Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਝੋਨੇ ਦੀ ਨਿਰਵਿਘਨ ਖਰੀਦ ਕਰਕੇ ਤੁਰੰਤ ਲਿਫਟਿੰਗ ਕੀਤੀ ਜਾਵੇ, CM ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼

ਦੁਆਰਾ: Punjab Bani ਪ੍ਰਕਾਸ਼ਿਤ :Friday, 06 October, 2023, 06:54 PM

ਝੋਨੇ ਦੀ ਨਿਰਵਿਘਨ ਖਰੀਦ ਕਰਕੇ ਤੁਰੰਤ ਲਿਫਟਿੰਗ ਕੀਤੀ ਜਾਵੇ, CM ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼

– ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਖਰੀਦੇ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ
– ਜ਼ਮੀਨੀ ਪੱਧਰ ’ਤੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰਾਂ ਨੂੰ ਰੋਜ਼ਾਨਾ 7-8 ਮੰਡੀਆਂ ਦਾ ਦੌਰਾ ਕਰਨ ਦੀ ਹਦਾਇਤ
– ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਰੁੱਧ ਵਿਆਪਕ ਮੁਹਿੰਮ ਵਿੱਢੀ ਜਾਵੇ
– ਲੋਕਾਂ ਦੀ ਭਲਾਈ ਲਈ ਹੋਰ ਆਮ ਆਦਮੀ ਕਲੀਨਿਕ ਹੋਣਗੇ ਸਥਾਪਤ

ਚੰਡੀਗੜ੍ਹ, 6 ਅਕਤੂਬਰ 2023 – ਪੰਜਾਬ ਦੇ ਮੁੱਖ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਕਰਨ ਅਤੇ ਫਸਲ ਦੀ ਤੁਰੰਤ ਲਿਫਟਿੰਗ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।

ਅੱਜ ਇੱਥੇ ਪੰਜਾਬ ਭਵਨ ਵਿਖੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਸ ਡਿਊਟੀ ਨੂੰ ਨਿਭਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਉਪਜ ਨੂੰ ਛੇਤੀ ਤੋਂ ਛੇਤੀ ਖਰੀਦਿਆ ਜਾਵੇ ਅਤੇ ਉਨ੍ਹਾਂ ਦੀ ਸਹੂਲਤ ਲਈ ਇਸ ਦੀ ਲਿਫਟਿੰਗ ਤੁਰੰਤ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਲਈ ਵਚਨਬੱਧ ਹੈ ਅਤੇ ਸਰਕਾਰ ਦੇ ਇਸ ਫੈਸਲੇ ਨੂੰ ਸਹੀ ਢੰਗ ਨਾਲ ਲਾਗੂ ਕਰਨਾ ਅਧਿਕਾਰੀਆਂ ਦਾ ਫਰਜ਼ ਬਣਦਾ ਹੈ।

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨੀ ਪੱਧਰ ‘ਤੇ ਸਮੁੱਚੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ 7-8 ਮੰਡੀਆਂ ਦਾ ਦੌਰਾ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਅਧਿਕਾਰੀ ਆਪੋ-ਆਪਣੇ ਜ਼ਿਲ੍ਹੇ ਵਿੱਚ ਪੈਂਦੀਆਂ ਅਨਾਜ ਮੰਡੀਆਂ ਦਾ ਨਿਰੰਤਰ ਦੌਰਾ ਕਰਨ ਅਤੇ ਨਿਗਰਾਨੀ ਲਈ ਰੋਜ਼ਾਨਾ ਰਿਪੋਰਟ ਵੀ ਪੇਸ਼ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਖਰੀਦ ਕਾਰਜਾਂ ‘ਤੇ ਗਹੁ ਨਾਲ ਨਜ਼ਰ ਰੱਖਣ ਲਈ ਵੀ ਕਿਹਾ ਤਾਂ ਜੋ ਮੰਡੀਆਂ ਵਿੱਚ ਫਸਲ ਦੇ ਢੇਰ ਨਾ ਲੱਗਣ ਅਤੇ ਇਸ ਦੀ ਛੇਤੀ ਤੋਂ ਛੇਤੀ ਲਿਫਟਿੰਗ ਵੀ ਯਕੀਨੀ ਬਣਾਈ ਜਾ ਸਕੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਝੋਨੇ ਦੀ ਫਸਲ ਦੀ ਆਮਦ, ਖਰੀਦ ਅਤੇ ਅਦਾਇਗੀ ਦੀ ਰੋਜ਼ਾਨਾ ਰਿਪੋਰਟ ਨਿੱਜੀ ਤੌਰ ‘ਤੇ ਉਨ੍ਹਾਂ ਨੂੰ ਸੌਂਪਣ ਲਈ ਆਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਹਨ ਕਿ ਕਿਸਾਨਾਂ ਦੀ ਫ਼ਸਲ ਦੀ ਚੁਕਾਈ ਮੰਡੀਆਂ ਵਿੱਚੋਂ ਨਿਰਵਿਘਨ, ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਹੋ ਸਕੇ। ਉਨ੍ਹਾਂ ਨੇ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਲਿਫਟਿੰਗ ਪਹਿਲੇ ਦਿਨ ਤੋਂ ਹੀ ਸ਼ੁਰੂ ਹੋਈ ਹੈ ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਪ੍ਰਕਿਰਿਆ ਦੇ ਡਿਜੀਟਾਈਜ਼ੇਸ਼ਨ ਨਾਲ ਖਰੀਦ, ਲਿਫਟਿੰਗ ਅਤੇ ਅਦਾਇਗੀ ਇੱਕੋ ਦਿਨ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਦੇ ਨਿਰਧਾਰਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ ਕਰਕੇ ਸਰਕਾਰੀ ਖਰੀਦ ਏਜੰਸੀਆਂ ਨੂੰ ਅਲਾਟ ਕੀਤੇ ਗਏ।



Scroll to Top