ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਨਵਾਬ ਕਪੂਰ ਸਿੰਘ ਬਰਸੀ ਸਮਾਗਮ ਅੱਜ

ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਨਵਾਬ ਕਪੂਰ ਸਿੰਘ ਬਰਸੀ ਸਮਾਗਮ ਅੱਜ
ਅੰਮ੍ਰਿਤਸਰ:- 8 ਅਕਤੂਬਰ ( ) ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਤੀਸਰੇ ਜਥੇਦਾਰ ਸਿੱਖ ਜਰਨੈਲ ਨਵਾਬ ਕਪੂਰ ਸਿੰਘ ਦੀ ਯਾਦ ਨੂੰ ਸਮਰਪਿਤ 270ਵੀ. ਬਰਸੀ ਗੁਰਮਤਿ ਸਮਾਗਮ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਸਰਪ੍ਰਸਤੀ ਹੇਠ 9 ਅਕਤੂਬਰ ਨੂੰ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀਂ ਛਾਉਣੀ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਵਿਖੇ ਹੋਣਗੇ। ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਵੇਰੇ 10:30 ਵਜੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਵਿਖੇ ਪਰਸੋਂ ਰੋਜ਼ ਤੋਂ ਅਰੰਭ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਦੇ ਸ੍ਰੀ ਅਖੰਡ ਪਾਠ ਦੇ ਭੋਗ ਪੈਣਗੇ। ਉਪਰੰਤ ਗੁਰਮਤਿ ਸਮਾਗਮ ਹੋਵੇਗਾ ਜਿਸ ਵਿੱਚ ਰਾਗੀ, ਢਾਡੀ ਜਥੇ ਉਚੇਚੇ ਤੌਰ ਤੇ ਹਾਜ਼ਰੀ ਭਰਨਗੇ ਅਤੇ ਗੁਰਬਾਣੀ ਕੀਰਤਨ, ਗੁਰਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ।
