ਬੁੱਢਾ ਦਲ ਵੱਲੋਂ ਬਾਬਾ ਜੱਸਾ ਆਹਲੂਵਾਲੀਆ ਦੀ ਬਰਸੀ ਮਨਾਈ ਜਾਵੇਗੀ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਬੁੱਢਾ ਦਲ ਵੱਲੋਂ ਬਾਬਾ ਜੱਸਾ ਆਹਲੂਵਾਲੀਆ ਦੀ ਬਰਸੀ ਮਨਾਈ ਜਾਵੇਗੀ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ
ਅੰਮ੍ਰਿਤਸਰ:- 13 ਅਕਤੂਬਰ ( ) ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੁਲਤਾਨ-ਉਲ-ਕੌਮ ਸਿੰਘ ਸਾਹਿਬ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ 240ਵੀਂ ਬਰਸੀ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਗੁਰਦੁਆਰਾ ਬਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਵਿਖੇ 23 ਅਕਤੂਬਰ ਨੂੰ ਪੂਰੇ ਖਾਲਸਈ ਜਾਹੋ ਜਲਾਲ ਨਾਲ ਮਨਾਈ ਜਾਵੇਗੀ।
ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਸਲਾਨਾ ਬਰਸੀ ਦੇ ਗੁਰਮਤਿ ਸਮਾਗਮ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਹੋਣਗੇ 21 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਸਾਹਿਬ ਅਰੰਭ ਹੋਣਗੇ ਅਤੇ 23 ਅਕਤੂਬਰ ਨੂੰ ਭੋਗ ਪਾਏ ਜਾਣਗੇ। ਉਨ੍ਹਾਂ ਕਿਹਾ ਉਨ੍ਹਾਂ ਕਿਹਾ ਸਿੱਖ ਕੌਮ ਦੀਆਂ ਧਾਰਮਿਕ ਸਖਸ਼ੀਅਤਾਂ ਕੌਮ ਦੇ ਮਹਾਨ ਦੂਲੇ ਸ਼ੇਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਨੂੰ ਸਰਧਾ ਸਤਿਕਾਰ ਭੇਟ ਕਰਨ ਲਈ ਵਿਸ਼ੇਸ਼ ਤੌਰ ਤੇ ਪੁਜਣਗੀਆਂ। ਇਸ ਮੌਕੇ ਸਜੇ ਦੀਵਾਨ ਸਮੇਂ ਢਾਡੀ, ਕਥਾਵਾਚਕ, ਕਵੀਸ਼ਰ ਗੁਰਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਗੇ।
