Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 3:04 pm

+91 90915 01313 , +91 90916 01313

punjabbanni@gmail.com
punjabbani@yahoo.com

ਗੈਂਗਸਟਰ ਅਰਸ਼ ਡੱਲਾ ਗੈਂਗ ਦੇ 2 ਗੁਰਗਿਆਂ ਤੋਂ ਅਸਲਾ ਬਰਾਮਦ

ਗੈਂਗਸਟਰ ਅਰਸ਼ ਡੱਲਾ ਗੈਂਗ ਦੇ 2 ਗੁਰਗਿਆਂ ਤੋਂ ਅਸਲਾ ਬਰਾਮਦ

ਗੈਂਗਸਟਰ ਅਰਸ਼ ਡੱਲਾ ਗੈਂਗ ਦੇ 2 ਗੁਰਗਿਆਂ ਤੋਂ ਅਸਲਾ ਬਰਾਮਦ
ਖੰਨਾ : ਜਿਲ੍ਹਾ ਫਤਹਿਗੜ ਸਾਹਿਬ ਪੁਲਸ ਵਲੋਂ ਗੈਂਗਸਟਰ ਅਰਸ਼ ਡੱਲਾ ਗੈਂਗ ਦੇ 2 ਗੁਰਗਿਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 5 ਕੰਟਰੀ ਮੇਡ ਪਿਸਟਲ 32 ਬੋਰ ਸਮੇਤ 5 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।ਇਸ ਸਫ਼ਲਤਾ ਸਬੰਧੀ ਐਸ. ਐਸ. ਪੀੲ ਡਾ. ਰਵਜੋਤ ਗਰੇਵਾਲ ਨੇ ਦਸਿਆ ਕਿ ਸਰਹਿੰਦ ਦੀ ਟੀਮ ਨੇ ਸਰਹਿੰਦ ਨਾਕਾਬੰਦੀ ਦੌਰਾਨ ਅੰਮ੍ਰਿਤਸਰ ਦੇ ਰਹਿਣ ਵਾਲੇ ਦੋ ਦੋਸ਼ੀਆਂ ਸਾਹਿਲ ਅਤੇ ਗੁਰਕੀਰਤ ਸਿੰਘ ਨੂੰ ਕਾਬੂ ਕਰਕੇ ਉਹਨਾਂ ਪਾਸੇ 5 ਕੰਟਰੀ ਮੇਡ ਪਿਸਟਲ .32 ਬੋਰ ਸਮੇਤ 5 ਜਿੰਦਾ ਰੌਂਦ ਬਰਾਮਦ ਕਰਕੇ ਦੋਸ਼ੀਆਂ ਖਿਲਾਫ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਥਾਣਾ ਸਰਹਿੰਦ ਵਿੱਚ ਮਾਮਲਾ ਦਰਜ਼ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਗਈ । ਐਸ. ਐਸ. ਪੀ. ਰਵਜੋਤ ਗਰੇਵਾਲ ਨੇ ਦੱਸਿਆ ਕਿ ਕਥਿਤ ਦੋਸ਼ੀ ਗੁਰਕੀਰਤ ਸਿੰਘ ਇੱਕ ਸਾਲ ਮਲੇਸ਼ੀਆ ਲਗਾ ਕੇ ਮਈ 2024 ਵਿੱਚ ਵਾਪਸ ਆਇਆ ਹੈ। ਇਹ ਦੋਵੇ ਦੋਸ਼ੀ ਗੈਂਗਸਟਰ ਅਰਸ਼ ਡੱਲਾ ਲਈ ਪਟਿਆਲਾ ਜੇਲ੍ਹ ਵਿੱਚ ਬੰਦ ਦੋਸ਼ੀ ਤੇਜਬੀਰ ਸਿੰਘ ਉਰਫ ਸਾਬੂ ਵਾਸੀ ਅਮ੍ਰਿਤਸਰ ਰਾਹੀਂ ਕੰਮ ਕਰਦੇ ਸਨ, ਜੋ ਕਿ ਕਤਲ ਅਤੇ ਨਜ਼ਾਇਜ਼ ਅਸਲਿਆਂ ਦੇ ਮੁਕੱਦਮਿਆਂ ਵਿਚ ਜੇਲ੍ਹ ਵਿਚ ਬੰਦ ਹੈ । ਉਨ੍ਹਾਂ ਦੱਸਿਆ ਕਿ ਤੇਜਬੀਰ ਸਿੰਘ ਉਰਫ ਸਾਬੂ ਗੈਂਗਸਟਰ ਅਰਸ ਵੱਲ ਦਾ ਐਸੋਸੀਏਟ ਹੈ, ਜਿਸ ਨੇ ਅੰਮ੍ਰਿਤਸਰ ਵਿੱਚ ਇੱਕ ਕਤਲ ਦੀ ਵਾਰਦਾਤ ਅਤੇ ਹੋਰ ਵੱਡੀਆ ਵਾਰਦਾਤਾਂ ਤੇ ਫਿਰੌਤੀਆਂ ਨੂੰ ਅੰਜਾਮ ਦੇਣ ਲਈ ਇਨ੍ਹਾਂ ਦੋਸ਼ੀਆਂ ਨੂੰ ਇਹ ਅਸਲੇ ਮੁਹੱਈਆ ਕਰਵਾਏ ਸਨ, ਜਿਨ੍ਹਾਂ ਨੂੰ ਸਮਾਂ ਰਹਿੰਦਿਆ ਹੀ ਕਾਬੂ ਕਰਕੇ ਕਿਸੇ ਵੱਡੀ ਵਾਰਦਾਤ ਨੂੰ ਹੋਣ ਤੋਂ ਰੋਕਿਆ ਗਿਆ ਹੈ । ਪਟਿਆਲਾ ਜੇਲ ਵਿੱਚ ਬੰਦ ਦੋਸ਼ੀ ਤੇਜਬੀਰ ਸਿੰਘ ਨੂੰ ਜੇਲ ਵਿਚੋ ਲਿਆ ਕੇ ਡੂੰਘਾਈ ਨਾਲ ਪੁੱਛਗਿੱਛ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ, ਜਿਸ ਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ ।

Advertisement
Advertisement
Advertisement
Advertisement
Scroll to Top