Breaking News ਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਕੋਰਟ ਦੇ ਹੁਕਮਾਂ ਤੇ ਵੀ ਪਟੀਸ਼ਨਕਰਤਾ ਨੂੰ ਪੈਸੇ ਨਾ ਦੇਣ ਤੇ ਡੀ. ਸੀ., ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਵਿਚ ਲੱਗੇ ਸਮਾਨ ਨੂੰ ਚੁੱਕਣ ਪਹੁੰਚੀ ਟੀਮ ਨੂੰ ਵਾਪਸ ਭੇਜ ਏ. ਡੀ. ਸੀ. ਨੇ ਮੰਗਿਆ ਪਟੀਸ਼ਨਕਰਤਾ ਤੋਂ ਸੋਮਵਾਰ ਤੱਕ ਦਾ ਸਮਾਂਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨਵਿਧਾਇਕ ਨਰਿੰਦਰ ਕੌਰ ਭਰਾਜ ਨੇ ਏ. ਜੀ. ਆਫਿਸ ਵਿੱਚ ਐਸ. ਸੀ. ਭਾਈਚਾਰੇ ਨਾਲ ਸੰਬੰਧਿਤ ਵਕੀਲਾਂ ਦੀ ਭਰਤੀ ਲਈ ਆਮਦਨ ਯੋਗਤਾ ਘਟਾਏ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਤਰੁਨਪ੍ਰੀਤ ਸਿੰਘ ਸੌਂਦਸਰਕਾਰੀ ਹਸਪਤਾਲ ਭੁਲੱਥ ਵਿਖੇ ਵਿਜੀਲੈਂਸ ਨੇ ਕੀਤਾ ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਦੇ ਮਾਮਲੇ ਦਾ ਪਰਦਾ ਫਾਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ 'ਤੇ ਪਟਿਆਲਾ ਦਾ ਸਬ ਰਜਿਸਟਰਾਰ ਦਫ਼ਤਰ ਬਣੇਗਾ ਮਾਡਲ ਸਬ ਰਜਿਸਟਰਾਰ ਦਫ਼ਤਰ

ਦੁਆਰਾ: Punjab Bani ਪ੍ਰਕਾਸ਼ਿਤ :Friday, 13 October, 2023, 07:53 PM

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ‘ਤੇ ਪਟਿਆਲਾ ਦਾ ਸਬ ਰਜਿਸਟਰਾਰ ਦਫ਼ਤਰ ਬਣੇਗਾ ਮਾਡਲ ਸਬ ਰਜਿਸਟਰਾਰ ਦਫ਼ਤਰ
-ਰਜਿਸਟਰੀ ਨਾਲ ਸਬੰਧਤ ਕੰਮ ਕਰਵਾਉਣ ਵਾਲਿਆਂ ਨੂੰ ਇੱਕ ਛੱਤ ਹੇਠਾਂ ਹੀ ਮਿਲਣਗੀਆਂ ਸਾਰੀਆਂ ਸਹੂਲਤਾਂ
-ਡਿਪਟੀ ਕਮਿਸ਼ਨਰ ਵੱਲੋਂ ਸਬ ਰਜਿਸਟਰਾਰ ਦਫ਼ਤਰ ਦਾ ਜਾਇਜ਼ਾ
ਪਟਿਆਲਾ, 13 ਅਕਤੂਬਰ:
ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਟਿਆਲਾ ਦੇ ਸਬ ਰਜਿਸਟਰਾਰ ਦਫ਼ਤਰ ਨੂੰ ਅਪਗ੍ਰੇਡ ਕਰਕੇ ਅਤਿ-ਆਧੁਨਿਕ ਬਣਾਉਣ ਦੀ ਤਜਵੀਜ਼ ਬਣਾਈ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਸਬ ਰਜਿਸਰਾਰ ਦਫ਼ਤਰ ਦਾ ਜਾਇਜ਼ਾ ਲੈਣ ਮੌਕੇ ਕੀਤਾ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚਾਹੁੰਦੇ ਹਨ ਕਿ ਪਟਿਆਲਾ ਦੇ ਸਬ ਰਜਿਸਟਰਾਰ ਦਫ਼ਤਰ ਨੂੰ ਮਾਡਲ ਸਬ ਰਜਿਸਰਾਰ ਦਫ਼ਤਰ ਵਜੋਂ ਅਪਗ੍ਰੇਡ ਕੀਤਾ ਜਾਵੇ, ਅਤੇ ਇਸ ਲਈ ਸੂਬੇ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੀ ਵਿਸ਼ੇਸ਼ ਦਿਲਚਸਪੀ ਦਿਖਾ ਰਹੇ ਹਨ। ਇਸ ਤਰ੍ਹਾਂ ਇਸ ਮਾਡਲ ਸਬ-ਰਜਿਸਟਰਾਰ ਦਫ਼ਤਰ ਵਿਖੇ ਜਮੀਨ-ਜਾਇਦਾਦ ਨਾਲ ਸਬੰਧਤ ਕੰਮਾਂ-ਕਾਰਾਂ ਲਈ ਆਉਣ ਵਾਲੇ ਲੋਕਾਂ ਨੂੰ ਇੱਕੋ ਛੱਤ ਹੇਠਾਂ ਸਾਰੀਆਂ ਸਹੂਲਤਾਂ ਪ੍ਰਦਾਨ ਹੋਣਗੀਆਂ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਸਬ ਰਜਿਸਟਰਾਰ ਦਫ਼ਤਰ ਨੂੰ ਮਾਡਲ ਸਬ ਰਜਿਸਟਰਾਰ ਦਫ਼ਤਰ ਵਜੋਂ ਵਿਕਸਤ ਕਰਕੇ ਇੱਥੇ ਰਜਿਸਟਰੀ ਕਰਵਾਉਣ ਵਾਲੇ ਨਾਗਰਿਕਾਂ ਜਾਂ ਜਮੀਨ ਜਾਇਦਾਦ ਨਾਲ ਸਬੰਧਤ ਹੋਰ ਕੰਮਾਂ-ਕਾਰਾਂ ਲਈ ਆਉਣ ਵਾਲੇ ਲੋਕਾਂ ਲਈ ਡੀਡ ਰਾਈਟਰ/ਵਸੀਕਾ ਨਵੀਸ, ਬੈਂਕਾਂ ਦੇ ਫੀਸ ਕਾਊਂਟਰ, ਆਨ-ਲਾਈਨ ਅਸ਼ਟਾਮ ਆਦਿ ਦੀਆਂ ਸਹੂਲਤਾਂ ਇੱਕੋ ਜਗ੍ਹਾ ਪ੍ਰਦਾਨ ਹੋਣਗੀਆਂ। ਇਸ ਤੋਂ ਬਿਨ੍ਹਾਂ ਬੈ-ਖਰੀਦ ਆਦਿ ਦੀ ਰਜਿਸਟਰੀ, ਵਸੀਅਤ, ਮੁਖਤਿਆਰਨਾਮਾ ਆਦਿ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਲਈ ਵਾਤਾਨਕੂਲ ਉਡੀਕ ਘਰ, ਪਖਾਨੇ ਤੇ ਪੀਣ ਵਾਲੇ ਪਾਣੀ ਆਦਿ ਦੀ ਸਹੂਲਤ ਵੀ ਮਿਲੇਗੀ।
ਇਸ ਮੌਕੇ ਏ.ਡੀ.ਸੀ. ਜਗਜੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ, ਡੀ.ਟੀ.ਪੀ. ਸੀਮਾ ਕੌਸ਼ਲ, ਸਬ ਰਜਿਸਟਰਾਰ ਰਣਜੀਤ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।