ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਦਿੱਤਾ ਸੀਐਮ ਭਗਵੰਤ ਨੂੰ ਤਿੱਖਾ ਜਵਾਬ

ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਦਿੱਤਾ ਸੀਐਮ ਭਗਵੰਤ ਨੂੰ ਤਿੱਖਾ ਜਵਾਬ
ਕਿਹਾ ਕਿ ਪੰਜਾਬ ਦੇ ਹਰ ਮੁੱਦੇ ‘ਤੇ ਬਹਿਸ ਕਰਨ ਲਈ ਅਸੀਂ ਹਰ ਸਮੇਂ ਤਿਆਰ ਹਾਂ
ਚੰਡੀਗੜ੍ਹ, 8 ਅਕਤੂਬਰ: ਪੰਜਾਬ ਦੇ ਪਾਣੀਆਂ ਨੂੰ ਲੈ ਕੇ ਮਾਮਲਾ ਗਰਮਾ ਗਿਆ ਹੈ। ਵਿਰੋਧੀ ਧਿਰਾਂ ਵੱਲੋਂ ਇੱਕ-ਦੂਜੇ ਉਪਰ ਇਲਜ਼ਾਮ ਲਾਏ ਜਾ ਰਹੇ ਹਨ। ਅਜਿਹੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀ ਧਿਰ ਦੇ ਲੀਡਰਾਂ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਤਾਂ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਤਿੱਖਾ ਜਵਾਬ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਰ ਮੁੱਦੇ ‘ਤੇ ਬਹਿਸ ਕਰਨ ਲਈ ਅਸੀਂ ਹਰ ਸਮੇਂ ਤਿਆਰ ਹਾਂ। ਸੀਐਮ ਭਗਵੰਤ ਦੇ ਚੈਲੰਜ ਦਾ ਜਵਾਬ ਦਿੰਦਿਆਂ ਜਾਖਰ ਨੇ ਟਵੀਟ ਕਰਕੇ ਕਿਹਾ…
ਤੂੰ ਇਧਰ ਉਧਰ ਕੀ ਬਾਤ ਨਾ ਕਰ
ਯੇ ਬਤਾ ਕਿ ਕਾਫ਼ਲਾ ਕਿਉਂ ਲੂਟਾ !
ਭਗਵੰਤ ਮਾਨ ਜੀ,
ਪੰਜਾਬ ਦੇ ਹਰ ਮੁੱਦੇ ਤੇ ਬਹਿਸ ਕਰਨ ਲਈ ਅਸੀਂ ਹਰ ਸਮੇਂ ਤਿਆਰ ਹਾਂ।
ਪਹਿਲਾਂ ਤੁਸੀਂ ਇਹ ਤਾਂ ਦੱਸੋ ਕਿ ਪੰਜਾਬ ਦੇ ਪਾਣੀਆਂ ਦੇ ਗੰਭੀਰ ਮਸਲੇ ਤੇ ਤੁਸੀਂ ਕਿਹੜੇ ਦਬਾਅ ਜਾਂ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੁਪਰੀਮ ਕੋਰਟ ਵਿੱਚ ਗੋਡੇ ਟੇਕੇ। ਪੰਜਾਬ ਮੰਗਦਾ ਜਵਾਬ।
