Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 5:48 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਸਿੱਖਿਆ ਵਿਭਾਗ ਦੇ ਕਾਊਂਸਲਰਾਂ ਦੀ ਕਰਵਾਈ ਕਾਨਫ਼ਰੰਸ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਸਿੱਖਿਆ ਵਿਭਾਗ ਦੇ ਕਾਊਂਸਲਰਾਂ ਦੀ ਕਰਵਾਈ ਕਾਨਫ਼ਰੰਸ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਸਿੱਖਿਆ ਵਿਭਾਗ ਦੇ ਕਾਊਂਸਲਰਾਂ ਦੀ ਕਰਵਾਈ ਕਾਨਫ਼ਰੰਸ
ਪਟਿਆਲਾ, 11 ਫਰਵਰੀ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਡੀ. ਬੀ. ਈ. ਈ. ਡਾ. ਪ੍ਰੀਤੀ ਯਾਦਵ ਦੀ ਰਹਿਨੁਮਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) -ਕਮ- ਸੀ. ਈ. ਓ. ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਿੱਖਿਆ ਵਿਭਾਗ ਦੇ ਕਾਉਂਸਲਰਾਂ ਦੀ ਕਾਨਫ਼ਰੰਸ ਕਰਵਾਈ ਗਈ। ਇਸ ਵਿੱਚ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਲਗਭਗ 200 ਕਾਊਸਲਰਾਂ ਨੇ ਭਾਗ ਲਿਆ । ਕਾਨਫ਼ਰੰਸ ਵਿੱਚ ਆਏ ਵੱਖ ਵੱਖ ਖੇਤਰਾਂ ਦੇ ਮਾਹਿਰਾਂ ਵੱਲੋਂ ਕਾਊਂਸਲਰਾਂ ਨੂੰ ਵੱਖੋ ਵੱਖ ਖੇਤਰਾਂ ਵਿੱਚ ਨੌਜਵਾਨਾਂ ਲਈ ਪੈਦਾ ਕੀਤੇ ਜਾਣ ਵਾਲੇ ਮੌਕਿਆਂ ਸਬੰਧੀ ਜਾਣਕਾਰੀ ਦਿੱਤੀ । ਇਸ ਕਾਨਫ਼ਰੰਸ ਵਿੱਚ ਸੂਬੇਦਾਰ ਮੇਜਰ ਯਾਦਵਿੰਦਰ ਸਿੰਘ ਟ੍ਰੇਨਿੰਗ ਅਫ਼ਸਰ ਸੀ-ਪਾਈਟ ਨਾਭਾ ਨੇ ਕਾਉਂਸਲਰਾਂ ਨੂੰ ਅਗਨੀਵੀਰ ਅਤੇ ਸੀ-ਪਾਈਟ ਵਿੱਚ ਟ੍ਰੇਨਿੰਗ ਬਾਰੇ ਜਾਣੂ ਕਰਵਾਇਆ । ਡਾ. ਰਨਿੰਦਰ ਕੌਰ, ਪ੍ਰੋਫੈਸਰ, ਸਕੂਲ ਆਫ਼ ਮੈਨੇਜਮੈਂਟ, ਪੰਜਾਬੀ ਯੂਨੀਵਰਸਿਟੀ ਨੇ ਕਾਉਂਸਲਰਾਂ ਨੂੰ ਏਂਟਰਪਰਿਨੂਸ਼ਿਪ ਬਾਰੇ ਜਾਣਕਾਰੀ ਦਿੱਤੀ। ਡਾ. ਰਿਸ਼ਬ ਜੈਨ, ਅਸਿਸਟੈਂਟ ਪ੍ਰੋਫੈਸਰ, ਲਾਅ ਵਿਭਾਗ, ਪੰਜਾਬੀ ਯੂਨੀਵਰਸਿਟੀ ਨੇ ਲਾਅ ਕਰਨ ਉਪਰੰਤ 12 ਤਰ੍ਹਾਂ ਦੇ ਵਸੇਬਿਆਂ ਬਾਰੇ ਜਾਣਕਾਰੀ ਦਿੱਤੀ । ਅਨੁਪਮ ਮਿਸ਼ਰਾ, ਡਿਪਾਰਟਮੈਂਟ ਆਫ਼ ਮੈਨੇਜਮੈਂਟ, ਮਹਿੰਦਰਾ ਕਾਲਜ ਨੇ ਆਰਟਸ ਵਿੱਚ ਚੱਲ ਰਹੇ ਗਲੋਬਲ ਕੋਰਸਾਂ ਬਾਰੇ ਜਾਣਕਾਰੀ ਦਿੱਤੀ । ਇਸ ਬਾਰੇ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਮਾਨਸਾਹੀਆ, ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਨੇ ਅਗਨੀਵੀਰ ਦੀ ਪ੍ਰੀਖਿਆ ਦੀ ਯੋਗਤਾ ਅਤੇ ਨੋਟੀਫ਼ਿਕੇਸ਼ਨ ਦੀ ਟਾਇਮਿੰਗ ਬਾਰੇ ਜਾਣਕਾਰੀ ਦਿੱਤੀ ।

Advertisement
Advertisement
Advertisement
Advertisement
Scroll to Top