Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਡਿਪਟੀ ਕਮਿਸ਼ਨਰ ਵੱਲੋਂ ਰਾਜਪੁਰਾ ਮੰਡੀ ਦਾ ਅਚਨਚੇਤ ਦੌਰਾ, ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ

ਦੁਆਰਾ: Punjab Bani ਪ੍ਰਕਾਸ਼ਿਤ :Sunday, 08 October, 2023, 06:35 PM

ਡਿਪਟੀ ਕਮਿਸ਼ਨਰ ਵੱਲੋਂ ਰਾਜਪੁਰਾ ਮੰਡੀ ਦਾ ਅਚਨਚੇਤ ਦੌਰਾ, ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ
-ਕਿਹਾ, ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਸਾਨ
-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਝੋਨੇ ਦੇ ਸੁਚੱਜੇ ਖਰੀਦ ਪ੍ਰਬੰਧ-ਸਾਕਸ਼ੀ ਸਾਹਨੀ
ਰਾਜਪੁਰਾ, 8 ਅਕਤੂਬਰ:
”ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਹਨ। ਮੁੱਖ ਮੰਤਰੀ ਦੀਆਂ ਹਦਾਇਤਾਂ ਮੁਤਾਬਕ ਕਿਸੇ ਵੀ ਕਿਸਾਨ ਜਾਂ ਉਸਦੀ ਫ਼ਸਲ ਨੂੰ ਰਾਤ ਮੰਡੀ ਵਿੱਚ ਬਿਨ੍ਹਾਂ ਵਿਕੇ ਨਹੀਂ ਕੱਟਣ ਦਿੱਤੀ ਜਾਵੇਗੀ।” ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਰਾਜਪੁਰਾ ਦੀ ਮੰਡੀ ਵਿੱਚ ਅਚਨਚੇਤ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਮੌਕੇ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਨਿਰਧਾਰਤ ਨਮੀ ਵਾਲੀ ਸੁੱਕੀ ਫ਼ਸਲ ਹੀ ਮੰਡੀ ਵਿੱਚ ਲਿਆਉਣ ਦੀ ਅਪੀਲ ਕੀਤੀ ਗਈ ਹੈ ਤਾਂਕਿ ਉਨ੍ਹਾਂ ਦੀ ਫ਼ਸਲ ਮੰਡੀ ਵਿੱਚ ਆਉਣ ਸਾਰ ਹੀ ਵਿਕ ਜਾਵੇ, ਇਸ ਉਪਰੰਤ ਅਦਾਇਗੀ ਵੀ ਡਿਜੀਟਲ ਤਰੀਕੇ ਨਾਲ ਕਿਸਾਨ ਦੇ ਬੈਂਕ ਖਾਤੇ ਵਿੱਚ ਚਲੀ ਜਾਂਦੀ ਹੈ। ਜਦਕਿ ਲਿਫਟਿੰਗ ਵੀ ਨਾਲੋ-ਨਾਲ ਕਰਵਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਕਿਸੇ ਵੀ ਮੰਡੀ ਵਿੱਚ ਜ਼ਿਲ੍ਹੇ ਦੇ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਸਮੇਂ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਜੇਕਰ ਕਿਸੇ ਥਾਂ ‘ਤੇ ਕੋਈ ਦਿੱਕਤ ਹੁੰਦੀ ਹੈ ਤਾਂ ਸਬੰਧਤ ਐਸਡੀਐਮਜ਼ ਜਾਂ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਦੀ ਸੰਭਾਂਲ ਲਈ ਕਿਸਾਨਾਂ ਨੂੰ ਬਦਲਵੇਂ ਪ੍ਰਬੰਧ ਵੀ ਕਰਕੇ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਝੋਨੇ ਦੀ ਕਟਾਈ ਇਸ ਵਾਰ ਜਲਦੀ ਹੋਣ ਕਰਕੇ ਕਣਕ ਬੀਜਣ ਨੂੰ ਅਜੇ ਕਾਫ਼ੀ ਸਮਾਂ ਪਿਆ ਹੈ, ਇਸ ਲਈ ਕਿਸਾਨ ਖੇਤਾਂ ਵਿੱਖ ਅੱਗ ਨਾ ਲਗਾਉਣ, ਸਗੋਂ ਪਰਾਲੀ ਦਾ ਖੇਤਾਂ ਵਿੱਚ ਹੀ ਨਿਪਟਾਰਾ ਕਰਨ। ਜ਼ਿਲ੍ਹਾ ਮੰਡੀ ਅਫ਼ਸਰ ਅਜੇਪਾਲ ਸਿੰਘ ਬਰਾੜ ਤੇ ਹੋਰ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸਨ।



Scroll to Top