Breaking News ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਸਵੇਰੇ 4 ਵਜੇ ਕਰ ਲਿਆ ਗ੍ਰਿਫ਼ਤਾਰ

ਦੁਆਰਾ: Punjab Bani ਪ੍ਰਕਾਸ਼ਿਤ :Tuesday, 17 October, 2023, 04:30 PM

ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਸਵੇਰੇ 4 ਵਜੇ ਕਰ ਲਿਆ ਗ੍ਰਿਫ਼ਤਾਰ
ਸਾਬਕਾ ਵਿਧਾਇਕ ਖ਼ਿਲਾਫ਼ ਬੀਡੀਪੀਓ ਦਫ਼ਤਰ ਵਿੱਚ ਧਰਨਾ ਦੇਣ ਅਤੇ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਗਈ ਹੈ
ਫਿਰੋਜ਼ਪੁਰ, 17 Oct : ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਸਵੇਰੇ 4 ਵਜੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮਿਲੀ ਹੈ ਕਿ ਫ਼ਿਰੋਜ਼ਪੁਰ ਪੁਲਿਸ ਨੇ ਸਾਬਕਾ ਵਿਧਾਇਕ ਨੂੰ ਸਵੇਰੇ ਉਸ ਦੇ ਘਰੋਂ ਚੁੱਕ ਲਿਆ।
ਜ਼ੀਰਾ ਦੀ ਗ੍ਰਿਫਤਾਰੀ ਦੀ ਹੁਣ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਤੜਕੇ ਵੱਡੀ ਗਿਣਤੀ ਫੋਰਸ ਸਾਬਕਾ ਵਿਧਾਇਕ ਦੇ ਘਰ ਆਣ ਵੜਦੀ ਹੈ। ਸਾਰੇ ਮੁਲਾਜ਼ਮ ਸਿਵਲ ਵਰਦੀ ਵਿਚ ਸਨ। ਵੀਡੀਓ ਵਿਚ ਗੱਡੀਆਂ ਦਾ ਵੱਡਾ ਕਾਫਲਾ ਆਉਂਦਾ ਨਜ਼ਰ ਆ ਰਿਹਾ ਹੈ। ਸਾਬਕਾ ਵਿਧਾਇਕ ਖ਼ਿਲਾਫ਼ ਬੀਡੀਪੀਓ ਦਫ਼ਤਰ ਵਿੱਚ ਧਰਨਾ ਦੇਣ ਅਤੇ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਗਈ ਹੈ। ਕੋਰਟ ਨੇ ਜ਼ੀਰਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ।
ਸਰਕਾਰੀ ਕੰਮ ‘ਚ ਵਿਘਨ ਪਾਉਣ ਦੇ ਇਲਜ਼ਾਮਾਂ ਹੇਠ ਇਹ ਗ੍ਰਿਫ਼ਤਾਰੀ ਹੋਈ ਹੈ। BDPO ਦੀ ਸ਼ਿਕਾਇਤ ‘ਤੇ FIR ਦਰਜ ਹੋਈ ਸੀ। ਬੀਤੇ ਦਿਨੀਂ ਜ਼ੀਰਾ ਪੁਲਿਸ ਨੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਖਿਲਾਫ਼ ਮਾਮਲਾ ਦਰਜ ਕੀਤਾ ਸੀ। ਦੋਸ਼ ਹਨ ਕਿ ਕੁਲਬੀਰ ਜ਼ੀਰਾ ਨੇ ਆਪਣੇ ਸਮਰਥਕਾਂ ਸਮੇਤ ਬੀਡੀਪੀਓ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਇਸ ਦੌਰਾਨ ਕੁਲਬੀਰ ਆਪਣੇ ਸਾਥੀਆਂ ਸਮੇਤ ਦਫ਼ਤਰ ਵਿੱਚ ਦਾਖ਼ਲ ਹੋ ਗਿਆ ਅਤੇ ਉੱਥੇ ਮੌਜੂਦ ਸਰਕਾਰੀ ਕਾਗਜ਼ਾਂ ਨਾਲ ਕਥਿਤ ਛੇੜਛਾੜ ਕੀਤੀ।



Scroll to Top