Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਐਸ.ਡੀ.ਐਮ ਵੱਲੋਂ ਖੇਤਾਂ 'ਚ ਜਾ ਕੇ ਸਨਮਾਨ

ਦੁਆਰਾ: Punjab Bani ਪ੍ਰਕਾਸ਼ਿਤ :Monday, 09 October, 2023, 04:59 PM

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਐਸ.ਡੀ.ਐਮ ਵੱਲੋਂ ਖੇਤਾਂ ‘ਚ ਜਾ ਕੇ ਸਨਮਾਨ

-ਪਿੰਡ ਫ਼ਤਿਹਪੁਰ, ਇੰਦਰਪੁਰਾ, ਅਬਲੋਵਾਲ, ਫਰੀਦਪੁਰ ਅਤੇ ਪਹਾੜਪੁਰ ਦਾ ਐਸ.ਡੀ.ਐਮ ਪਟਿਆਲਾ ਨੇ ਕੀਤਾ ਦੌਰਾ

-ਕਿਸਾਨ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਅਪਣਾਉਣ : ਡਾ. ਇਸਮਿਤ ਵਿਜੈ ਸਿੰਘ

ਪਟਿਆਲਾ, 9 ਅਕਤੂਬਰ:

ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਪਟਿਆਲਾ ਡਾ. ਇਸਮਤ ਵਿਜੈ ਸਿੰਘ ਵੱਲੋਂ ਬਲਾਕ ਪਟਿਆਲਾ ਦੇ ਪਿੰਡ ਫ਼ਤਿਹਪੁਰ, ਇੰਦਰਪੁਰਾ, ਅਬਲੋਵਾਲ, ਫਰੀਦਪੁਰ ਅਤੇ ਪਹਾੜਪੁਰ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦੌਰਾ ਕੀਤਾ ਗਿਆ।
ਇਸ ਦੌਰੇ ਦੌਰਾਨ ਉਹਨਾਂ ਕਿਸਾਨ ਜਗਰੂਪ ਸਿੰਘ ਪਿੰਡ ਇੰਦਰਪੁਰਾ ਅਤੇ ਜਗਮੇਲ ਸਿੰਘ ਪਿੰਡ ਫਰੀਦਪੁਰ ਨੂੰ ਜੋ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ ਨੂੰ ਖੇਤਾਂ ਵਿਚ ਜਾ ਕੇ ਸਨਮਾਨਿਤ ਕੀਤਾ ਅਤੇ ਹੋਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰ ਕੀਤੇ ਚੈਟਬੋਟ (73800-16070) ਰਾਹੀਂ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਜਾਂ ਗੱਠਾ ਬਣਾਉਣ ਲਈ ਮਸ਼ੀਨਰੀ ਦੀ ਮੰਗ ਕਰਨ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਅਪਣਾਉਣ।
ਇਸ ਦੌਰੇ ਦੌਰਾਨ ਖੇਤੀਬਾੜੀ ਵਿਭਾਗ ਦੇ ਬਲਾਕ ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਅਜੈਪਾਲ ਸਿੰਘ ਬਰਾੜ ਨੇ ਜਿਨ੍ਹਾਂ ਖੇਤਾਂ ਵਿਚ ਕੰਬਾਈਨਾਂ ਚੱਲ ਰਹੀਆਂ ਸਨ, ਉਹਨਾਂ ਕਿਸਾਨਾਂ ਨੂੰ ਗੱਠਾਂ ਬਣਾਉਣ ਜਾਂ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਵਾਲੇ ਕਿਸਾਨਾਂ ਤੋਂ ਸੇਧ ਲੈਂਦੇ ਹੋਏ ਅਜਿਹਾ ਉਪਰਾਲੇ ਆਪਣੇ ਖੇਤਾਂ ਵਿਚ ਕਰਨ ਦੀ ਅਪੀਲ ਕੀਤੀ ਅਤੇ ਕਿਸਾਨਾਂ ਨੂੰ ਕਣਕ ਦੇ ਬੀਜ ਉੱਪਰ ਮਿਲਣ ਵਾਲੀ ਸਬਸਿਡੀ ਸਬੰਧੀ ਜਾਣਕਾਰੀ ਦਿੱਤੀ ਅਤੇ ਕਣਕ ਦੀ ਬਿਜਾਈ 25 ਅਕਤੂਬਰ, 2023 ਤੋਂ ਹੀ ਸ਼ੁਰੂ ਕਰਨ ਬਾਰੇ ਦੱਸਿਆ।



Scroll to Top