ਪੰਜਾਬ ਕੈਬਨਿਟ ਵੱਲੋਂ ਏ.ਜੀ. ਦਾ ਅਸਤੀਫ਼ਾ ਮਨਜ਼ੂਰ
ਦੁਆਰਾ: Punjab Bani ਪ੍ਰਕਾਸ਼ਿਤ :Thursday, 05 October, 2023, 05:57 PM
ਪੰਜਾਬ ਕੈਬਨਿਟ ਵੱਲੋਂ ਏ.ਜੀ. ਦਾ ਅਸਤੀਫ਼ਾ ਮਨਜ਼ੂਰ
ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਗੁਰਮਿੰਦਰ ਗੈਰੀ ਹੋਣਗੇ
ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਪ੍ਰਵਾਨਗੀ
ਚੰਡੀਗੜ੍ਹ, 5 ਅਕਤੂਬਰ 2023- ਪੰਜਾਬ ਕੈਬਨਿਟ ਦੇ ਵਲੋਂ ਏ.ਜੀ. ਵਿਨੋਦ ਘਈ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ ਅਤੇ ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫ਼ੈਸਲਾ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਵਿਚ ਲਿਆ ਗਿਆ। ਮੀਟਿੰਗ ਵਿਚ SYL ਦੇ ਮਸਲੇ ਨੂੰ ਲੈਕੇ ਵੀ ਮੀਟਿੰਗ ‘ਚ ਚਰਚਾ ਹੋਈ। ਕਿਸੇ ਵੀ ਕੀਮਤ ‘ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ।