Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 4:18 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਜ਼ਿਲ੍ਹੇ ਦੀਆਂ ਮੰਡੀਆਂ 'ਚ 1 ਲੱਖ 21 ਹਜ਼ਾਰ 360 ਮੀਟ੍ਰਿਕ ਟਨ ਝੋਨੇ ਦੀ ਆਮਦ : ਸਾਕਸ਼ੀ ਸਾਹਨੀ

ਦੁਆਰਾ: Punjab Bani ਪ੍ਰਕਾਸ਼ਿਤ :Monday, 09 October, 2023, 05:00 PM

ਜ਼ਿਲ੍ਹੇ ਦੀਆਂ ਮੰਡੀਆਂ ‘ਚ 1 ਲੱਖ 21 ਹਜ਼ਾਰ 360 ਮੀਟ੍ਰਿਕ ਟਨ ਝੋਨੇ ਦੀ ਆਮਦ : ਸਾਕਸ਼ੀ ਸਾਹਨੀ
-ਕਿਸਾਨ ਮੰਡੀਆਂ ‘ਚ ਸੁੱਕਾ ਝੋਨਾ ਹੀ ਲੈ ਕੇ ਆਉਣ
ਪਟਿਆਲਾ, 9 ਅਕਤੂਬਰ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 109 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 93 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ ਤੇ 85 ਖਰੀਦ ਕੇਂਦਰਾਂ ਵਿਖੇ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਕੱਲ ਤੱਕ ਮੰਡੀਆਂ ‘ਚ 1 ਲੱਖ 21 ਹਜ਼ਾਰ 360 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ 1 ਲੱਖ 16 ਹਜ਼ਾਰ 317 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 51141 ਮੀਟਰਿਕ ਟਨ, ਮਾਰਕਫੈਡ ਵੱਲੋਂ 23552 ਮੀਟਰਿਕ ਟਨ, ਪਨਸਪ ਵੱਲੋਂ 22762 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 18862 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ ਹਾਲੇ ਤੱਕ ਖਰੀਦ ਸ਼ੁਰੂ ਨਹੀਂ ਕੀਤੀ ਗਈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਅਜਿਹਾ ਕਰਨਾ ਜਿਥੇ ਗੈਰ ਕਾਨੂੰਨੀ ਹੈ ਉਥੇ ਹੀ ਇਸ ਦਾ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਹੀ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਧਰਤੀ ਵਿਚਲੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਧੁਨਿਕ ਖੇਤੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ।



Scroll to Top