Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਫਿਰੋਜ਼ਪੁਰ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ ਵੱਲੋਂ 5 ਕਰੋੜ ਦੀ ਰਾਸ਼ੀ ਪ੍ਰਾਪਤ ਹੋਈ - ਧੀਮਾਨ

ਦੁਆਰਾ: Punjab Bani ਪ੍ਰਕਾਸ਼ਿਤ :Monday, 16 October, 2023, 10:31 PM

ਫਿਰੋਜ਼ਪੁਰ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ ਵੱਲੋਂ 5 ਕਰੋੜ ਦੀ ਰਾਸ਼ੀ ਪ੍ਰਾਪਤ ਹੋਈ – ਧੀਮਾਨ
– ਫ਼ਿਰੋਜ਼ਪੁਰ ਡੈਲਟਾ ਰੈਕਿੰਗ ਦੇ ਅਧਾਰ’ ‘ਤੇ 94ਵੇਂ ਸਥਾਨ ਤੋਂ 7ਵਾਂ ਸਥਾਨ ‘ਤੇ ਪੁੱਜਾ
– ਜ਼ਿਲ੍ਹੇ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਤੋਂ ਪ੍ਰੇਰਨਾਦਾਇਕ ਜ਼ਿਲ੍ਹਾ ਬਣਾਉਣ ਲਈ ਕੀਤੇ ਜਾ ਰਹੇ ਹਨ ਯਤਨ
ਚੰਡੀਗੜ੍ਹ/ਫਿਰੋਜ਼ਪੁਰ 16 ਅਕਤੂਬਰ:
ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ ਨੇ ਪੂਰੇ ਭਾਰਤ ਦੇ ਵੱਖ-ਵੱਖ ਰਾਜਾਂ ਦੇ 112 ਜ਼ਿਲਿ੍ਹਆਂ ਨੂੰ ਐਸਪੀਰੇਸ਼ਨਲ ਜ਼ਿਲ੍ਹੇ ਵਜੋਂ ਘੋਸ਼ਿਤ ਕੀਤਾ ਹੋਇਆ ਹੈ। ਪੰਜਾਬ ਵਿੱਚ ਫਿਰੋਜ਼ਪੁਰ ਅਤੇ ਮੋਗਾ ਐਸਪੀਰੇਸ਼ਨਲ ਜ਼ਿਲ੍ਹੇ ਹਨ। ਨੀਤੀ ਆਯੋਗ ਭਾਰਤ ਸਰਕਾਰ ਵੱਲੋਂ ਇਨ੍ਹਾਂ ਵੱਖ-ਵੱਖ ਰਾਜਾਂ ਦੇ 112 ਜ਼ਿਲਿ੍ਹਆਂ ਦੇ 5 ਵੱਖ-ਵੱਖ ਸੈਕਟਰ ਜਿਵੇਂ ਕਿ ਸਿਹਤ ਅਤੇ ਪੋਸ਼ਣ, ਸਿੱਖਿਆ, ਖੇਤੀਬਾੜੀ ਤੇ ਜਲ ਸਰੋਤ, ਵਿੱਤੀ ਅਤੇ ਹੁਨਰ ਵਿਕਾਸ, ਬੁਨਿਆਦੀ ਢਾਂਚੇ ਦੇ ਵੱਖ-ਵੱਖ ਇੰਡੀਕੇਟਰਜ਼ ਦੇ ਆਧਾਰ ’ਤੇ ਮਹੀਨਾਵਾਰ ਡੈਲਟਾ ਰੈਕਿੰਗ ਕੀਤੀ ਜਾਂਦੀ ਹੈ। ਜਿਸ ਅਨੁਸਾਰ ਫਿਰੋਜ਼ਪੁਰ ਜ਼ਿਲ੍ਹੇ ਨੇ ਕਈ ਵਾਰ ਵਧੀਆ ਡੈਲਟਾ ਰੈਂਕਿੰਗ ਹਾਸਲ ਕੀਤੀ ਹੈ ਅਤੇ ਨੀਤੀ ਆਯੋਗ ਵੱਲੋ ਹੁਣ ਜ਼ਿਲ੍ਹੇ ਦੇ ਵਿਕਾਸ ਲਈ 5 ਕਰੋੜ ਰੁਪਏ ਦੀ ਰਾਸ਼ੀ ਵੀ ਦਿੱਤੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਮਹੀਨਾ ਫਰਵਰੀ 2023 ਵਿੱਚ ਡੈਲਟਾ ਰੈਕਿੰਗ ਦੇ ਅਧਾਰ ’ਤੇ ਜ਼ਿਲ੍ਹਾ ਫਿਰੋਜ਼ਪੁਰ 94ਵੇਂ ਸਥਾਨ ਉੱਪਰ ਸੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਉਨ੍ਹਾਂ ਦੀ ਟੀਮ ਦੀ ਵਧੀਆ ਮਿਹਨਤ ਸਦਕਾ ਜੁਲਾਈ 2023 ਵਿੱਚ ਡੈਲਟਾ ਰੈਕਿੰਗ ਦੇ ਅਧਾਰ’ ਤੇ ਜ਼ਿਲ੍ਹਾ ਫ਼ਿਰੋਜ਼ਪੁਰ ਨੇ 7ਵਾਂ ਸਥਾਨ ਹਾਸਲ ਕੀਤਾ ਹੈ। ਨੀਤੀ ਆਯੋਗ ਭਾਰਤ ਸਰਕਾਰ ਵੱਲੋਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀ ਮਿਹਨਤ ਸਦਕਾ ਮਹੀਨਾ ਜੂਨ 2023 ਵਿੱਚ ਖੇਤੀਬਾੜੀ ਤੇ ਜਲ ਸਰੋਤ ਦੀ ਵਧੀਆ ਪ੍ਰਗਤੀ ਕਾਰਨ 3 ਕਰੋੜ ਰੁਪਏ ਅਤੇ ਜੁਲਾਈ 2023 ਵਿੱਚ ਕੁਲ ਮਿਲਾ ਕੇ ਵਧੀਆ ਪ੍ਰਗਤੀ ਕਾਰਨ 2 ਕਰੋੜ ਰੁਪਏ ਦੀ ਰਾਸ਼ੀ ਹਾਸਲ ਕੀਤੀ ਹੈ। ਇਸ ਲਈ ਨੀਤੀ ਆਯੋਗ ਭਾਰਤ ਸਰਕਾਰ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਨੂੰ ਕੁੱਲ 5 ਕਰੋੜ ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਹੈ।
ਉਨ੍ਹਾਂ ਕਿਹਾ ਕਿ ਇਹ ਇਨਾਮੀ ਰਾਸ਼ੀ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਕਿੱਤਾ ਮੁੱਖੀ ਹੁਨਰ ਵਿਕਾਸ ਦੇ ਕੋਰਸਾਂ ਲਈ ਅਤੇ ਹੋਰ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਖਰਚ ਕੀਤੀ ਜਾਵੇਗੀ। ਫਿਰੋਜ਼ਪੁਰ ਜ਼ਿਲ੍ਹੇ ਨੂੰ ਅਕਾਂਖੀ ਜ਼ਿਲ੍ਹੇ (ਐਸਪੀਰੇਸ਼ਨਲ ਡਿਸਟ੍ਰਿਕਟ) ਤੋਂ ਪ੍ਰੇਰਨਾਦਾਇਕ (ਇੰਸਪੀਰੇਸ਼ਨਲ) ਜ਼ਿਲ੍ਹਾ ਬਣਾਉਣ ਸਬੰਧੀ ਬਹੁਤ ਯਤਨ ਕੀਤੇ ਜਾ ਰਹੇ ਹਨ ਅਤੇ ਜ਼ਿਲ੍ਹਾ ਫਿਰੋਜ਼ਪੁਰ ਨੂੰ ਇਸ ਮੁਕਾਮ ਤੇ ਪਹੁੰਚਾਉਣਾ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੀ ਸੁਚਾਰੂ ਸੋਚ ਸਦਕਾ ਹੀ ਸੰਭਵ ਹੋ ਸਕਿਆ ਹੈ।
ਪੰਜਾਬ ਦੇ ਕੈਬਨਿਟ ਮੰਤਰੀ ਅਤੇ ਜ਼ਿਲ੍ਹੇ ਦੇ ਮੰਤਰੀ ਇੰਚਾਰਜ ਸ. ਹਰਭਜਨ ਸਿੰਘ ਈ.ਟੀ.ਓ. ਨੇ ਜ਼ਿਲ੍ਹੇ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ ਵੱਲੋਂ 5 ਕਰੋੜ ਦੀ ਰਾਸ਼ੀ ਜਾਰੀ ਕਰਨ ਤੇ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਇਹ ਸਭ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੀ ਮਿਹਨਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਕੀਤੀ ਗਈ ਕਰੜੀ ਮਿਹਨਤ ਦਾ ਨਤੀਜਾ ਹੈ, ਜਿਸ ਤਹਿਤ ਫ਼ਿਰੋਜ਼ਪੁਰ ਡੈਲਟਾ ਰੈਕਿੰਗ ਦੇ ਅਧਾਰ’ ‘ਤੇ 94ਵੇਂ ਸਥਾਨ ਤੋਂ 7ਵਾਂ ਸਥਾਨ ‘ਤੇ ਪੁੱਜਾ ਹੈ ।



Scroll to Top