Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 5:48 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਹੈਰੀਟੇਜ ਫੈਸਟੀਵਲ-2025'

ਪਟਿਆਲਾ ਹੈਰੀਟੇਜ ਫੈਸਟੀਵਲ-2025'

ਪਟਿਆਲਾ ਹੈਰੀਟੇਜ ਫੈਸਟੀਵਲ-2025′
ਹਵਾਈ ਜਹਾਜਾਂ ਦੇ ਮਾਡਲਾਂ ਦਾ ਸ਼ੋਅ 15 ਫਰਵਰੀ ਨੂੰ, ਪੀ. ਡੀ. ਏ. ਦੇ ਸੀ. ਏ. ਮਨੀਸ਼ਾ ਰਾਣਾ ਵੱਲੋਂ ਪੋਸਟਰ ਜਾਰੀ
-ਲੋਕਾਂ ਨੂੰ ਹਵਾਈ ਜਹਾਜਾਂ ਦੇ ਮਾਡਲਾਂ ਦੇ ਕਰਤੱਬ ਦੇਖਣ ਏਵੀਏਸ਼ਨ ਕਲੱਬ ਆਉਣ ਦਾ ਖੁੱਲ੍ਹਾ ਸੱਦਾ
ਪਟਿਆਲਾ, 11 ਫਰਵਰੀ : ਪਟਿਆਲਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਪਟਿਆਲਾ ਹੈਰੀਟੇਜ ਫੈਸਟੀਵਲ 2025 ਤਹਿਤ 15 ਫਰਵਰੀ ਨੂੰ ਕਰਵਾਏ ਜਾ ਰਹੇ ਐਰੋ ਦਾ ਸ਼ੋਅ ਪੋਸਟਰ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਏ. ਸੀ. ਏ. ਜਸ਼ਨਪ੍ਰੀਤ ਕੌਰ ਗਿੱਲ ਵੀ ਮੌਜੂਦ ਸਨ । ਮਨੀਸ਼ਾ ਰਾਣਾ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਵੱਖ-ਵੱਖ ਹਵਾਈ ਜਹਾਜਾਂ ਦੇ ਮਾਡਲਾਂ ਦੇ ਸ਼ੋਅ ਦੇਖਣ ਲਈ ਪੁੱਜਣ ਦਾ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਕਿ ਇਸ ਲਈ ਦਾਖਲਾ ਬਿਲਕੁਲ ਮੁਫ਼ਤ ਹੈ । ਮਨੀਸ਼ਾ ਰਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਉਲੀਕੇ ਗਏ ਪਟਿਆਲਾ ਹੈਰੀਟੇਜ ਫੈਸਟੀਵਲ ਤਹਿਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਦੇਖ ਰੇਖ ਹੇਠ ਐਰੋ ਮਾਡਲਿੰਗ ਸ਼ੋਅ ਇਥੇ ਸੰਗਰੂਰ ਰੋਡ ‘ਤੇ ਸਥਿਤ ਸਿਵਲ ਏਵੀਏਸ਼ਨ ਕਲੱਬ ਵਿਖੇ 15 ਫਰਵਰੀ ਨੂੰ ਕਰਵਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਪਟਿਆਲਾ ਹੈਰੀਟੇਜ ਫੈਸਟੀਵਲ ਦੇ ਸਮਾਰੋਹਾਂ ਦੀ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਜਾਣ ਵਾਲੇ ਹਵਾਈ ਜਹਾਜਾਂ ਦੇ ਮਾਡਲਾਂ ਦੇ ਸ਼ੋਅ ਦੌਰਾਨ ਏਵੀਏਸ਼ਨ ਕਲੱਬ ਪਟਿਆਲਾ ਦੇ ਚੀਫ਼ ਇੰਸਟ੍ਰਕਟਰ ਕੈਪਟਨ ਹਰਪ੍ਰੀਤ ਸਿੰਘ ਵੱਲੋਂ ਹਵਾਈ ਜਹਾਜ ਦੇ ਕਰਤੱਬ ਦਿਖਾਉਣ ਸਮੇਤ ਵੱਖ-ਵੱਖ ਏਅਰੋ ਮਾਡਲਿੰਗ ਕਲੱਬਾਂ ਦੀਆਂ ਟੀਮਾਂ ਜਹਾਜਾਂ ਦੇ ਮਾਡਲਾਂ ਦੇ ਕਰਤੱਬ ਦਿਖਾਉਣਗੀਆਂ ।
ਮਨੀਸ਼ਾ ਰਾਣਾ ਦੱਸਿਆ ਕਿ ਵਿਦਿਆਰਥੀਆਂ ਨੂੰ ਭਾਰਤੀ ਫ਼ੌਜ ‘ਚ ਭਰਤੀ ਹੋਣ ਲਈ ਪ੍ਰੇਰਤ ਕਰਨ ਵਾਸਤੇ ਕਰਵਾਏ ਜਾਣ ਵਾਲੀ ਇਸ ਐਰੋ ਮਾਡਲਿੰਗ ਦੌਰਾਨ ਮਾਈਕਰੋ-ਲਾਈਟ ਏਅਰਕਰਾਫ਼ਟ ਫਲਾਇੰਗ, ਹਵਾਈ ਜਹਾਜ਼ ਤੋਂ ਪਰਚੇ ਸੁੱਟਣਾ, ਪੈਰਾਗਲਾਈਡਿੰਗ ਸ਼ੋਅ ਸਮੇਤ ਐਨ. ਸੀ. ਸੀ., ਪੀ. ਏ. ਐਮ. ਈ. ਸੀ. ਅਤੇ ਡੀ. ਬੀ. ਈ. ਈ. ਵੱਲੋਂ ਕੈਰੀਅਰ ਕਾਊਂਸਲਿੰਗ ਵੀ ਹੋਵੇਗੀ ।

Advertisement
Advertisement
Advertisement
Advertisement
Scroll to Top