Breaking News ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਦੇ ਸਦੀਵੀ ਵਿਛੋੜੇ ’ਤੇ ਦੁੱਖ ਪ੍ਰਗਟ

ਦੁਆਰਾ: Punjab Bani ਪ੍ਰਕਾਸ਼ਿਤ :Monday, 02 October, 2023, 07:43 PM

ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਦੇ ਸਦੀਵੀ ਵਿਛੋੜੇ ’ਤੇ ਦੁੱਖ ਪ੍ਰਗਟ
ਧਾਰਮਕ ਕਾਰਜਾਂ ’ਚ ਬੀਬੀ ਪਰਮਜੀਤ ਕੌਰ ਦੇ ਅਹਿਮ ਯੋਗਦਾਨ ਰਿਹਾ : ਪ੍ਰੋ. ਬਡੂੰਗਰ
ਪਟਿਆਲਾ 2 ਅਕਤੂਬਰ ()
ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਇੰਮਪੂਰਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ ਦੀ ਧਰਮਪਤਨੀ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਦੇ ਸਵਰਗਵਾਸ ਹੋਣ ਜਾਣ ’ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗਹਿਰਾ ਦੁੱਖ ਪ੍ਰਗਟ ਕੀਤਾ। ਪ੍ਰੋ. ਬਡੂੰਗਰ ਨੇ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਦਾ ਸਦੀਵੀ ਵਿਛੋੜਾ ਨਾ ਪੂਰਾ ਹੋਣ ਵਾਲਾ ਘਾਟਾ। ਉਨ੍ਹਾਂ ਕਿਹਾ ਕਿ ਬੀਬੀ ਪਰਮਜੀਤ ਕੌਰ ਨੂੰ ਪ੍ਰਮਾਤਮਾ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਬੀਬੀ ਪਰਮਜੀਤ ਕੌਰ ਹਮੇਸ਼ਾ ਧਾਰਮਕ ਕਾਰਜਾਂ ਵਿਚ ਆਪਣਾ ਵੱਡਾ ਯੋਗਦਾਨ ਪਾਉਂਦੇ ਰਹੇ ਹਨ ਉਨ੍ਹਾਂ ਵੱਲੋਂ ਕੀਤੇ ਕਾਰਜਾਂ ਨੂੰ ਪੰਥਕ ਸਫਾਂ ਵਿਚ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ। ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਸਾਬਕਾ ਚੇਅਰਮੈਨ ਇੰਦਰਮੋਹਨ ਬਜਾਜ ਅਤੇ ਸਮੂਹ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਗੁਰਬਾਣੀ ਦਾ ਫਲਸਫਾ ਸਾਰਿਆਂ ਨੂੰ ਭਾਣੇ ਵਿਚ ਰਹਿਣ ਲਈ ਪ੍ਰੇਰਿਤ ਕਰਦਾ ਹੈ । ਬੀਬੀ ਪਰਮਜੀਤ ਕੌਰ ਦੇ ਅਚਨਚੇਤ ਸਦੀਵੀ ਵਿਛੋੜੇ ’ਤੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬੀਬੀ ਕਲਦੀਪ ਕੌਰ ਟੌਹੜਾ, ਸੁਰਜੀਤ ਸਿੰਘ ਗੜ੍ਹੀ ਤੋਂ ਇਲਾਵਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਸਮੇਤ ਸਮੂਹ ਸਟਾਫ ਮੁਲਾਜ਼ਮਾਂ ਨੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ। ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਦਾ ਅੰਤਿਮ ਸਸਕਾਰ ਸ਼ਮਸ਼ਾਨਘਾਟ ਬੀਰ ਜੀ ਦੀਆਂ ਮੜ੍ਹੀਆਂ ਵਿਖੇ ਸਵੇਰੇ 11.00 ਵਜੇ ਕੀਤਾ ਜਾਵੇਗਾ।



Scroll to Top