Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 9:26 pm

+91 90915 01313 , +91 90916 01313

punjabbanni@gmail.com
punjabbani@yahoo.com

ਨਵੇਂ ਕਾਨੂੰਨ ਤਹਿਤ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਖਿ਼ਲਾਫ਼ ਦਾਇਰ ਪਟੀਸ਼ਨਾਂ ’ਤੇ ਸੁਣਵਾਈ 19 ਨੂੰ

ਨਵੇਂ ਕਾਨੂੰਨ ਤਹਿਤ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਖਿ਼ਲਾਫ਼ ਦਾਇਰ ਪਟੀਸ਼ਨਾਂ ’ਤੇ ਸੁਣਵਾਈ 19 ਨੂੰ

ਨਵੇਂ ਕਾਨੂੰਨ ਤਹਿਤ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਖਿ਼ਲਾਫ਼ ਦਾਇਰ ਪਟੀਸ਼ਨਾਂ ’ਤੇ ਸੁਣਵਾਈ 19 ਨੂੰ
ਨਵੀਂ ਦਿੱਲੀ : ਭਾਰਤ ਦੇਸ਼ ਦੀ ਮਾਨਯੋਗ ਤੇ ਸਰਵਉਚ ਸੁਪਰੀਮ ਕੋਰਟ ਨੇ 2023 ਦੇ ਕਾਨੂੰਨ ਤਹਿਤ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਖਿ਼ਲਾਫ਼ ਦਾਇਰ ਪਟੀਸ਼ਨਾਂ ’ਤੇ ਸੁਣਵਾਈ 19 ਫਰਵਰੀ ਦੀ ਤਰੀਕ ਤੈਅ ਕਰਦਿਆਂ ਆਖਿਆ ਹੈ ਕਿ ਜੇ ਇਸ ਵਿਚਾਲੇ ਕੁਝ ਵੀ ਹੁੰਦਾ ਹੈ ਤਾਂ ਉਸ ਦੇ ਨਤੀਜੇ ਜ਼ਰੂਰ ਭੂਗਤਣੇ ਪੈਣਗੇ । ਇਕ ਗੈਰ ਸਰਕਾਰੀ ਸੰਸਥਾ ਵੱਲੋਂ ਪੇਸ਼ ਹੋਏ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਐੱਨ. ਕੋਟਿਸ਼ਵਰ ਸਿੰਘ ਦੇ ਬੈਂਚ ਨੂੰ ਦੱਸਿਆ ਕਿ ਪਹਿਲਾਂ ਇਨ੍ਹਾਂ ਪਟੀਸ਼ਨਾਂ ’ਤੇ ਅੱਜ ਸੁਣਵਾਈ ਹੋਣੀ ਸੀ ਪਰ ਹੁਣ ਇਨ੍ਹਾਂ ਨੂੰ 19 ਫਰਵਰੀ ਲਈ ਸੂਚੀਬੱਧ ਕੀਤਾ ਗਿਆ ਹੈ । ਜਸਟਿਸ ਸੂਰਿਆਕਾਂਤ ਅਤੇ ਜਸਟਿਸ ਐੱਨ. ਕੋਟਿਸ਼ਵਰ ਸਿੰਘ ਦੇ ਬੈਂਚ ਨੇ ਕਿਹਾ ਕਿ ਉਹ ਇਸ ਮੁੱਦੇ ’ਤੇ ਗੁਣ-ਦੋਸ਼ ਦੇ ਆਧਾਰ ’ਤੇ ਅੰਤਿਮ ਫੈਸਲਾ ਕਰੇਗਾ। ਭੂਸ਼ਣ ਨੇ ਕਿਹਾ ਕਿ ਮਾਮਲੇ ’ਤੇ ਤੁਰੰਤ ਸੁਣਵਾਈ ਹੋਣੀ ਚਾਹੀਦੀ ਹੈ ਕਿਉਂਕਿ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ 18 ਫਰਵਰੀ ਨੂੰ ਸੇਵਾਮੁਕਤ ਹੋਣ ਵਾਲੇ ਹਨ ਅਤੇ ਸਰਕਾਰ 2023 ਦੇ ਕਾਨੂੰਨ ਤਹਿਤ ਨਵੇਂ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਕਰ ਸਕਦੀ ਹੈ। ਬੈਂਚ ਨੇ ਕਿਹਾ ਕਿ ਅਸੀਂ ਮਾਮਲੇ ਦੀ ਸੁਣਵਾਈ ਲਈ 19 ਫਰਵਰੀ ਦੀ ਤਰੀਕ ਤੈਅ ਕਰ ਰਹੇ ਹਾਂ, ਜੇ ਇਸ ਵਿਚਾਲੇ ਕੁਝ ਵੀ ਹੁੰਦਾ ਹੈ ਤਾਂ ਉਸ ਦੇ ਨਤੀਜਿਆਂ ਦਾ ਸਾਹਮਣਾ ਕਰਨਾ ਹੋਵੇਗਾ।ਸੁਪਰੀਮ ਕੋਰਟ ਵਿਚ ਐੱਨ. ਜੀ. ਓ. ‘ਐਸੋਸੀਏਸ਼ਨ ਫਾਰ ਡੈਮੋਕਰੈਟਿਕ ਰਿਫਾਰਮਜ਼’ ਵੱਲੋਂ ਪੇਸ਼ ਹੋਏ ਭੂਸ਼ਣ ਨੇ ਕਿਹਾ ਕਿ ਸਿਖ਼ਰਲੀ ਅਦਾਲਤ ਦੀ ਰਜਿਸਟਰੀ ਨੇ ਉਨ੍ਹਾਂ ਨੂੰ ਸੂਚਿਤ ਕੀਤਾ ਸੀ ਕਿ ਜਸਟਿਸ ਕਾਂਤ ਦੀ ਸਿਹਤ ਠੀਕ ਨਾ ਹੋਣ ਕਾਰਨ ਮਾਮਲੇ ਦੀ ਸੁਣਵਾਈ 19 ਫਰਵਰੀ ਨੂੰ ਹੋਵੇਗੀ ।

Advertisement
Advertisement
Advertisement
Advertisement
Scroll to Top