Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 4:25 pm

+91 90915 01313 , +91 90916 01313

punjabbanni@gmail.com
punjabbani@yahoo.com

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ
ਚੰਡੀਗੜ੍ਹ, 12 ਫਰਵਰੀ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਸੂਬੇ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ । ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਸਮਾਜ ਵਿੱਚੋਂ ਜਾਤੀਵਾਦ ਦੀ ਬੁਰਾਈ ਨੂੰ ਖਤਮ ਕਰਨ ਅਤੇ ਮਾਨਵੀ ਕਦਰਾਂ-ਕੀਮਤਾਂ ਦੇ ਪਾਸਾਰ ਲਈ ਸਮਾਜ ਵਿੱਚ ਪਿਆਰ, ਦਇਆ, ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਦੀ ਮਹੱਤਤਾ ‘ਤੇ ਜ਼ੋਰ ਦਿੱਤਾ । ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਦੇ ਸ਼ੁੱਭ ਦਿਹਾੜੇ ਮੌਕੇ ਸਾਰਿਆਂ ਨੂੰ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਅਤੇ ਸਮਾਜ ਵਿੱਚ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰਨ ਦੀ ਅਪੀਲ ਕੀਤੀ । ਉਨ੍ਹਾਂ ਨੇ ਗਰੀਬਾਂ ਅਤੇ ਸਮਾਜ ਦੇ ਪਛੜੇ ਵਰਗਾਂ ਨੂੰ ਉੱਚਾ ਚੁੱਕਣ ਅਤੇ ਸਮੂਹਿਕ ਤੌਰ ‘ਤੇ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਯਤਨ ਕਰਨ ਦੀ ਅਪੀਲ ਵੀ ਕੀਤੀ । ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਸਮਾਨਤਾ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ ਅਤੇ ਸਾਡੇ ਰੋਜ਼ਾਨਾ ਜੀਵਨ ਵਿੱਚ ਇਨ੍ਹਾਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਦੀ ਮਹੱਤਤਾ ਨੂੰ ਉਜਾਗਰ ਕਰਦਾ ਰਹੇਗਾ ।

Advertisement
Advertisement
Advertisement
Advertisement
Scroll to Top