Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 4:46 am

+91 90915 01313 , +91 90916 01313

punjabbanni@gmail.com
punjabbani@yahoo.com

ਸਿਵਲ ਸਰਜਨ ਵੱਲੋਂ ਆਮ ਆਦਮੀ ਕਲੀਨਿਕਾਂ ਦਾ ਅਚਨਚੇਤ ਨਿਰੀਖਣ

ਸਿਵਲ ਸਰਜਨ ਵੱਲੋਂ ਆਮ ਆਦਮੀ ਕਲੀਨਿਕਾਂ ਦਾ ਅਚਨਚੇਤ ਨਿਰੀਖਣ

ਸਿਵਲ ਸਰਜਨ ਵੱਲੋਂ ਆਮ ਆਦਮੀ ਕਲੀਨਿਕਾਂ ਦਾ ਅਚਨਚੇਤ ਨਿਰੀਖਣ
-ਨਿਯਮਾਂ ਤੋਂ ਬਾਹਰ ਜਾ ਕੇ ਮਰੀਜਾਂ ਦੀ ਵਾਧੂ ਰਜਿਸਟ੍ਰੇਸ਼ਨ ਸਾਹਮਣੇ ਆਉਣ ‘ਤੇ ਹੋਵੇਗੀ ਕਾਰਵਾਈ-ਡਾ. ਰਾਮਿੰਦਰ ਕੌਰ
ਪਟਿਆਲਾ, 13 ਅਕਤੂਬਰ:
ਸਿਵਲ ਸਰਜਨ ਪਟਿਆਲਾ ਡਾ. ਰਾਮਿੰਦਰ ਕੌਰ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਹੁਕਮਾਂ ‘ਤੇ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਦਾ ਅਚਨਚੇਤ ਨਿਰੀਖਣ ਕੀਤਾ ਹੈ। ਉਨ੍ਹਾਂ ਨੇ ਇਸ ਬਾਰੇ ਕਿਹਾ ਕਿ ਅਜਿਹੀ ਉਨ੍ਹਾਂ ਸਮੇਤ ਜ਼ਿਲ੍ਹੇ ਦੇ ਸਾਰੇ ਐਸ.ਐਮ.ਓਜ ਵੱਲੋਂ ਅਚਨਚੇਤ ਚੈਕਿੰਗ ਸ਼ੁਰੂ ਤੋਂ ਹੀ ਲਗਾਤਾਰ ਕੀਤੀ ਜਾ ਰਹੀ ਹੈ ਅਤੇ ਇਹ ਭਵਿੱਖ ਵਿੱਚ ਵੀ ਜਾਰੀ ਰਹੇਗੀ, ਤਾਂ ਕਿ ਕਿਸੇ ਆਮ ਆਦਮੀ ਕਲੀਨਿਕ ਦੀ ਓਪੀਡੀ ਵਿੱਚ ਨਿਯਮਾਂ ਤੋਂ ਬਾਹਰ ਜਾ ਕੇ ਮਰੀਜਾਂ ਦੀ ਕੋਈ ਵਾਧੂ ਰਜਿਸਟ੍ਰੇਸ਼ਨ ਨਾ ਦਿਖਾਈ ਜਾ ਸਕੇ।
ਡਾ. ਰਾਮਿੰਦਰ ਕੌਰ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਇਸ ਬਾਰੇ ਪਹਿਲਾਂ ਹੀ ਸਾਰੇ ਆਮ ਆਦਮੀ ਕਲੀਨਿਕਾਂ ਦੇ ਕਲੀਨਿਕ ਸਹਾਇਕਾਂ ਨੂੰ ਇੱਕ ਪੱਤਰ ਵੀ ਜਾਰੀ ਕੀਤਾ ਹੋਇਆ ਹੈ ਕਿ ਕਲੀਨਿਕਾਂ ਦ ਓਪੀਡੀ ਵਿੱਚ ਕੋਈ ਫਾਲਤੂ/ਫੇਕ ਜਾਂ ਨਿਯਮਾਂ ਤੋਂ ਬਾਹਰ ਜਾ ਕੇ ਮਰੀਜਾਂ ਦੀ ਰਜਿਸਟ੍ਰੇਸ਼ਨ ਨਾ ਦਿਖਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਫੇਰ ਵੀ ਕਿਸੇ ਆਮ ਆਦਮੀ ਕਲੀਨਿਕ ਵਿੱਚ ਅਜਿਹਾ ਸਾਹਮਣੇ ਆਇਆ ਤਾਂ ਸਬੰਧਤ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸਿਵਲ ਸਰਜਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲ੍ਹੇ ਵਿੱਚ 58 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਇਲਾਜ ਕਰਵਾਉਣ ਲਈ ਆਉਣ ਵਾਲੇ ਸਾਰੇ ਮਰੀਜਾਂ ਦਾ ਰਿਕਾਰਡ ਆਨਲਾਈਨ ਰੱਖਿਆ ਜਾਂਦਾ ਹੈ, ਇਸ ਲਈ ਇਸ ਨੂੰ ਸਮੇਂ-ਸਮੇਂ ‘ਤੇ ਚੈਕ ਕੀਤਾ ਜਾਂਦਾ ਹੈ ਤਾਂ ਕਿ ਇਸ ਵਿੱਚ ਮਰੀਜਾਂ ਦੀ ਕੋਈ ਵਾਧੂ ਜਾਂ ਫਾਲਤੂ ਤੇ ਨਿਯਮਾਂ ਤੋਂ ਬਾਹਰ ਜਾਕੇ ਐਂਟਰੀ ਨਾ ਦਿਖਾਈ ਜਾ ਸਕੇ।

Advertisement
Advertisement
Advertisement
Advertisement
Scroll to Top