Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:24 pm

+91 90915 01313 , +91 90916 01313

punjabbanni@gmail.com
punjabbani@yahoo.com

‘ਆਪ’ ਦੀ ਜਗ੍ਹਾਂ ਕਾਂਗਰਸ ਪਾਰਟੀ ਬਾਰੇ ਸੋਚਣ ਪ੍ਰਤਾਪ ਬਾਜਵਾ : ਹਰਚੰਦ ਸਿੰਘ ਬਰਸਟ

‘ਆਪ’ ਦੀ ਜਗ੍ਹਾਂ ਕਾਂਗਰਸ ਪਾਰਟੀ ਬਾਰੇ ਸੋਚਣ ਪ੍ਰਤਾਪ ਬਾਜਵਾ : ਹਰਚੰਦ ਸਿੰਘ ਬਰਸਟ

‘ਆਪ’ ਦੀ ਜਗ੍ਹਾਂ ਕਾਂਗਰਸ ਪਾਰਟੀ ਬਾਰੇ ਸੋਚਣ ਪ੍ਰਤਾਪ ਬਾਜਵਾ : ਹਰਚੰਦ ਸਿੰਘ ਬਰਸਟ
ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ ਪੰਜਾਬ ਸਰਕਾਰ ਹਰ ਵਰਗ ਦੀ ਤਰੱਕੀ ਅਤੇ ਭਲਾਈ ਵਾਸਤੇ ਕਰ ਰਹੀ ਹੈ ਕਾਰਜ
ਪਟਿਆਲਾ : ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ‘ਆਪ’ ਦੇ ਵਿਧਾਇਕਾਂ ਦਾ ਉਨ੍ਹਾਂ ਦੇ ਸੰਪਰਕ ਵਿੱਚ ਹੋਣ ਦੇ ਬਿਆਨ ਤੇ ਪਲਟਵਾਰ ਕਰਦਿਆਂ ਕਿਹਾ ਕਿ ਬਾਜਵਾ ਨੂੰ ਪਹਿਲਾਂ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਿਧਾਇਕਾਂ ਬਾਰੇ ਸੋਚਣਾ ਚਾਹੀਦਾ ਹੈ । ਬਰਸਟ ਨੇ ਕਿਹਾ ਕਿ ਬਾਜਵਾ ਦੂਜੀਆਂ ਪਾਰਟੀਆਂ ਦੇ ਵਿਧਾਇਕਾਂ ਦੇ ਸੰਪਰਕ ਵਿੱਚ ਹੋਣ ਦੀ ਤਾਂ ਗੱਲ ਕਰਦੇ ਹਨ ਪਰ ਕਿ ਉਨ੍ਹਾਂ ਦੀ ਪਾਰਟੀ ਦੇ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ । ਉਨ੍ਹਾਂ ਕਿਹਾ ਕਿ ਲੱਗਦਾ ਹੈ ਕਿ ਬਾਜਵਾ ਭੁੱਲ ਗਏ ਹਨ ਕਿ ਦੇਸ਼ ਵਿੱਚ ਜਿੱਥੇ ਵੀ ਚੋਣਾਂ ਹੋਇਆ ਹਨ, ਕਾਂਗਰਸ ਨੂੰ ਮੂੰਹ ਦੀ ਹੀ ਖਾਣੀ ਪਈ ਹੈ ਅਤੇ ਦਿੱਲੀ ਵਿੱਚ ਤਾਂ ਖਾਤਾ ਨਾ ਖੁਲਣ ਦੇ ਬਾਵਜੂਦ ਇਨ੍ਹਾਂ ਦੇ ਆਗੂ ਜਸ਼ਨ ਮਨ੍ਹਾ ਰਹੇ ਸਨ । ਉਨ੍ਹਾਂ ਕਿਹਾ ਕਿ ਬਾਜਵਾ ਬੇਬੁਨਿਆਦ ਬਿਆਨ ਦੇ ਰਹੇ ਹਨ ਅਤੇ ਉਨ੍ਹਾਂ ਦੇ ਦਾਅਵੇ ਕਦੇ ਸੱਚ ਨਹੀਂ ਹੁੰਦੇ । ਦੇਸ਼ ਦੀ ਸਭ ਤੋਂ ਪੁਰਾਣੀ ਅਤੇ ਲੰਮੇ ਸਮੇਂ ਤੱਕ ਸੱਤਾ ਵਿੱਚ ਰਹਿਣ ਦੇ ਬਾਵਜੂਦ ਕਾਂਗਰਸ ਦੀ ਹਾਲਤ ਅਜਿਹੀ ਹੈ ਕਿ ਉਸ ਨੂੰ ਦਿੱਲੀ ਵਿੱਚ ਇੱਕ ਵੀ ਸੀਟ ਨਹੀਂ ਮਿਲਦੀ, ਜੋ ਕਿ ਬਹੁਤ ਹੀ ਸ਼ਰਮ ਵਾਲੀ ਗੱਲ ਹੈ । ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਕਾਰਜ ਕੀਤੇ ਜਾ ਰਹੇ ਹਨ ਅਤੇ ਸੂਬੇ ਨੂੰ ਰੰਗਲਾ ਪੰਜਾਬ-ਖੁਸ਼ਹਾਲ ਪੰਜਾਬ ਬਣਾਉਣ ਵੱਲ ਤੇਜੀ ਨਾਲ ਵਧਿਆ ਜਾ ਰਿਹਾ ਹੈ । ਪੰਜਾਬ ਦਾ ਹਰ ਵਰਗ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜਾਰੀ ਤੋਂ ਖੁਸ਼ ਹੈ । ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਲੋਕਾਂ ਨੂੰ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਅਤੇ ਪੋਣੇ ਤਿੰਨ ਸਾਲ ਦੇ ਕਾਰਜਕਾਲ ਅੰਦਰ ਵਿਕਾਸ ਕਾਰਜਾਂ ਅਤੇ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਪਾਰਟੀ ਨੂੰ ਹੋਰ ਮਜਬੂਤ ਬਣਾ ਰਹੇ ਹਨ ।

Advertisement
Advertisement
Advertisement
Advertisement
Scroll to Top