Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 4:25 pm

+91 90915 01313 , +91 90916 01313

punjabbanni@gmail.com
punjabbani@yahoo.com

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਮੌਕੇ ਹੋਏ ਨਤਮਸਤਕ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਮੌਕੇ ਹੋਏ ਨਤਮਸਤਕ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਮੌਕੇ ਹੋਏ ਨਤਮਸਤਕ
ਗੁਰੂ ਸਾਹਿਬਾਨ ਨੇ ਜਾਤ ਪਾਤ ਤੋਂ ਉੱਪਰ ਉੱਠ ਕੇ ਸਮੁੱਚੇ ਸਮਾਜ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ : ਹਰਪਾਲ ਸਿੰਘ ਚੀਮਾ
ਦਿੜ੍ਹਬਾ, ਕੌਹਰੀਆਂ, ਛਾਜਲੀ ਸਮੇਤ ਕਈ ਧਾਰਮਿਕ ਅਸਥਾਨਾਂ ‘ਤੇ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਦਿੱਤੀ ਵਧਾਈ
ਚੰਡੀਗੜ੍ਹ/ਦਿੜ੍ਹਬਾ/ਕੌਹਰੀਆਂ/ ਛਾਜਲੀ, 12 ਫਰਵਰੀ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅੱਜ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਵਿਧਾਨ ਸਭਾ ਹਲਕਾ ਦਿੜਬਾ ਅਧੀਨ ਆਉਂਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਏ ਅਤੇ ਸੰਗਤਾਂ ਨੂੰ ਮੁਬਾਰਕਬਾਦ ਭੇਟ ਕੀਤੀ । ਉਹਨਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਪਾਵਨ ਬਾਣੀ ਮਾਨਵਤਾ ਦਾ ਸੁਚੱਜਾ ਮਾਰਗ ਦਰਸ਼ਨ ਕਰਦੀ ਹੈ । ਸ. ਚੀਮਾ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਜਾਤ ਪਾਤ ਤੋਂ ਉੱਪਰ ਉੱਠ ਕੇ ਸਮੁੱਚੇ ਸਮਾਜ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ । ਉਹਨਾਂ ਇਹ ਵੀ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਿਖਾਏ ਗਏ ਸੱਚ ਦੇ ਮਾਰਗ ਉੱਤੇ ਚੱਲਣ ਦੀ ਲੋੜ ਹੈ । ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਕੌਹਰੀਆਂ, ਛਾਜਲੀ, ਕਣਕਵਾਲ, ਗੋਬਿੰਦਗੜ੍ਹ ਜੇਜੀਆ, ਖੋਖਰ ਖੁਰਦ ਆਦਿ ਪਿੰਡਾਂ ਵਿੱਚ ਆਯੋਜਿਤ ਇਹਨਾਂ ਧਾਰਮਿਕ ਸਮਾਗਮਾਂ ਵਿੱਚ ਹਿੱਸਾ ਲਿਆ ਤੇ ਸੰਗਤਾਂ ਨੂੰ ਵਧਾਈ ਦਿੱਤੀ । ਇਸ ਦੌਰਾਨ ਗੁਰਦੁਆਰਾ ਸਾਹਿਬਾਨ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕੀ ਕਮੇਟੀਆਂ ਤੇ ਕਲੱਬਾਂ ਵੱਲੋਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੂੰ ਵਿਸ਼ੇਸ਼ ਤੌਰ ਤੇ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ ।

Advertisement
Advertisement
Advertisement
Advertisement
Scroll to Top