Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:35 pm

+91 90915 01313 , +91 90916 01313

punjabbanni@gmail.com
punjabbani@yahoo.com

ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪੰਜਾਬ ਦੇ ਸਕੂਲ ਆਫ਼ ਐਮੀਨੈਸ ਦੇ 30 ਵਿਦਿਆਰਥੀਆਂ ਬਣੇ ਚੰਦਰਯਾਨ 3 ਦੀ ਲਾਂਚ ਦੇ ਗਵਾਹ

ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪੰਜਾਬ ਦੇ ਸਕੂਲ ਆਫ਼ ਐਮੀਨੈਸ ਦੇ 30 ਵਿਦਿਆਰਥੀਆਂ ਬਣੇ ਚੰਦਰਯਾਨ 3 ਦੀ ਲਾਂਚ ਦੇ ਗਵਾਹ

ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪੰਜਾਬ ਦੇ ਸਕੂਲ ਆਫ਼ ਐਮੀਨੈਸ ਦੇ 30 ਵਿਦਿਆਰਥੀਆਂ ਬਣੇ ਚੰਦਰਯਾਨ 3 ਦੀ ਲਾਂਚ ਦੇ ਗਵਾਹ

ਇਸਰੋ ਦੇ ਅਗਾਮੀ ਲਾਂਚ ਪ੍ਰੋਗਰਾਮ ਮੌਕੇ ਵੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਹੋਣਗੇ ਸ਼ਾਮਲ: ਹਰਜੋਤ ਸਿੰਘ ਬੈਂਸ

ਸ੍ਰੀਹਰੀਕੋਟਾ, 15 ਜੁਲਾਈ: ਇਸਰੋ ਵੱਲੋਂ ਅੱਜ ਸਤੀਸ਼ ਧਵਨ ਸਪੇਸ ਸੈਂਟਰ, ਸ੍ਰੀਹਰੀਕੋਟਾ ਤੋਂ ਪੁਲਾੜ ਵਿੱਚ ਛੱਡੇ ਗਏ ਚੰਦਰਯਾਨ-3 ਦੀ ਲਾਂਚ ਦੇ ਮੌਕੇ ਪੰਜਾਬ ਰਾਜ ਦੇ ਸਕੂਲ ਆਫ਼ ਐਮੀਨੈਸ ਦੇ 30 ਵਿਦਿਆਰਥੀ ਇਸ ਇਤਿਹਾਸਕ ਮੌਕੇ ਦੇ ਗਵਾਹ ਬਣੇ।ਹਿੰਦੁਸਤਾਨ ਦੇ ਪੁਲਾੜ ਪ੍ਰੋਗਰਾਮ ਦਾ ਸਭ ਤੋਂ ਅਹਿਮ ਪ੍ਰੋਜੈਕਟ ਚੰਦਰਯਾਨ -3 ਦੀ ਲਾਂਚਿੰਗ ਦੇ ਮੌਕੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਇਨ੍ਹਾਂ ਵਿਦਿਆਰਥੀਆਂ ਦੇ ਨਾਲ ਹਾਜਰ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਰਾਜ ਦੇ ਵੱਖ ਵੱਖ ਸਕੂਲ ਆਫ਼ ਐਮੀਨੈਸ ਦੇ 15 ਲੜਕੀਆਂ ਅਤੇ 15 ਲੜਕਿਆਂ ਨੂੰ ਇਸ ਇਤਿਹਾਸਕ ਮੌਕੇ ਦਾ ਗਵਾਹ ਬਨਣ ਦਾ ਸੁਭਾਗ ਮਿਲਿਆ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਅਤਿ ਆਧੁਨਿਕ ਸਿੱਖਿਆ ਦੇਣ ਦੇ ਨਾਲ ਨਾਲ ਵਿਦਿਆਰਥੀਆਂ ਦੇ ਮਨ ਵਿਚ ਵਿਗਿਆਨੀ, ਵੱਡੇ ਇੰਜਨੀਅਰ ਬਨਣ ਦੀ ਭਾਵਨਾ ਪੈਦਾ ਕਰਨ ਲਈ ਕਈ ਉਪਰਾਲੇ ਕਰ ਰਹੀ ਹੈ।
ਉਨ੍ਹਾਂ ਕਿਹਾ ਚੰਦਰਯਾਨ ਦੀ ਲਾਂਚ ਦੇ ਗਵਾਹ ਬਣੇ ਇਹ ਵਿਦਿਆਰਥੀਆਂ ਨੇ ਸਕੂਲ ਆਫ਼ ਐਮੀਨੈਸ ਲਈ ਹੋਈ ਦਾਖ਼ਲਾ ਪ੍ਰੀਖਿਆ ਵਿੱਚ ਸਿਖ਼ਰਲੇ ਸਥਾਨ ਤੇ ਰਹੇ ਸਨ। ਜਿਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਆਪਣੇ ਖਰਚ ਉਤੇ ਸ੍ਰੀਹਰੀਕੋਟਾ ਵਿਖੇ ਲਿਆਂਦਾ ਗਿਆ ਹੈ।
ਸ. ਬੈਂਸ ਨੇ ਦੱਸਿਆ ਕਿ ਉਨ੍ਹਾਂ ਨੇ ਇਸਰੋ ਦੇ ਚੇਅਰਮੈਨ ਸ੍ਰੀ ਐਸ. ਸੋਮਨਾਥ ਨੂੰ ਬੇਨਤੀ ਕੀਤੀ ਕਿ ਭਵਿੱਖ ਵਿਚ ਜਿੰਨੇ ਵੀ ਇਸਰੋ ਵਲੋਂ ਲਾਂਚ ਪ੍ਰੋਗਰਾਮ ਕੀਤੇ ਜਾਣੇ ਹਨ ਉਸ ਮੌਕੇ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਾਜ਼ਰ ਹੋਣ ਦਾ ਜ਼ਰੂਰ ਮੌਕਾ ਦਿੱਤਾ ਜਾਵੇ।ਜਿਸ ਨੂੰ ਇਸਰੋ ਚੇਅਰਮੈਨ ਨੇ ਤੁਰੰਤ ਪ੍ਰਵਾਨ ਕਰ ਲਿਆ।
ਉਨ੍ਹਾਂ ਦੱਸਿਆ ਕਿ ਮਈ 2023 ਵੀ ਸਕੂਲ ਆਫ਼ ਐਮੀਨੈਸ ਦੇ ਵਿਦਿਆਰਥੀਆਂ ਨੂੰ ਪੰਜਾਬ ਰਾਜ ਦੇ ਵੱਡੇ ਉਦਯੋਗਿਕ ਯੂਨਿਟਾਂ ਅਤੇ ਉੱਚੇਰੀ ਸਿੱਖਿਆ ਦੇਣ ਵਾਲੀਆਂ ਨਾਮ ਸੰਸਥਾਵਾਂ ਦਾ ਵੀ ਦੌਰਾ ਕਰਵਾਇਆ ਗਿਆ ਸੀ।

Advertisement
Advertisement
Advertisement
Advertisement
Scroll to Top