ਪੰਜਾਬ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
ਦੁਆਰਾ: Punjab Bani ਪ੍ਰਕਾਸ਼ਿਤ :Thursday, 12 October, 2023, 04:57 PM

ਪੰਜਾਬ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
ਨਗਰ ਨਿਗਮ ਚੋਣਾਂ ਦਾ ਬਿਗਲ ਵੱਜਿਆ
ਚੰਡੀਗੜ੍ਹ, 12 ਅਕਤੂਬਰ 2023- ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦਾ ਬਿਗਲ ਵਜਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਇਹ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ। ਪੰਜਾਬ ਸਰਕਾਰ ਨੇ ਪੰਜ ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਣ ਲਈ ਲਿਖਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਅਗਸਤ ਮਹੀਨੇ ਵਿੱਚ ਜਾਰੀ ਕੀਤੇ ਗਏ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਇਨ੍ਹਾਂ ਚੋਣਾਂ ਸਬੰਧੀ ਹਰਕਤ ਵਿੱਚ ਆਈ ਅਤੇ ਵਾਰਡਬੰਦੀ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਗਈ।
