ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਏਸ਼ੀਅਨ ਵਿੱਚ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਵਧਾਈ ਦਿਤੀ

ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਏਸ਼ੀਅਨ ਵਿੱਚ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਵਧਾਈ ਦਿਤੀ
ਅੰਮ੍ਰਿਤਸਰ :- 9 ਅਕਤੂਬਰ ( ) ਨਿਹੰਗ ਸਿੰਘਾਂ ਦੀ ਮੁਖ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਏਸ਼ੀਅਨ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕੀਤੇ ਜਾਣ ਤੇ ਸਭ ਖਿਡਾਰੀਆਂ ਨੂੰ ਦਿਲੋਂ ਵਧਾਈ ਦਿਤੀ ਹੈ।
ਉਨ੍ਹਾਂ ਕਿਹਾ ਕਿ ਚੀਨ ਦੇ ਸ਼ਹਿਰ ਹਾਂਗਜੂ ਵਿੱਚ ਹੋਈਆਂ ਖੇਡਾਂ ਵਿੱਚ ਭਾਰਤੀਆਂ ਖਿਡਾਰੀਆਂ ਨੇ ਸੈਂਕੜੇ ਤੋਂ ਵੱਧ ਸੋਨੇ, ਚਾਂਦੀ ਦੇ ਤਗਮੇ ਹਾਸਲ ਕੀਤੇ ਹਨ। ਇਹ ਖਿਡਾਰੀਆਂ ਦੀ ਸਖ਼ਤ ਮੇਹਨਤ ਤੇ ਲਗਨ ਦਾ ਸਿੱਟਾ ਹੈ। ਪੰਜਾਬ ਖੇਡਾਂ ਵਿੱਚ ਹਮੇਸ਼ਾਂ ਮੋਹਰੀ ਰਿਹਾ ਹੈ। ਪੰਜਾਬੀ ਸਿਰੜੀ ਉਦਮੀ ਤੇ ਊਰਜਾਵਾਨ ਹਨ ਤੇ ਇਨ੍ਹਾਂ ਵਿੱਚ ਹਰ ਖੇਤਰ ਵਿੱਚ ਕਾਮਯਾਬ ਹੋਣ ਦੀ ਕਾਬਲੀਅਤ ਹੈ। ਪੰਜਾਬ ਨੇ ਪਹਿਲਾਂ ਵੀ ਹਾਕੀ, ਕਬੱਡੀ, ਫੁੱਟਬਾਲ, ਵਾਲੀਵਾਲ, ਅਥਲੈਕਟਿਸ ਤੀਰ ਅੰਦਾਜ਼, ਪਹਿਲਵਾਨਾਂ ਵਿੱਚ ਚੋਟੀ ਦੇ ਖਿਡਾਰੀ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿਰੜ ਤੋਂ ਬਗੈਰ ਕਿਸੇ ਪ੍ਰਾਪਤੀ ਨੂੰ ਛੂਹਿਆ ਨਹੀਂ ਜਾ ਸਕਦਾ। ਉਨ੍ਹਾਂ ਸਮੁੱਚੇ ਭਾਰਤੀ ਖਿਡਾਰੀਆਂ ਨੂੰ ਸਾਨਦਾਰ ਜਿੱਤ ਤੇ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਓਲੰਪਿਕ ਖੇਡਾਂ ਵਿੱਚ ਵੀ ਭਾਰਤੀ ਖਿਡਾਰੀ ਨਵਾਂ ਇਤਿਹਾਸ ਰਚਣਗੇ।
