Breaking News ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਬੁੱਢਾ ਦਲ ਦੀ ਅਮਰੀਕਾ ਸਥਿਤ ਛਾਉਣੀ ਵਿਖੇ ਨਿਸ਼ਾਨ ਸਾਹਿਬ ਝੁਲਾਏ ਗਏ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਦੁਆਰਾ: Punjab Bani ਪ੍ਰਕਾਸ਼ਿਤ :Sunday, 15 October, 2023, 07:59 PM

ਬੁੱਢਾ ਦਲ ਦੀ ਅਮਰੀਕਾ ਸਥਿਤ ਛਾਉਣੀ ਵਿਖੇ ਨਿਸ਼ਾਨ ਸਾਹਿਬ ਝੁਲਾਏ ਗਏ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ:- ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਕੀਤੇ ਗੁਰਮਤੇ ਅਨੁਸਾਰ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਸੈਕਸ਼ਨ ਸਟਰੀਟ ਪਲੇਨਫੀਲਡ ਇੰਡੀਆਨਾ ਅਮਰੀਕਾ ਵਿਖੇ ਸਥਾਪਤ ਕੀਤੀ ਗਈ ਬੁੱਢਾ ਦਲ ਦੀ ਛਾਉਣੀ ਵਿਖੇ ਖਾਲਸਾ ਪੰਥ ਦੇ ਨਿਲੰਬਰੀ ਮੀਰੀ ਦੇ ਨਿਸ਼ਾਨ ਸਾਹਿਬ ਝੁਲਾਉਣ ਦੀ ਸੇਵਾ ਬਾਬਾ ਜਸਵਿੰਦਰ ਸਿੰਘ ਜੱਸੀ ਇੰਚਾਰਜ਼ ਅਮਰੀਕਾ ਇਕਾਈ ਬੁੱਢਾ ਦਲ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਗਈ ਹੈ।

ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਨੇ ਆਪਣੀ ਅਮਰੀਕਾ ਯਾਤਰਾ ਸਮੇਂ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਦਾ ਸ਼ੁਭ ਅਰੰਭ ਕੀਤਾ ਸੀ ਸੰਗਤਾਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਗੁਰਮਤਿ ਸਮਾਗਮ ਵੀ ਕਰਵਾਏ ਗਏ। ਜਿਸ ਵਿੱਚ ਸੰਗਤਾਂ ਨੇ ਵੱਡੀ ਪੱਧਰ ਤੇ ਪੂਰਨ ਸਹਿਯੋਗ ਕੀਤਾ ਅਤੇ ਵੱਧ ਚੜ੍ਹ ਹਾਜ਼ਰੀ ਭਰ ਕੇ ਬੁੱਢਾ ਦਲ ਨੂੰ ਭਵਿੱਖ ਵਿੱਚ ਹਰ ਤਰ੍ਹਾਂ ਨਾਲ ਸਹਿਯੋਗ ਕਰਨ ਦਾ ਭਰੋਸਾ ਦਿੱਤਾ ਸੀ ਜਿਸ ਦੇ ਉਤਰਫੱਲ ਵਜੋਂ ਦਿਨੋ ਦਿਨ ਸੰਗਤਾਂ ਦੀ ਵੱਧਦੀ ਆਮਦ ਸਦਕਾ ਸ. ਜਸਵਿੰਦਰ ਸਿੰਘ ਜੱਸੀ ਦੇ ਉਦਮ ਨਾਲ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਸੈਕਸ਼ਨ ਸਟਰੀਟ ਪਲੇਨਫੀਲਡ ਇੰਡੀਆਨਾ ਛਾਉਣੀ ਬੁੱਢਾ ਦਲ ਵਿਖੇ ਨਿਸ਼ਾਨ ਸਾਹਿਬ ਝੁਲਾਏ ਗਏ ਹਨ, ਪੂਰਨ ਤੌਰ ਤੇ ਗੁਰਮਤਿ ਮਰਯਾਦਾ ਅਨੁਸਾਰ ਧਾਰਮਿਕ ਸਮਾਗਮ ਕੀਤਾ ਗਿਆ ਨਿਸ਼ਾਨ ਸਾਹਿਬ ਝੁਲਾਉਣ ਤੋਂ ਪਹਿਲਾਂ ਸੰਗਤੀ ਅਰਦਾਸ ਕੀਤੀ ਗਈ ਗੁਰਬਾਣੀ ਦਾ ਰੰਸ ਭਿੰਨਾ ਕੀਰਤਨ ਹੋਇਆ। ਜੈਕਾਰਿਆਂ ਦੀ ਗੂੰਜ ਵਿੱਚ ਦੋਵੇ ਨਿਸ਼ਾਨ ਸਾਹਿਬ ਹਾਈਡ੍ਰੋਲਕ ਤਰੀਕੇ ਨਾਲ ਅਸਮਾਨ ਛੂਹਦੇ ਸਥਾਪਤ ਕੀਤੇ ਗਏ।

ਇਸ ਸਮੇਂ ਬਾਬਾ ਜਸਵਿੰਦਰ ਸਿੰਘ ਜੱਸੀ ਤੋਂ ਇਲਾਵਾ ਬਾਬਾ ਮੁਖਤਿਆਰ ਸਿੰਘ, ਸਲੱਲਾ ਬ੍ਰਦਰਜ਼, ਬਾਬਾ ਲਾਲ ਸਿੰਘ, ਸ. ਗੁਰਜੰਟ ਸਿੰਘ, ਸ. ਹਰਸਿਮਰਨ ਸਿੰਘ ਬਾਰਨ ਵਾਲੇ, ਸ. ਨੈਵ ਸਿੰਘ ਗਿੱਲ, ਸ. ਵਿਕਰਮ ਸਿੰਘ ਸਮਾਰਾ, ਸ. ਤਜਿੰਦਰ ਸਿੰਘ ਲਾਡੀ, ਸ. ਗੁਰਪ੍ਰੀਤ ਸਿੰਘ, ਸ. ਰਸਨੀਪ ਸਿੰਘ, ਸ. ਮਲਕੀਤ ਸਿੰਘ, ਸ. ਮਿਲਖਾ ਸਿੰਘ, ਸ. ਵਿਕਰਮ ਸਿੰਘ, ਸ. ਦਲੀਪ ਸਿੰਘ, ਸ. ਵਿਕਰਮ ਸਿੰਘ ਰਾਜਪੁਰਾ, ਸ. ਜਸਪਾਲ ਸਿੰਘ, ਸ. ਹਰਪਾਲ ਸਿੰਘ, ਸ. ਜਗਰੂਪ ਸਿੰਘ, ਸ. ਪ੍ਰਤਾਪ ਸਿੰਘ ਰੰਧਾਵਾ, ਸ. ਕੁਲਦੀਪ ਸਿੰਘ, ਸ. ਪਲਵਿੰਦਰ ਸਿੰਘ, ਸ. ਪੀਦਰ ਸਿੰਘ, ਸ. ਸੁਖਜਿੰਦਰ ਸਿੰਘ, ਸ. ਗੁਰਲਾਲ ਸਿੰਘ, ਸ. ਪਲਵਿੰਦਰ ਸਿੰਘ ਹੁਸਾਪੁਰ, ਸ. ਰਵੀ ਸਿੰਘ ਢਿਲੋਂ, ਸ. ਹਰਭਜਨ ਸਿੰਘ, ਜਥੇਦਾਰ ਤਾਰਾ ਸਿੰਘ, ਸ.ਗੁਰਮੀਤ ਸਿੰਘ ਸਲੱਲਾ, ਸ. ਸਰਬਜੀਤ ਸਿੰਘ ਸਲੱਲਾ, ਸ. ਕਰਤਾਰ ਸਿੰਘ, ਸਰਪੰਚ ਰੱਸਪਾਲ ਸਿੰਘ ਆਦਿ ਹਾਜ਼ਰ ਸਨ।



Scroll to Top