Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਸਵਾਤੀ ਮਾਲੀਵਾਲ ਨੇ ਮੈਜਿਸਟ੍ਰੇਟ ਨੂੰ ਕਰਵਾਏ ਬਿਆਨ ਦਰਜਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਜਾਂਚ ਕਮੇਟੀ ਦੀ ਰਪਟ ਪੇਸ਼, ਜਸ਼ਨਪ੍ਰੀਤ ਦੀ ਮੌਤ ਬੀਮਾਰੀ ਕਾਰਨ ਹੋਈ

ਦੁਆਰਾ: Punjab Bani ਪ੍ਰਕਾਸ਼ਿਤ :Friday, 13 October, 2023, 08:02 PM

ਜਾਂਚ ਕਮੇਟੀ ਦੀ ਰਪਟ ਪੇਸ਼, ਜਸ਼ਨਪ੍ਰੀਤ ਦੀ ਮੌਤ ਬੀਮਾਰੀ ਕਾਰਨ ਹੋਈ
ਚਰਚਾ ਵਿੱਚ ਆਏ ਅਧਿਆਪਕ ਦਾ ਵਿਹਾਰ ਇਤਰਾਜ਼ਯੋਗ
ਪੰਜਾਬੀ ਯੂਨੀਵਰਸਿਟੀ ਪਟਿਆਲਾ
ਪੰਜਾਬੀ ਯੂਨੀਵਰਸਿਟੀ ਵਿੱਚ ਜਾਂਚ ਕਮੇਟੀ ਦੀ ਰਪਟ ਆਉਣ ਨਾਲ ਇਹ ਸਾਫ਼ ਹੋ ਗਿਆ ਹੈ ਕਿ ਵਿਿਦਆਰਥੀ ਜਸ਼ਨਪ੍ਰੀਤ ਕੌਰ ਦੀ ਮੌਤ ਬੀਮਾਰੀ ਕਾਰਨ ਹੋਈ ਸੀ। ਜਾਂਚ ਕਮੇਟੀ ਨੇ ਟਿੱਪਣੀ ਕੀਤੀ ਹੈ ਕਿ ਚਰਚਾ ਵਿੱਚ ਆਏ ਅਧਿਆਪਕ ਦਾ ਵਿਹਾਰ ਸਲੀਕੇ ਦੇ ਘੇਰੇ ਤੋਂ ਬਾਹਰ ਹੈ। ਜਾਂਚ ਕਮੇਟੀ ਤਮਾਮ ਗਵਾਹਾਂ ਦੀਆਂ ਗਵਾਹੀਆਂ ਦਰਜ ਕਰਨ ਤੋਂ ਬਾਅਦ ਇਨ੍ਹਾਂ ਨਤੀਜਿਆਂ ਉੱਤੇ ਪਹੁੰਚੀ ਹੈ। ਹੋਸਟਲ ਵਾਰਡਨ, ਡਾਕਟਰਾਂ, ਜਸ਼ਨਪ੍ਰੀਤ ਕੌਰ ਦੇ ਪਰਿਵਾਰ ਦੇ ਜੀਆਂ ਅਤੇ ਗਵਾਂਢੀਆਂ ਅਤੇ ਹੋਰ ਗਵਾਹਾਂ ਦੀਆਂ ਗਵਾਹੀਆਂ ਦਰਜ ਕਰਦੇ ਹੋਏ ਜਾਂਚ ਕਮੇਟੀ ਨੇ ਲਿਿਖਆ ਹੈ ਕਿ ਜਸ਼ਨਦੀਪ ਕੌਰ ਦੀ ਮੌਤ ਬੀਮਾਰੀ ਕਾਰਨ ਹੋਈ ਹੈ।
ਇਸੇ ਦੌਰਾਨ ਜਾਂਚ ਕਮੇਟੀ ਨੇ ਕੁਝ ਵਿਿਦਆਰਥੀਆਂ ਦੀਆਂ ਗਵਾਹੀਆਂ ਦਰਜ ਕੀਤੀਆਂ ਹਨ ਜਿਨ੍ਹਾਂ ਨੇ ਚਰਚਾ ਵਿੱਚ ਆਏ ਪ੍ਰੋਫੈਸਰ ਖ਼ਿਲਾਫ਼ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਸਨ। ਜਾਂਚ ਕਮੇਟੀ ਨੇ ਟਿੱਪਣੀ ਕੀਤੀ ਹੈ ਕਿ ਪ੍ਰੋਫੈਸਰ ਦਾ ਵਿਹਾਰ ਅਧਿਆਪਕ ਦੇ ਮਿਆਰ ਤੋਂ ਨੀਵਾਂ ਹੈ ਜਿਸ ਨੂੰ ਮਾੜਾ, ਰੁੱਖਾ ਅਤੇ ਫਾਹਸ਼ ਮੰਨਿਆ ਜਾਣਾ ਚਾਹੀਦਾ ਹੈ।
ਇਹ ਜ਼ਿਕਰਯੋਗ ਹੈ ਕਿ ਜਸ਼ਨਪ੍ਰੀਤ ਕੌਰ ਨਾਮ ਦੀ ਵਿਿਦਆਰਥੀ ਪੰਜ ਸਾਲਾ ਏਕੀਕ੍ਰਿਤ ਕੋਰਸ ਭਾਸ਼ਾਵਾਂ ਵਿੱਚ ਪੜ੍ਹਦੀ ਸੀ ਜਿਸ ਦੀ ਮੌਤ 14 ਸਤੰਬਰ ਨੂੰ ਉਸ ਦੇ ਘਰ ਵਿਖੇ ਹੋ ਗਈ ਸੀ। ਇਸ ਤੋਂ ਪਹਿਲਾਂ 13 ਸਤੰਬਰ ਨੂੰ ਉਸ ਦੇ ਬੀਮਾਰ ਹੋਣ ਉਪਰੰਤ ਉਸ ਦਾ ਮੁੱਢਲਾ ਇਲਾਜ ਯੂਨੀਵਰਸਿਟੀ ਹੈਲਥ ਸੈਂਟਰ ਵਿੱਚ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਉਸ ਦਾ ਪਰਿਵਾਰ ਜਸ਼ਨਪ੍ਰੀਤ ਕੌਰ ਨੂੰ ਘਰ ਲੈ ਗਿਆ ਸੀ।
ਯੂਨੀਵਰਸਿਟੀ ਵੱਲੋਂ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਲਈ ਲੋੜੀਂਦੀ ਪ੍ਰਕ੍ਰਿਆ ਸ਼ੁਰੂ ਦਿੱਤੀ ਗਈ ਹੈ। ਇਹ ਰਪਟ 21 ਦਿਨਾ ਜਾਂਚ ਤੋਂ ਬਾਅਦ 11 ਅਕਤੂਬਰ ਨੂੰ ਪੇਸ਼ ਕੀਤੀ ਗਈ ਸੀ। ਇਸ ਰਪਟ ਦੇ ਆਧਾਰ ਉੱਤੇ ਬਣਦੀ ਕਾਰਵਾਈ ਅੱਜ 13 ਅਕਤੂਬਰ ਨੂੰ ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੇ ਹੁਕਮਾਂ ਤਹਿਤ ਸ਼ੁਰੂ ਹੋ ਗਈ ਹੈ। ਇਹ ਜਾਂਚ ਸੇਵਾਮੁਕਤ ਜੱਜ ਜਸਵਿੰਦਰ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ ਹੈ ਅਤੇ ਉਨ੍ਹਾਂ ਦੀ ਜਾਂਚ ਵਿੱਚ ਸਹਾਇਤਾ ਡਾ. ਹਰਸ਼ਿੰਦਰ ਕੌਰ ਨੇ ਕੀਤੀ ਹੈ।



Scroll to Top