Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 11:22 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਸਿਹਤ
ਫਿਲਮ ’ਉੜਤਾ ਪੰਜਾਬ’ ਤੁਸੀਂ ਆਪ ਪੰਜਾਬੀ ਨੌਜਵਾਨਾਂ ਦੀ ਬਦਨਾਮੀ ਕਰਨ ਵਾਸਤੇ ਤਿਆਰ ਕਰਵਾਈ ਸੀ: ਅਕਾਲੀ ਦਲ ਨੇ ਕੇਜਰੀਵਾਲ ਨੂੰ ਕਰਵਾਇਆ ਚੇਤਾ

ਫਿਲਮ ’ਉੜਤਾ ਪੰਜਾਬ’ ਤੁਸੀਂ ਆਪ ਪੰਜਾਬੀ ਨੌਜਵਾਨਾਂ ਦੀ ਬਦਨਾਮੀ ਕਰਨ ਵਾਸਤੇ ਤਿਆਰ ਕਰਵਾਈ ਸੀ: ਅਕਾਲੀ ਦਲ ਨੇ ਕੇਜਰੀਵਾਲ ਨੂੰ ਕਰਵਾਇਆ ਚੇਤਾ

ਫਿਲਮ ’ਉੜਤਾ ਪੰਜਾਬ’ ਤੁਸੀਂ ਆਪ ਪੰਜਾਬੀ ਨੌਜਵਾਨਾਂ ਦੀ ਬਦਨਾਮੀ ਕਰਨ ਵਾਸਤੇ ਤਿਆਰ ਕਰਵਾਈ ਸੀ: ਅਕਾਲੀ ਦਲ ਨੇ ਕੇਜਰੀਵਾਲ ਨੂੰ ਕਰਵਾਇਆ ਚੇਤਾ

ਪਟਿਆਲਾ, 2 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਨਸ਼ਿਆਂ ’ਤੇ ਫਿਲਮ ਬਣੀ ਹੋਣ ਦੇ ਦਿੱਤੇ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਚੇਤਾ ਕਰਵਾਇਆ ਕਿ ਇਹ ਫਿਲਮ ਹੋਰ ਕਿਸੇ ਨੇ ਨਹੀਂ ਬਲਕਿ ਉਹਨਾਂ ਨੇ ਆਪ ਹੀ ‌ਤਿਆਰ ਕਰਵਾਈ ਸੀ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਸ਼ਾਇਦ ਅਰਵਿੰਦ ਕੇਜਰੀਵਾਲ ਦੀ ਯਾਦਦਾਸ਼ਤ ਕਮਜ਼ੋਰ ਹੈ।

ਉਹਨਾਂ ਕਿਹਾ ਕਿ ਜਦੋਂ ਇਹਨਾਂ ਦੀ ਪਾਰਟੀ ਪੰਜਾਬ ਵਿਚ ਸਰਗਰਮ ਹੋਈਸੀ ਤਾਂ ਪੰਜਾਬੀ ਨੌਜਵਾਨਾਂ ਨੂੰ ਬਦਨਾਮ ਕਰਨ ਵਿਚ ਸਭ ਤੋਂ ਮੋਹਰੀ ਭੂਮਿਕਾ ਕਾਂਗਰਸੀ ਆਗੂ ਰਾਹੁਲ ਗਾਂਧੀ ਤੇ ਆਪ ਮੁਖੀ ਅਰਵਿੰਦ ਕੇਜਰੀਵਾਲ ਨੇ ਆਪ ਨਿਭਾਈ ਸੀ। ਉਹਨਾਂ ਕਿਹਾ ਕਿ ਪੰਜਾਬ ਦੇ ਜਾਂ ਸ਼ਾਇਦ ਦੇਸ਼ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਸੀ ਕਿ ਇਕ ਸਿਆਸੀ ਪਾਰਟੀ ਨੇ ਫਿਲਮ ਬਣਵਾ ਕੇ ਸਿਆਸੀ ਲਾਹਾ ਖੱਟਣ ਦੀ ਕੋਸ਼ਿਸ਼ ਕੀਤੀ ਹੋਵੇ। ਉਹਨਾਂ ਕਿਹਾ ਕਿ ਪੰਜਾਬ ਦੇ ਮੰਦੇ ਭਾਗ ਇਹ ਹੈ ਕਿ ਜੋ ਕੋਸ਼ਿਸ਼ ਉਸ ਵੇਲੇ ਆਪ ਲੀਡਰਸ਼ਿਪ ਨੇ ਕੀਤੀ, ਅੱਜ ਪੰਜਾਬ ਵਿਚ ਉਸਨੂੰ ਹਕੀਕੀ ਜਾਮਾ ਮਿਲ ਗਿਆ ਹੈ ਤੇ ਆਪ ਸਰਕਾਰ ਦੇ ਰਾਜ ਵਿਚ ਨਸ਼ਿਆਂ ਦਾ ਪਸਾਰ ਇੰਨਾ ਕੁ ਜ਼ਿਆਦਾ ਹੋਇਆ ਹੈ ਕਿ ਸ਼ਾਇਦ ਹੀ ਕੋਈ ਪਿੰਡ ਜਾਂ ਗਲੀ ਮੁਹੱਲਾ ਇਸਦੀ ਮਾਰ ਤੋਂ ਬਚਿਆ ਹੋਵੇ।

ਡਾ. ਚੀਮਾ ਨੇ ਕੇਜਰੀਵਾਲ ਨੂੰ ਆਖਿਆ ਕਿ ਉਹ ਇਹ ਨਾ ਭੁੱਲਣ ਕਿ ਝੂਠ ਭਾਵੇਂ 100 ਵਾਰ ਬੋਲਿਆ ਜਾਵੇ ਪਰ ਅਖੀਰ ਜਿੱਤ ਸੱਚ ਦੀ ਹੀ ਹੁੰਦੀ ਹੈ।

Scroll to Top