ਜੰਮੂ-ਕਸ਼ਮੀਰ 'ਚ ਨਾਰਕੋ-ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 300 ਕਰੋੜ ਦੀ ਕੋਕੀਨ ਬਰਾਮਦ

ਦੁਆਰਾ: Punjab Bani ਪ੍ਰਕਾਸ਼ਿਤ :Monday, 02 October, 2023, 07:25 PM

ਜੰਮੂ-ਕਸ਼ਮੀਰ ‘ਚ ਨਾਰਕੋ-ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 300 ਕਰੋੜ ਦੀ ਕੋਕੀਨ ਬਰਾਮਦ

ਜੰਮੂ -ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਇੱਕ ਅੱਤਵਾਦੀ (ਨਾਰਕੋ-ਟੇਰਰ) ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਇੱਕ ਵਾਹਨ ਵਿੱਚੋਂ 30 ਕਿਲੋ ਕੋਕੀਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਕੋਕੀਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 300 ਕਰੋੜ ਰੁਪਏ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਮੁਤਾਬਕ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਦੇ ਨਾਲ ਲੱਗਦੇ ਬਨਿਹਾਲ ਇਲਾਕੇ ਤੋਂ ਕੋਕੀਨ ਬਰਾਮਦ ਹੋਣ ਤੋਂ ਬਾਅਦ ਪੰਜਾਬ ਦੇ ਦੋ ਨਿਵਾਸੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਜੰਮੂ ਖੇਤਰ ਦੇ ਵਧੀਕ ਪੁਲਿਸ ਡਾਇਰੈਕਟਰ ਜਨਰਲ ਮੁਕੇਸ਼ ਸਿੰਘ ਨੇ ਦੱਸਿਆ, ‘ਸ਼ਨੀਵਾਰ ਰਾਤ ਕਰੀਬ 10.30 ਵਜੇ ਸੀਨੀਅਰ ਪੁਲਿਸ ਕਪਤਾਨ ਮੋਹਿਤਾ ਸ਼ਰਮਾ ਦੀ ਅਗਵਾਈ ਹੇਠ ਰਾਮਬਨ ਪੁਲਿਸ ਨੇ ਬਨਿਹਾਲ ਰੇਲਵੇ ਚੌਕ ਨੇੜੇ ਕਸ਼ਮੀਰ ਤੋਂ ਜੰਮੂ ਆ ਰਹੇ ਇੱਕ ਵਾਹਨ ਨੂੰ ਰੋਕਿਆ, ਜਿਸ ਵਿੱਚੋਂ 30 ਕਿਲੋਗ੍ਰਾਮ ਕੋਕੀਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਨਸ਼ੀਲੇ ਪਦਾਰਥਾਂ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ 300 ਕਰੋੜ ਰੁਪਏ ਹੈ। ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧ ਵਿਚ ਦੋ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੋਕੀਨ ਦੀ ਸਫਲਤਾਪੂਰਵਕ ਬਰਾਮਦਗੀ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਇਕ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ।



Scroll to Top