Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 29 Jun 2026 | 11:15 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਦੋ ਰੋਜ਼ਾ 45ਵੀਂ ਏ.ਆਈ.ਈ.ਐਸ.ਸੀ.ਬੀ. ਅਥਲੈਟਿਕ ਮੀਟ ਸ਼ਾਨੋ ਸ਼ੌਕਤ ਨਾਲ ਹੋਈ ਸਮਾਪਤ

ਦੁਆਰਾ: Punjab Bani ਪ੍ਰਕਾਸ਼ਿਤ :Saturday, 14 October, 2023, 07:20 PM

ਦੋ ਰੋਜ਼ਾ 45ਵੀਂ ਏ.ਆਈ.ਈ.ਐਸ.ਸੀ.ਬੀ. ਅਥਲੈਟਿਕ ਮੀਟ ਸ਼ਾਨੋ ਸ਼ੌਕਤ ਨਾਲ ਹੋਈ ਸਮਾਪਤ

-ਪੀ.ਐਸ.ਪੀ.ਸੀ.ਐਲ ਦਾ ਸਪੋਰਟਸ ਸੈੱਲ ਮਾਨ ਸਰਕਾਰ ਨੇ 2022 ਦੁਬਾਰਾ ਬਹਾਲ ਕੀਤਾ : ਹਰਭਜਨ ਸਿੰਘ ਈ.ਟੀ.ਓ.

-ਕਿਹਾ, ਜਲਦੀ ਸਪੋਰਟਸ ਵਿੰਗ ‘ਚ ਭਰਤੀ ਹੋਵੇਗੀ, ਸਾਲਾਂ ਤੋਂ ਰੁਕੀਆਂ ਤਰੱਕੀਆਂ ਦਿੱਤੀਆਂ ਜਾਣਗੀਆਂ

-ਖੇਡਾਂ ਮਨੁੱਖ ਦਾ ਸਰਵਪੱਖੀ ਵਿਕਾਸ ਕਰਦੀਆਂ ਨੇ : ਕੈਬਨਿਟ ਮੰਤਰੀ

-ਮਹਾਰਾਸ਼ਟਰ ਰਿਹਾ ਓਵਰ ਆਲ ਚੈਂਪੀਅਨ, ਹਰਿਆਣਾ ਦੂਸਰੇ ਤੇ ਪੰਜਾਬ ਨੇ ਤੀਸਰਾ ਸਥਾਨ ਹਾਸਲ ਕੀਤਾ

ਪਟਿਆਲਾ, 14 ਅਕਤੂਬਰ:
ਪਟਿਆਲਾ ਦੇ ਐਨ.ਆਈ.ਐਸ ਵਿਖੇ ਚੱਲ ਰਹੀ ਦੋ ਰੋਜ਼ਾ 45ਵੀਂ ਏ.ਆਈ.ਈ.ਐਸ.ਸੀ.ਬੀ. ਅਥਲੈਟਿਕ ਮੀਟ ਅੱਜ ਸ਼ਾਨੋ ਸ਼ੌਕਤ ਨਾਲ ਆਪਣੀਆਂ ਅਮਿੱਟ ਯਾਦਾਂ ਛੱਡਦੀ ਹੋਈ ਸਮਾਪਤ ਹੋ ਗਈ। ਖੇਡਾਂ ਦੇ ਸਮਾਪਤੀ ਸਮਾਰੋਹ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਸੂਬੇ ਦੇ ਬਿਜਲੀ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਸਨਮਾਨਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਵੀ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਬਿਜਲੀ ਬੋਰਡ ਵਿੱਚ 1971 ‘ਚ ਸਪੋਰਟਸ ਵਿੰਗ ਦੀ ਸ਼ੁਰੂਆਤ ਹੋਈ ਸੀ, ਪਰ 2017 ਵਿੱਚ ਇਸ ਵਿੰਗ ਨੂੰ ਬੰਦ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ 2022 ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਬਣੀ ਸਰਕਾਰ ਨੇ ਆਉਂਦਿਆਂ ਹੀ ਪੀ.ਐਸ.ਪੀ.ਸੀ.ਐਲ ਦੇ ਸਪੋਰਟਸ ਸੈੱਲ ਨੂੰ ਮੁੜ ਸੁਰਜੀਤ ਕੀਤਾ। ਇਸ ਮੌਕੇ ਉਨ੍ਹਾਂ ਹਲਕਾ ਘਨੌਰ ਦੇ ਵਿਧਾਇਕ ਤੇ ਕੌਮਾਂਤਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਦਾ ਵਿਸ਼ੇਸ਼ ਤੌਰ ‘ਤੇ ਜ਼ਿਕਰ ਕਰਦਿਆਂ ਕਿਹਾ ਕਿ ਗੁਰਲਾਲ ਘਨੌਰ ਵੱਲੋਂ ਸਰਕਾਰ ਬਣਦੇ ਹੀ ਪੀ.ਐਸ.ਪੀ.ਸੀ.ਐਲ ਦੇ ਸਪੋਰਟਸ ਵਿੰਗ ਨੂੰ ਦੁਬਾਰਾ ਬਹਾਲ ਕਰਨ ਦੀ ਮੰਗ ਉਠਾਈ ਗਈ ਸੀ, ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਇਸ ਵਿੰਗ ਨੂੰ ਦੁਬਾਰਾ ਸ਼ੁਰੂ ਕਰ ਦਿੱਤਾ ਗਿਆ, ਜਿਸ ਦਾ ਨਤੀਜਾ ਅੱਜ ਪਟਿਆਲਾ ਵਿਖੇ ਚੱਲ ਰਹੀ 45ਵੀਂ ਏ.ਆਈ.ਈ.ਐਸ.ਸੀ.ਬੀ. ਅਥਲੈਟਿਕ ਮੀਟ ਹੈ।
ਇਸ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਤੇ ਪੀ.ਐਸ.ਟੀ.ਸੀ.ਐਲ ਦੇ ਸਪੋਰਟਸ ਸੈੱਲ ਵਿੱਚ ਜਲਦੀ ਹੀ 60 ਖਿਡਾਰੀਆਂ ਦੀ ਭਰਤੀ ਕੀਤੀ ਜਾਵੇਗੀ ਅਤੇ ਸਪੋਰਟਸ ਸੈੱਲ ਵਿੱਚ ਲੰਬੇ ਸਮੇਂ ਤੋਂ ਰੁਕੀਆਂ ਤਰੱਕੀ ਜਲਦੀ ਹੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਿਛਲੇ ਡੇੜ ਸਾਲ ਵਿੱਚ ਪੀ.ਐਸ.ਪੀ.ਸੀ.ਐਲ ਅੰਦਰ 4200 ਮੁਲਾਜ਼ਮਾ ਦੀ ਭਰਤੀ ਕੀਤੀ ਗਈ ਹੈ ਤੇ ਜਲਦੀ ਹੀ 2500 ਹੋਰ ਭਰਤੀ ਕੀਤੀ ਜਾਵੇਗੀ।
ਉਨ੍ਹਾਂ 10 ਸੂਬਿਆਂ ਤੋਂ ਆਏ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਵਿੱਚ ਅਹਿਮ ਸਥਾਨ ਰੱਖਦੀਆਂ ਹਨ, ਕਿਉਂਕਿ ਖੇਡਾਂ ਦਾ ਮਨੁੱਖ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣਾ ਹੀ ਵੱਡੀ ਪ੍ਰਾਪਤੀ ਹੈ, ਹਾਰ ਤੇ ਜਿੱਤ ਦੋਵੇਂ ਹੀ ਮਨੁੱਖ ਨੂੰ ਬਹੁਤ ਕੁਝ ਨਵਾਂ ਸਿਖਾਉਂਦੀਆਂ ਹਨ।
ਇਸ ਮੌਕੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅਥਲੈਟਿਕ ਮੀਟ ਵਿੱਚ ਓਵਰ ਆਲ ਚੈਂਪੀਅਨ ਰਹੀ ਮਹਾਰਾਸ਼ਟਰ, ਦੂਸਰੇ ਸਥਾਨ ਤੇ ਰਹੀ ਹਰਿਆਣਾ ਅਤੇ ਤੀਸਰੇ ਸਥਾਨ ਦੇ ਰਹੀ ਪੰਜਾਬ ਦੀ ਟੀਮ ਦੇ ਖਿਡਾਰੀਆਂ ਨੂੰ ਸਨਮਾਨਤ ਕੀਤਾ।
ਜ਼ਿਕਰਯੋਗ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਆਲ ਇੰਡੀਆ ਇਲੈਕਟ੍ਰੀਸਿਟੀ ਸਪੋਰਟਸ ਕੰਟਰੋਲ ਬੋਰਡ (ਏਆਈਈਐਸਸੀਬੀ) ਐਥਲੈਟਿਕਸ ਮੀਟ ਦੀ ਮੇਜ਼ਬਾਨੀ ਕੀਤੀ ਜਾ ਰਹੀ ਸੀ। ਜਿਸ ਵਿੱਚ ਮਹਾਰਾਸ਼ਟਰ, ਤੇਲੰਗਾਨਾ, ਮੱਧ ਪ੍ਰਦੇਸ਼, ਗੁਜਰਾਤ, ਹਰਿਆਣਾ, ਹਿਮਾਚਲ ਪ੍ਰਦੇਸ਼, ਉਤਰਾਖੰਡ, ਰਾਜਸਥਾਨ, ਦਿੱਲੀ ਅਤੇ ਬੀਬੀਐਮਬੀ ਸਮੇਤ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਐਥਲੀਟਾਂ ਵੱਲੋਂ ਵੱਡੀ ਗਿਣਤੀ ਵਿੱਚ ਹਿੱਸਾ ਲਿਆ।
ਇਸ ਮੌਕੇ ਪੀਐਸਪੀਸੀਐਲ ਦੇ ਸੀਐਮਡੀ ਇੰਜ. ਬਲਦੇਵ ਸਿੰਘ ਸਰਾਂ ਨੇ ਅਥਲੀਟਾਂ ਅਤੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਨਿੱਘਾ ਸੁਆਗਤੀ ਭਾਸ਼ਣ ਦਿੱਤਾ ਅਤੇ ਇਸ ਵੱਕਾਰੀ ਸਮਾਗਮ ਦੀ ਮੇਜ਼ਬਾਨੀ ਕਰਨ ‘ਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਪੀਐਸਪੀਸੀਐਲ ਦੇ ਡਾਇਰੈਕਟਰ (ਪ੍ਰਬੰਧਕੀ) ਸ. ਜਸਬੀਰ ਸਿੰਘ ਸੁਰ ਸਿੰਘ, ਨੇ ਸਾਰੇ ਭਾਗੀਦਾਰਾਂ ਅਤੇ ਮਹਿਮਾਨਾਂ ਦਾ ਇਸ ਦੋ ਰੋਜ਼ਾ ਅਥਲੈਟਿਕ ਮੀਟ ਵਿੱਚ ਹਿੱਸਾ ਲੈਣ ਲਈ ਧੰਨਵਾਦ ਕੀਤਾ।
ਇਸ ਮੌਕੇ ਪੀ.ਐਸ.ਪੀ.ਸੀ.ਐਲ ਦੇ ਡਾਇਰੈਕਟਰ ਜਨਰੇਸ਼ਨ ਪਰਮਜੀਤ ਸਿੰਘ, ਡਾਇਰੈਕਟਰ ਕਮਰਸ਼ੀਅਲ ਰਵਿੰਦਰ ਸਿੰਘ ਸੈਣੀ, ਡਾਇਰੈਕਟਰ ਵਿੱਤ ਸੁਰਿੰਦਰ ਕੁਮਾਰ ਬੇਰੀ, ਡਾਇਰੈਕਟਰ ਤਕਨੀਕੀ ਪੀ.ਐਸ.ਟੀ.ਸੀ.ਐਲ ਵਰਦੀਪ ਸਿੰਘ ਮੰਡੇਰ, ਡਾਇਰੈਕਟਰ ਵਿੱਤ ਪੀ.ਐਸ.ਟੀ.ਸੀ.ਐਲ ਵਿਨੋਦ ਬਾਂਸਲ, ਡਿਪਟੀ ਚੀਫ਼ ਇੰਜੀਨੀਅਰ ਤੇਜਪਾਲ ਬਾਂਸਲ ਤੋਂ ਇਲਾਵਾ ਵੱਡੀ ਗਿਣਤੀ ਖਿਡਾਰੀ ਮੌਜੂਦ ਸਨ।



Scroll to Top