Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 29 Jun 2026 | 11:07 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ

ਦੁਆਰਾ: Punjab Bani ਪ੍ਰਕਾਸ਼ਿਤ :Thursday, 05 October, 2023, 06:03 PM

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ
– SYL ਨਹਿਰ ਵਿਵਾਦ ਮਾਮਲੇ ਵਿਚ ਸਿਆਸਤ ਨਾ ਕਰਨ ਲਈ ਕਿਹਾ
ਪੰਜਾਬ, 5 Oct : SYL ਨਹਿਰ ਵਿਵਾਦ ਮਾਮਲੇ ਵਿਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਉਤੇ ਸਿਆਸਤ ਨਾ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਸਖ਼ਤ ਹੁਕਮ ਜਾਰੀ ਕਰਨ ਲਈ ਮਜਬੂਰ ਨਾ ਕੀਤਾ ਜਾਵੇ।
ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਵਿੱਚ ਐਸਵਾਈਐਲ ਨਹਿਰ ਬਣਾਉਣ ਦੀ ਪ੍ਰਕਿਰਿਆ ਬਾਰੇ ਸਰਵੇਖਣ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ।
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਉਹ ਸਰਵੇਖਣ ਦੀ ਪ੍ਰਕਿਰਿਆ ਵਿੱਚ ਕੇਂਦਰ ਸਰਕਾਰ ਦੀ ਮਦਦ ਕਰੇ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਦੋਵਾਂ ਰਾਜਾਂ ਵਿਚਾਲੇ ਇਸ ਵਿਵਾਦ ਨੂੰ ਸੁਲਝਾਉਣ ਲਈ ਪਹਿਲ ਕਰਨੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਉਹ ਸਰਵੇਖਣ ਦੀ ਪ੍ਰਕਿਰਿਆ ਵਿੱਚ ਕੇਂਦਰ ਸਰਕਾਰ ਦੀ ਮਦਦ ਕਰੇ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਦੋਵਾਂ ਰਾਜਾਂ ਵਿਚਾਲੇ ਇਸ ਵਿਵਾਦ ਨੂੰ ਸੁਲਝਾਉਣ ਲਈ ਪਹਿਲ ਕਰਨੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਹਰਿਆਣਾ ਵਿੱਚ ਐਸਵਾਈਐਲ ਨਹਿਰ ਬਣਾਉਣ ਦੀ ਪ੍ਰਕਿਰਿਆ ਲਗਭਗ ਪੂਰੀ ਹੋ ਚੁੱਕੀ ਹੈ, ਇਸ ਲਈ ਪੰਜਾਬ ਨੂੰ ਵੀ ਇਸ ਸਮੱਸਿਆ ਦਾ ਹੱਲ ਲੱਭਣ ਲਈ ਕੰਮ ਕਰਨਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਚੱਲ ਰਹੇ ਇਸ ਵਿਵਾਦ ਦਾ ਹੱਲ ਲੱਭਣ ਦੀ ਦਿਸ਼ਾ ‘ਚ ਕੰਮ ਕਰ ਰਹੇ ਹਾਂ। ਸਾਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਵੀ ਇਸ ਦਿਸ਼ਾ ‘ਚ ਕੰਮ ਕਰੇਗੀ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਪੰਜਾਬ ਵਿਚ ਐਸਵਾਈਐਲ ਨਹਿਰ ਦੇ ਨਿਰਮਾਣ ਦੀ ਮੌਜੂਦਾ ਸਥਿਤੀ ਬਾਰੇ ਵੀ ਰਿਪੋਰਟ ਮੰਗੀ ਹੈ। ਸੁਪਰੀਮ ਕੋਰਟ ਜਨਵਰੀ 2024 ਦੇ ਦੂਜੇ ਹਫ਼ਤੇ ਇਸ ਮਾਮਲੇ ਦੀ ਸੁਣਵਾਈ ਕਰੇਗਾ।



Scroll to Top