ਚੰਡੀਗੜ੍ਹ ਵਿਚ ਵੀ ਦਿਵਾਲੀ ਮੌਕੇ ਪਟਾਕੇ ਚਲਾਉਣ ਸਬੰਧੀ ਹੁਕਮ ਜਾਰੀ

ਦੁਆਰਾ: Punjab Bani ਪ੍ਰਕਾਸ਼ਿਤ :Friday, 06 October, 2023, 03:15 PM

ਚੰਡੀਗੜ੍ਹ ਵਿਚ ਵੀ ਦਿਵਾਲੀ ਮੌਕੇ ਪਟਾਕੇ ਚਲਾਉਣ ਸਬੰਧੀ ਹੁਕਮ ਜਾਰੀ

ਚੰਡੀਗੜ੍ਹ, 6 ਅਕਤੂਬਰ 2023 : ਹੁਣ ਚੰਡੀਗੜ੍ਹ ਵਿਚ ਵੀ ਦਿਵਾਲੀ ਮੌਕੇ ਪਟਾਕੇ ਨਹੀਂ ਚਲਾਏ ਜਾ ਸਕਣਗੇ। ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਨੇ ਪਟਾਕੇ ਨਾ ਚਲਾਉਣ ਦੇ ਹੁਕਮ ਜਾਰੀ ਕੀਤੇ ਹਨ, ਦੀਵਾਲੀ ‘ਤੇ ਸਿਰਫ 2 ਘੰਟੇ ਲਈ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਲੋਕ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਪਟਾਕੇ ਚਲਾ ਸਕਣਗੇ, ਇਹ ਵੀ ਦਸ ਦਈਏ ਕਿ ਸਿਰਫ਼ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਗੁਰਪੁਰਬ ਮੌਕੇ ਵੀ ਸਿਰਫ਼ ਦੋ ਘੰਟੇ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਪਟਾਕੇ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਅਤੇ ਸ਼ਾਮ 8 ਵਜੇ ਤੋਂ ਰਾਤ 9 ਵਜੇ ਤੱਕ ਹੀ ਚਲਾਏ ਜਾ ਸਕਦੇ ਹਨ। ਸਾਈਲੈਂਟ ਜ਼ੋਨ ਤੋਂ ਸਿਰਫ਼ 100 ਮੀਟਰ ਦੀ ਦੂਰੀ ‘ਤੇ ਹੀ ਪਟਾਕੇ ਚਲਾਏ ਜਾ ਸਕਦੇ ਹਨ, ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।



Scroll to Top