Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 12:29 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਅਸਹਿਮਤੀ ਦਾ ਗਲਾ ਘੁੱਟਣਾ ਲੋਕਤੰਤਰ ਦਾ ਕਤਲ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਦੁਆਰਾ: Punjab Bani ਪ੍ਰਕਾਸ਼ਿਤ :Thursday, 05 October, 2023, 03:21 PM

ਅਸਹਿਮਤੀ ਦਾ ਗਲਾ ਘੁੱਟਣਾ ਲੋਕਤੰਤਰ ਦਾ ਕਤਲ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਪੱਤਰਕਾਰਾਂ ਤੇ ਸਰਕਾਰੀ ਹਮਲੇ ਨਿੰਦਣਯੋਗ

ਅੰਮ੍ਰਿਤਸਰ:- 5 ਅਕਤੂਬਰ ( ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਨਿਹੰਗ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96ਕਰੋੜੀ ਨੇ ਕਿਹਾ ਸਰਕਾਰ ਨੂੰ ਪੱਤਰਕਾਰਾਂ ਦੁਆਰਾ ਪੈਸੇ ਪ੍ਰਾਪਤ ਕਰਨ ਦੇ ਢੰਗ-ਤਰੀਕਿਆਂ ਬਾਰੇ ਪੜਤਾਲ ਕਰਨ ਦਾ ਪੂਰਾ ਅਧਿਕਾਰ ਹੈ ਅਤੇ ਇਸ ਸਬੰਧ ਵਿਚ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਪਰ ਬਿਨ੍ਹਾਂ ਕਿਸੇ ਦੋਸ਼ ਦੇ ਪੱਤਰਕਾਰਾਂ ਨੂੰ ਪਰੇਸ਼ਾਨ ਕਰਨਾ ਸਰਾਸਰ ਗ਼ਲਤ ਤੇ ਨਿੰਦਣਯੋਗ ਹੈ। ਸਰਕਾਰ ਦਾ ਪਿਛਲਾ ਰਿਕਾਰਡ ਦੱਸਦਾ ਹੈ ਕਿ ਸਮਾਜਿਕ ਕਾਰਕੁਨਾਂ, ਵਿਦਵਾਨਾਂ, ਲਿਖਾਰੀਆਂ ਤੇ ਕਲਾਕਾਰਾਂ ਨੂੰ ਲਗਾਤਾਰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਕੌਮਾਂਤਰੀ ਪੱਧਰ `ਤੇ ਵਿਚਾਰਾਂ ਦੇ ਪ੍ਰਗਟਾਵੇ `ਤੇ ਲਗਾਤਾਰ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਅਤੇ ਆਲਮੀ ਪ੍ਰੈਸ ਆਜ਼ਾਦੀ ਇੰਡੈਕਸ-2023 ਵਿਚ ਭਾਰਤ ਦਾ ਸਥਾਨ 180 ਦੇਸ਼ ਵਿੱਚੋਂ 161ਵਾਂ ਹੈ। ਦਿੱਲੀ ਪੁਲੀਸ ਵੱਲੋਂ ਨਿਊਜ਼ ਕਲਿਕ ਨਾਲ ਜੁੜੇ 50 ਤੋਂ ਵੱਧ ਪੱਤਰਕਾਰਾਂ ਤੇ ਕਰਮਚਾਰੀਆਂ ਦੇ ਘਰਾਂ `ਤੇ ਮਾਰੇ ਛਾਪਿਆਂ ਤੋਂ ਇਹ ਸੁਨੇਹਾ ਸਪਸ਼ਟ ਹੁੰਦਾ ਹੈ ਕਿ ਸਰਕਾਰ ਕਿਸੇ ਤਰਾਂ ਦੀ ਆਲੋਚਨਾ ਬਰਦਾਸਤ ਨਹੀਂ ਕਰਦੀ।

ਉਨ੍ਹਾਂ ਕਿਹਾ ਇਹ ਪਹਿਲੀ ਵਾਰ ਨਹੀਂ ਹੈ ਕਿ ਪੱਤਰਕਾਰਾਂ ਵਿਰੁੱਧ ਅਜਿਹੀ ਕਾਰਵਾਈ ਕੀਤੀ ਗਈ ਹੈ `ਸੱਤਾਧਾਰੀ ਪਾਰਟੀਆਂ ਹਮੇਸ਼ਾ ਆਪਣੇ ਨਾਲ ਅਸਹਿਮਤੀ ਰੱਖਣ ਵਾਲਿਆਂ ਨੂੰ ਦਬਾਉਣਾ ਚਾਹੁੰਦੀਆਂ ਹਨ। ਕਦੇ ਸਰਕਾਰ ਤਫ਼ਤੀਸ਼ ਕਰਨ ਵਾਲੀਆਂ ਏਜੰਸੀਆਂ ਤੇ ਪੁਲੀਸ ਦੀ ਵਰਤੋਂ ਕਰਦੀ ਹੈ ਅਤੇ ਕਦੇ ਉਸ ਦੇ ਹਮਾਇਤੀ ਕਾਰਪੋਰੇਟ ਅਦਾਰੇ ਨਿਊਜ਼ ਚੈਨਲਾਂ ਤੇ ਅਖ਼ਬਾਰਾਂ ਉਪਰ ਕਬਜ਼ੇ ਕਰ ਲੈਂਦੇ ਹਨ। ਇਸ ਸਭ ਕੁੱਝ ਦਾ ਮੰਤਵ ਇਹੀ ਹੁੰਦਾ ਹੈ ਕਿ ਸੱਤਾ ਚੁੱਪ ਲੋਚਦੀ ਹੈ ਅਤੇ ਆਪਣੇ ਹੀ ਬੋਲਾਂ ਦੀ ਗੂੰਜ ਸੁਣਨਾ ਤੇ ਸੁਨਾਉਣਾ ਚਾਹੁੰਦੀ ਹੈ।

ਉਨ੍ਹਾਂ ਕਿਹਾ ਹਮੇਸ਼ਾਂ ਸਰਕਾਰਾਂ ਪੱਤਰਕਾਰਾਂ, ਵਿਦਵਾਨਾਂ, ਲੇਖਕਾਂ, ਚਿੰਤਕਾਂ ਤੇ ਸਮਾਜਿਕ ਕਾਰਕੁਨਾਂ ਨੂੰ ਚੁੱਪ ਕਰਾਉਣ ਦੀ ਜਿੱਤ ਦਾ ਜਸ਼ਨ ਮਨਾਉਂਦੀਆਂ ਹੋਈਆਂ ਉਸ ਨੂੰ ਕਾਨੂੰਨ ਦੀ ਜਿੱਤ ਵਜੋਂ ਪੇਸ਼ ਕਰਦੀਆਂ ਹਨ। ਉਨ੍ਹਾਂ ਕਿਹਾ ਅਸਹਿਮਤੀ ਜਮਹੂਰੀਅਤ ਦੀ ਰੂਹ ਹੈ। ਜਿੱਥੇ ਲੋਕਤੰਤਰ ਦਾ ਗਲਾ ਘੁੱਟਿਆ ਜਾਂਦਾ ਹੈ, ਉੱਥੇ ਜਮਹੂਰੀਅਤ ਦਾ ਪਤਨ ਸ਼ੁਰੂ ਹੋ ਜਾਂਦਾ ਹੈ। ਉਨ੍ਹਾਂ ਕਿਹਾ ਅਜਿਹਾ ਰੁਝਾਨ 1975, 77 ਵਿਚ ਐਮਰਜੈਂਸੀ ਦੌਰਾਨ ਸਿਖ਼ਰ `ਤੇ ਪਹੁੰਚਿਆ ਸੀ ਪਰ ਪਿਛਲੇ ਕੁੱਝ ਵਰ੍ਹਿਆਂ ਦੌਰਾਨ ਇਹ ਫਿਰ ਵੱਡੀ ਪੱਧਰ `ਤੇ ਉਭਰਿਆ ਹੈ ਜਿਸ ਦੇ ਪਾਸਾਰ ਬਹੁ-ਪਰਤੀ ਹਨ। ਉਨ੍ਹਾਂ ਕਿਹਾ ਕਿ ਮੀਡੀਆ ਨੇ ਲੋਕਤੰਤਰ ਦੀ ਸਿਰਜਣਾ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਪਰ ਜਦੋਂ ਜਦੋਂ ਸਰਕਾਰਾਂ ਲੋਕਤੰਤਰੀ ਰਾਹ ਛੱਡ ਕੇ ਗੈਰ-ਜਮਹੂਰੀ ਪੰਧਾਂ ਵੱਲ ਵੱਧਦੀਆਂ ਹਨ, ਉਦੋਂ ਹੀ ਵਿਚਾਰਾਂ ਦੇ ਪ੍ਰਗਟਾਵੇ ਦੇ ਅਧਿਕਾਰਾਂ `ਤੇ ਹਮਲਾ ਹੁੰਦਾ ਹੈ। ਉਨ੍ਹਾਂ ਕਿਹਾ ਇਹ ਰੁਝਾਨ ਅਤਿਅੰਤ ਖ਼ਤਰਨਾਕ ਹੈ ਅਤੇ ਦੇਸ਼ ਦੀਆਂ ਜਮਹੂਰੀ ਤਾਕਤਾਂ ਨੂੰ ਇਕਮੁੱਠ ਹੋ ਕੇ ਇਸ ਵਿਰੁੱਧ ਆਵਾਜ਼ ਉਠਾਉਣੀ ਚਾਹੀਦੀ ਹੈ।



Scroll to Top