Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 6:09 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹੇ ’ਚ ਸਵੀਪ ਗਤੀਵਿਧੀਆਂ ’ਚ ਹੋਰ ਤੇਜ਼ੀ ਲਿਆਉਣ ਲਈ ਨੋਡਲ ਅਫ਼ਸਰਾਂ ਨੂੰ ਹਦਾਇਤ

ਜ਼ਿਲ੍ਹੇ ’ਚ ਸਵੀਪ ਗਤੀਵਿਧੀਆਂ ’ਚ ਹੋਰ ਤੇਜ਼ੀ ਲਿਆਉਣ ਲਈ ਨੋਡਲ ਅਫ਼ਸਰਾਂ ਨੂੰ ਹਦਾਇਤ

ਜ਼ਿਲ੍ਹੇ ’ਚ ਸਵੀਪ ਗਤੀਵਿਧੀਆਂ ’ਚ ਹੋਰ ਤੇਜ਼ੀ ਲਿਆਉਣ ਲਈ ਨੋਡਲ ਅਫ਼ਸਰਾਂ ਨੂੰ ਹਦਾਇਤ
-1 ਜਨਵਰੀ 2024 ਨੂੰ 18 ਸਾਲ ਪੂਰੇ ਕਰਨ ਵਾਲੇ ਹਰੇਕ ਨੌਜਵਾਨ ਦੀ ਵੋਟ ਬਣਾਈ ਜਾਵੇ : ਵਧੀਕ ਜ਼ਿਲ੍ਹਾ ਚੋਣ ਅਫ਼ਸਰ
ਪਟਿਆਲਾ, 10 ਅਕਤੂਬਰ:
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦਿਆਂ ਸਵੀਪ ਗਤੀਵਿਧੀਆਂ ਸਬੰਧੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਜਗਜੀਤ ਸਿੰਘ ਨੇ ਦੱਸਿਆ ਕਿ ਨੌਜਵਾਨ ਵੋਟਰਾਂ ਦੀਆਂ ਵੋਟਾਂ ਬਣਾਉਣ ਲਈ ਜ਼ਿਲ੍ਹੇ ’ਚ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਯੋਗਤਾ ਮਿਤੀ 01.01.2024 ਦੇ ਆਧਾਰ ਤੇ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਹਰੇਕ ਨੌਜਵਾਨ ਦੀ ਵੋਟ ਬਣਾਈ ਜਾ ਰਹੀ ਹੈ ਤਾਂ ਜੋ ਕੋਈ ਵੀ ਨੌਜਵਾਨ ਵੋਟ ਪਾਉਣ ਤੋਂ ਵਾਂਝਾ ਨਾ ਰਹਿ ਜਾਵੇ।
ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹਾ ਦੇ ਅਧੀਨ ਆਉਂਦੀ ਹਰ ਯੂਨੀਵਰਸਿਟੀ, ਕਾਲਜ, ਸੀਨੀਅਰ ਸੈਕੰਡਰੀ ਸਕੂਲ ਵਿੱਚ ਇੱਕ ਸਪੈਸ਼ਲ ਵੋਟਰ ਰਜਿਸਟ੍ਰੇਸ਼ਨ ਹੈਲਪ ਡੈਸਕ ਬਣਾਇਆ ਜਾਵੇ, ਜਿਸ ਵਿਚ 18 ਸਾਲ ਦੀ ਉਮਰ ਪੂਰੀ ਕਰ ਚੁਕਾ ਨੌਜਵਾਨ ਆਪਣੀ ਵੋਟ ਬਣਵਾ ਸਕੇ ਅਤੇ ਇਸ ਸਬੰਧੀ ਪ੍ਰਚਾਰ ਕਰਨ ਲਈ ਵੱਖ ਵੱਖ ਸਵੀਪ ਗਤੀਵਿਧੀਆਂ ਜਿਵੇਂ ਕਿ ਕਵੀਜ, ਰੰਗੋਲੀ ਪ੍ਰਤੀਯੋਗਤਾ, ਭਾਸ਼ਣ ਮੁਕਾਬਲੇ, ਨਾਟਕ ਕਰਵਾਏ ਜਾਣ। ਉਹਨਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਯੋਗਤਾ ਮਿਤੀ 01-01-2024 ਦੌਰਾਨ ਵੱਖ-ਵੱਖ ਗਰੁੱਪਾਂ ਦੀ ਪਛਾਣ ਕੀਤੀ ਜਾਵੇ ਅਤੇ ਇਨ੍ਹਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ ਅਤੇ ਇਸ ਸਬੰਧੀ ਇਕ ਸ਼ਡਿਊਲ ਤਿਆਰ ਕਰ ਲਿਆ ਜਾਵੇ ਤਾਂ ਜੋ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01-01-2024 ਦੇ ਆਧਾਰ ਤੇ ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਦੇ ਕੰਮ ਮਿਤੀ 27-10-2023 ਤੋਂ 09-12-2023 ਦੌਰਾਨ ਹਰ ਯੋਗ ਵਿਅਕਤੀ, ਜਿਸ ਦੀ ਉਮਰ 01-01-2024 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰ: 6 ਭਰ ਕੇ ਜਾਂ ਆਨਲਾਈਨ https://voters.eci.gov.in/ ਪੋਰਟਲ ਤੇ ਅਪਲਾਈ ਕਰਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ।
ਆਮ ਜਨਤਾ ਨੂੰ ਵੀ ਇਹ ਅਪੀਲ ਕੀਤੀ ਜਾਂਦੀ ਹੈ ਕਿ ਜਿਨ੍ਹਾਂ ਦੀ ਵੋਟ ਅਜੇ ਤੱਕ ਨਹੀਂ ਬਣੀ ਹੋਈ, ਉਹ ਆਪਣਾ ਨਾਮ ਲਾਜ਼ਮੀ ਤੋਰ ਤੇ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਅਤੇ ਭਾਰਤ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਦਾ ਹਿੱਸਾ ਬਣਨ। ਇਸ ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ, ਚੋਣ ਤਹਿਸੀਲਦਾਰ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਪ੍ਰੋ. ਸਵਿੰਦਰ ਰੇਖੀ, ਮਹਿੰਦਰਾ ਕਾਲਜ, ਪਟਿਆਲਾ (ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ, ਪਟਿਆਲਾ) ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਪਟਿਆਲਾ ਦੇ ਨੁਮਾਇੰਦੇ ਅਤੇ ਸਮੂਹ ਹਲਕਿਆਂ ਦੇ ਨੋਡਲ ਅਫ਼ਸਰ ਸ਼ਾਮਲ ਆਏ।

Advertisement
Advertisement
Advertisement
Advertisement
Scroll to Top