Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

4 ਵਾਰ ਵਿਧਾਇਕ ਰਹੇ ਜੀਤ ਮਹਿੰਦਰ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਛੱਡ ਦਿੱਤਾ

ਦੁਆਰਾ: Punjab Bani ਪ੍ਰਕਾਸ਼ਿਤ :Thursday, 12 October, 2023, 05:18 PM

4 ਵਾਰ ਵਿਧਾਇਕ ਰਹੇ ਜੀਤ ਮਹਿੰਦਰ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਛੱਡ ਦਿੱਤਾ
ਸਿੱਧੂ ਨੇ ਦੋਸ਼ ਲਾਇਆ ਕਿ ਅਕਾਲੀ ਦਲ ਵਿੱਚ ਆਉਣਾ ਮੇਰੀ ਸਭ ਤੋਂ ਵੱਡੀ ਗਲਤੀ ਸੀ
ਚੰਡੀਗੜ੍ਹ-ਤਲਵੰਡੀ ਸਾਬੋ ਵਿਧਾਨ ਸਭਾ ਸੀਟ ਤੋਂ 4 ਵਾਰ ਵਿਧਾਇਕ ਰਹੇ ਜੀਤ ਮਹਿੰਦਰ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਛੱਡ ਦਿੱਤਾ ਹੈ। ਉਨ੍ਹਾਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਮੌਕੇ ਜੀਤ ਮਹਿੰਦਰ ਸਿੰਘ ਸਿੱਧੂ ਨੇ ਦੋਸ਼ ਲਾਇਆ ਕਿ ਅਕਾਲੀ ਦਲ ਵਿੱਚ ਆਉਣਾ ਮੇਰੀ ਸਭ ਤੋਂ ਵੱਡੀ ਗਲਤੀ ਸੀ।
ਬਠਿੰਡਾ ਵਿੱਚ ਸ਼ਿਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਿੱਤ ਮੋਹਿੰਦਰ ਸਿੱਧੂ ਨੇ ਕਿਹਾ ਕਿ ਮੈਨੂੰ ਕੋਈ ਕਾਰਨ ਦੱਸ ਨੋਟਿਸ ਨਹੀਂ ਮਿਲਿਆ ਹੈ। ਉਨ੍ਹਾਂ ਦੋਸ਼ ਲਾਇਆ ਹੈ ਕਿ ਅਕਾਲੀ ਦਲ ਵਿੱਚ ਡਿਕਟੇਟਰਸ਼ਿਪ ਚਲ ਰਹੀ ਹੈ। ਮੈਂ ਕਦੇ ਪਾਰਟੀ ਖਿਲਾਫ ਗੱਲ ਨਹੀਂ ਕੀਤੀ ਅਤੇ ਮੇਰਾ ਕਿਸੇ ਨੇ ਪੱਖ ਨਹੀਂ ਸੁਣਿਆ ਹੈ। ਮੇਰੀ ਕਿਸੇ ਨੇ ਗੱਲ ਨਹੀਂ ਕੀਤੀ, ਜੇਕਰ ਅੱਜ ਪ੍ਰਕਾਸ਼ ਸਿੰਘ ਬਾਦਲ ਹੁੰਦੇ ਤਾਂ ਮੈਨੂੰ ਜ਼ਰੂਰ ਬੁਲਾਉਂਦੇ। ਜੀਤ ਮਹਿੰਦਰ ਸਿੱਧੂ ਨੇ ਕਿਹਾ ਕਿ ਮੈਂ ਆਪਣੇ ਲੋਕਾਂ ਨਾਲ ਸਲਾਹ ਕਰਨ ਤੋਂ ਬਾਅਦ ਹੀ ਅਗਲੇ ਕਦਮ ਦਾ ਐਲਾਨ ਕਰਾਂਗਾ। ਜੀਤ ਮਹਿੰਦਰ ਸਿੰਘ ਸਿੱਧੂ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਉਹ 2014 ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਨ।ਪ੍ਰਕਾਸ਼ ਸਿੰਘ ਬਾਦਲ ਦਾ ਆਪਣੇ ਪਿਤਾ ਨਾਲ ਬਹੁਤ ਪਿਆਰ ਸੀ। ਜਦੋਂ ਦੂਜੇ ਪਾਸੇ ਹਰਸਿਮਰਤ ਕੌਰ ਬਾਦਲ ਅਤੇ ਮਨਪ੍ਰੀਤ ਬਾਦਲ ਚੋਣ ਲੜ ਰਹੇ ਸਨ ਤਾਂ ਅਕਾਲੀ ਦਲ ਨੂੰ ਉਨ੍ਹਾਂ ਦੀ ਲੋੜ ਸੀ। ਬਾਦਲ ਪਰਿਵਾਰ ਦੀ ਖ਼ਾਤਰ ਉਹ ਮੌਜੂਦਾ ਵਿਧਾਇਕ ਦਾ ਅਹੁਦਾ ਛੱਡ ਕੇ, ਕਾਂਗਰਸ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਮੁੜ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਪੇਸ਼ਕਸ਼ ਵੀ ਕੀਤੀ ਸੀ। ਸ. ਸਿੱਧੂ ਨੇ ਕਿਹਾ ਕਿ ਅਕਾਲੀ ਦਲ ਨੂੰ 2017 ਅਤੇ 2022 ਦੀਆਂ ਚੋਣਾਂ ਵਿੱਚ ਹਾਰ ਦਾ ਮੂੰਹ ਦੇਖਣਾ ਪਿਆ ਸੀ ਪਰ ਇਸ ਨਾਲ ਪਾਰਟੀ ਨੂੰ ਬਹੁਤਾ ਫਰਕ ਨਹੀਂ ਪਿਆ।



Scroll to Top