Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 5:51 am

+91 90915 01313 , +91 90916 01313

punjabbanni@gmail.com
punjabbani@yahoo.com

ਡਰੱਗ ਮਾਮਲੇ 'ਚ ਸੁਪਰੀਮ ਕੋਰਟ ਨੇ ਬਰਖਾਸਤ SSP ਰਾਜਜੀਤ ਹੁੰਦਲ ਦਿੱਤੀ ਰਾਹਤ; ਮਿਲੀ ਅਗਾਊਂ ਜ਼ਮਾਨਤ

ਡਰੱਗ ਮਾਮਲੇ 'ਚ ਸੁਪਰੀਮ ਕੋਰਟ ਨੇ ਬਰਖਾਸਤ SSP ਰਾਜਜੀਤ ਹੁੰਦਲ ਦਿੱਤੀ ਰਾਹਤ; ਮਿਲੀ ਅਗਾਊਂ ਜ਼ਮਾਨਤ

ਡਰੱਗ ਮਾਮਲੇ ‘ਚ ਸੁਪਰੀਮ ਕੋਰਟ ਨੇ ਬਰਖਾਸਤ SSP ਰਾਜਜੀਤ ਹੁੰਦਲ ਦਿੱਤੀ ਰਾਹਤ; ਮਿਲੀ ਅਗਾਊਂ ਜ਼ਮਾਨਤ
ਨਵੀਂ ਦਿੱਲੀ: ਡਰੱਗ ਰੈਕੇਟ ਮਾਮਲੇ ‘ਚ ਬਰਖਾਸਤ ਸਾਬਕਾ SSP ਰਾਜਜੀਤ ਹੁੰਦਲ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਅਗਾਊਂ ਜ਼ਮਾਨਤ ਨੇ ਦਿੱਤੀ ਹੈ ਅਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਦੇਸ਼ ਦੀ ਸਰਵਉੱਚ ਅਦਾਲਤ ਵੱਲੋਂ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਗਸਤ ਦੇ ਮਹੀਨੇ ਬਰਖਾਸਤ SSP ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ।
ਦੱਸ ਦਈਏ ਕਿ ਹਾਈ ਕੋਰਟ ਵੱਲੋਂ ਮਾਰਚ ਮਹੀਨੇ ‘ਚ ਖੋਲ੍ਹੇ ਗਏ ਡਰੱਗ ਮਾਮਲੇ ਦੀ ਜਾਂਚ ਰਿਪੋਰਟ ਆਉਣ ਤੋਂ ਬਾਅਦ ਸਰਕਾਰ ਨੇ ਅਪ੍ਰੈਲ ਮਹੀਨੇ ‘ਚ ਸਾਬਕਾ SSP ਰਾਜਜੀਤ ਹੁੰਦਲ ‘ਤੇ ਮਾਮਲਾ ਦਰਜ ਕਰਕੇ ਉਸ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ। ਬਰਖਾਸਤ ਕੀਤੇ ਜਾਣ ਤੋਂ ਬਾਅਦ ਤੋਂ ਉਹ ਫ਼ਰਾਰ ਚਲ ਰਹੇ ਹਨ।
ਇਸ ਤੋਂ ਪਹਿਲਾਂ ਜੁਲਾਈ ਮਹੀਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਸ਼ਾ ਤਸਕਰੀ ਦੇ ਮਾਮਲੇ ‘ਚ ਮੁਲਜ਼ਮ ਬਣਾਏ ਗਏ SSP ਰਾਜਜੀਤ ਸਿੰਘ ਹੁੰਦਲ ਨੂੰ ਅੰਤ੍ਰਿਮ ਰਾਹਤ ਦਿੰਦਿਆਂ ਭਗੌੜਾ ਐਲਾਨਣ ਦੀ ਪ੍ਰਕਿਰਿਆ ‘ਤੇ ਇਕ ਹਫ਼ਤੇ ਲਈ ਰੋਕ ਲਗਾ ਦਿੱਤੀ ਸੀ। ਅਦਾਲਤ ਨੇ ਹੁੰਦਲ ਨੂੰ ਕਿਹਾ ਸੀ ਕਿ ਪਹਿਲਾਂ ਅਗਾਊਂ ਜ਼ਮਾਨਤ ਦਾਇਰ ਕਰੋ, ਹੋਰ ਵਿਸ਼ਿਆਂ ‘ਤੇ ਕੋਰਟ ਬਾਅਦ ‘ਚ ਸੁਣਵਾਈ ਕਰੇਗੀ।”ਹੁੰਦਲ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਦਿਆਂ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦੀ ਮੰਗ ਕੀਤੀ। ਪਟੀਸ਼ਨ ‘ਤੇ ਸਵਾਲ ਉਠਾਉਂਦੇ ਹੋਏ ਹਾਈ ਕੋਰਟ ਨੇ ਕਿਹਾ ਕਿ ਅਗਾਊਂ ਜ਼ਮਾਨਤ ਦੀ ਮੰਗ ਲਈ ਸਿੱਧੇ ਤੌਰ ‘ਤੇ ਪਟੀਸ਼ਨ ਦਾਇਰ ਕਿਉਂ ਨਹੀਂ ਕੀਤੀ ਗਈ। ਪਟੀਸ਼ਨ ਦਾਇਰ ਕਰਦੇ ਹੋਏ ਰਾਜਜੀਤ ਹੁੰਦਲ ਨੇ ਕਿਹਾ ਕਿ ਉਸ ਖ਼ਿਲਾਫ਼ ਕੀਤੀ ਗਈ ਸਾਰੀ ਕਾਰਵਾਈ ਪੂਰੀ ਤਰ੍ਹਾਂ ਗਲਤ ਹੈ। ਉਸ ਨੂੰ ਬਰਖਾਸਤ ਕਰਨ ਦੇ ਹੁਕਮ ਵੀ ਨਿਯਮਾਂ ਦੀ ਅਣਦੇਖੀ ਕਰਦੇ ਹੋਏ ਜਾਰੀ ਕੀਤੇ ਗਏ ਸਨ।
ਹਾਈ ਕੋਰਟ ਨੇ ਕਿਹਾ ਸੀ ਕਿ ਪਟੀਸ਼ਨਕਰਤਾ ਨੂੰ ਭਗੌੜਾ ਐਲਾਣਨ ਦੀ ਪ੍ਰਕਿਰਿਆ ਤੇ ਉਸ ਖ਼ਿਲਾਫ਼ ਲੁੱਕ ਆਊਟ ਨੋਟਿਸ ਵੀ ਨਿਰਧਾਰਤ ਪ੍ਰਕਿਰਿਆ ਦੇ ਉਲਟ ਜਾਰੀ ਕੀਤਾ ਗਿਆ ਸੀ।

Advertisement
Advertisement
Advertisement
Advertisement
Scroll to Top