣੇ ਪਾਣੀ ਤੇ ਜਮੀਨ ਸਮੇਤ ਸਭ ਕੁਝ ਦਾਅ ‘ਤੇ ਲਾ ਦਿੱਤਾ ਹੈ। ਅੱਜ ਜਦੋਂ ਪੰਜਾਬ ਨੂੰ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਸ ਸਮੇਂ ਕਿਸੇ ਬਾਹਰਲੇ ਰਾਜ ਨੂੰ ਪਾਣੀ ਦੀ ਇੱਕ ਬੂੰਦ ਵੀ ਨਹੀਂ ਦਿੱਤੀ ਜਾ ਸਕਦੀ। ਇਹ ਪ੍ਰਗਟਾਵਾ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ।
ਸਿਹਤ ਮੰਤਰੀ ਨੇ ਅੱਜ ਇੱਥੇ ਸਰਹਿੰਦ ਰੋਡ ‘ਤੇ ਸਥਿਤ ਨਵੀਂ ਅਨਾਜ ਮੰਡੀ ਵਿਖੇ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਕਿਸਾਨਾਂ, ਆੜਤੀਆ ਐਸੋਸੀਏਸ਼ਨ, ਮਾਰਕੀਟ ਕਮੇਟੀ ਅਤੇ ਲੇਬਰ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਚੱਲ ਰਹੇ ਸਾਉਣੀ ਦੇ ਖਰੀਦ ਸੀਜਨ ਬਾਬਤ ਫੀਡਬੈਕ ਵੀ ਜਾਣੀ।
ਡਾ. ਬਲਬੀਰ ਸਿੰਘ ਨੇ ਪਟਿਆਲਾ ਵਿਖੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ‘ਤੇ ਤਸੱਲੀ ਦਾ ਇਜ਼ਹਾਰ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਰਾਜ ਭਰ ਦੀਆਂ ਮੰਡੀਆਂ ਵਿੱਚ ਨਿਰਵਿਘਨ ਖਰੀਦ ਜਾਰੀ ਹੈ। ਉਨ੍ਹਾਂ ਖੁਸ਼ੀ ਪ੍ਰਗਟਾਈ ਕਿ ਸੂਬਾ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਸਦਕਾ ਕਿਸਾਨਾਂ ਨੂੰ ਉਨ੍ਹਾਂ ਦੀ ਜਿਣਸ ਦੇ ਵਿਕਣ ਬਾਅਦ ਤੁਰੰਤ ਬੈਂਕ ਖਾਤਿਆਂ ਵਿੱਚ ਅਦਾਇਗੀ ਹੋ ਰਹੀ ਹੈ।
ਮੀਡੀਆ ਨਾਲ ਗੈਰਰਸਮੀ ਗੱਲਬਾਤ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਐਸ.ਵਾਈ.ਐਲ. ਤਾਂ ਕਾਂਗਰਸ, ਅਕਾਲੀ ਦਲ ਤੇ ਭਾਜਪਾ ਦੀ ਹੀ ਦੇਣ ਅਤੇ ਇਨ੍ਹਾਂ ਨੇ ਪੰਜਾਬ ਦਾ 70 ਫੀਸਦੀ ਪਾਣੀ ਦੂਸਰੇ ਰਾਜਾਂ ਨੂੰ ਭੇਜਿਆ ਹੈ।
ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਕੇਵਲ 28 ਫੀਸਦੀ ਭੂਮੀ ਦੀ ਨਹਿਰੀ ਪਾਣੀ ਨਾਲ ਸਿੰਜਾਈ ਹੁੰਦੀ ਹੈ ਜਦਕਿ ਬਾਕੀ 72 ਫੀਸਦੀ ਜਮੀਨ ਟਿਊਬਵੈਲਾਂ ਨਾਲ ਸਿੰਜਾਈ ਕੀਤੀ ਜਾਂਦੀ ਹੈ, ਇਸ ਨਾਲ ਅਸੀਂ ਕੇਂਦਰੀ ਭੰਡਾਰ ਹਿੱਸਾ ਪਾਉਣ ਲਈ ਆਪਣੀ ਧਰਤੀ ਹੇਠਲਾ ਪਾਣੀ, ਜਮੀਨ ਦੀ ਉਪਜਾਊ ਸ਼ਕਤੀ, ਕਿਸਾਨਾਂ ਦੀ ਸਿਹਤ, ਸਭ ਕੁਝ ਖਰਾਬ ਕਰ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਰਾਇਪੇਰੀਅਨ ਰਾਜ ਹੈ ਅਤੇ ਪੰਜਾਬ ਦੇ ਪਾਣੀਆਂ ਦਾ ਮਾਲਕ ਵੀ, ਇਸ ਲਈ ਇਹ ਮੰਨ ਲੈਣਾਂ ਚਾਹੀਦਾ ਹੈ ਕਿ ਪੰਜਾਬ ਕੋਲ ਇਸ ਸਮੇਂ ਕੋਈ ਵਾਧੂ ਪਾਣੀ ਨਹੀਂ ਹੈ।
ਇਸ ਮੌਕੇ ਕਰਨਲ ਜੇ.ਵੀ ਸਿੰਘ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਜਸਵੀਰ ਸਿੰਘ ਗਾਂਧੀ, ਆੜਤੀਆ ਐਸੋਸੀਏਸ਼ਨ ਪ੍ਰਧਾਨ ਇੰਜ. ਸਤਵਿੰਦਰ ਸਿੰਘ ਸੈਣੀ, ਜਸਵਿੰਦਰ ਸਿੰਘ ਰਾਣਾ, ਚਰਨਦਾਸ ਗੋਇਲ, ਨਰੇਸ਼ ਮਿੱਤਲ ਸਮੇਤ ਹੋਰ ਨੁਮਾਇੰਦੇ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top