Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 4:37 pm

+91 90915 01313 , +91 90916 01313

punjabbanni@gmail.com
punjabbani@yahoo.com

ਸਿੱਖ ਕਤਲੇਆਮ ’ਚ ਸ਼ਾਮਲ ਦੋਸ਼ੀ ਸੱਜਣ ਕੁਮਾਰ ਸਮੇਤ ਟਾਈਟਲਰ ਤੇ ਕਮਲਨਾਥ ਨੂੰ ਹੋਵੇ ਮਿਸਾਲੀ ਸਜ਼ਾ : ਪ੍ਰੋ. ਬਡੂੰਗਰ

ਸਿੱਖ ਕਤਲੇਆਮ ’ਚ ਸ਼ਾਮਲ ਦੋਸ਼ੀ ਸੱਜਣ ਕੁਮਾਰ ਸਮੇਤ ਟਾਈਟਲਰ ਤੇ ਕਮਲਨਾਥ ਨੂੰ ਹੋਵੇ ਮਿਸਾਲੀ ਸਜ਼ਾ : ਪ੍ਰੋ. ਬਡੂੰਗਰ

ਸਿੱਖ ਕਤਲੇਆਮ ’ਚ ਸ਼ਾਮਲ ਦੋਸ਼ੀ ਸੱਜਣ ਕੁਮਾਰ ਸਮੇਤ ਟਾਈਟਲਰ ਤੇ ਕਮਲਨਾਥ ਨੂੰ ਹੋਵੇ ਮਿਸਾਲੀ ਸਜ਼ਾ : ਪ੍ਰੋ. ਬਡੂੰਗਰ
ਦੇਸ਼ ਵਿਚ ਸਿੱਖ ਵਿਰੋਧੀ ਦੰਗਿਆਂ ਤੋਂ ਸਾਜਿਸ਼ ਅਤੇ ਬਦਲਾਲਊ ਭਾਵਨਾ ਦਾ ਨਤੀਜਾ
ਪਟਿਆਲਾ 13 ਫਰਵਰੀ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦਿੱਲੀ ਦੀ ਰਾਊਜ਼ ਐਵੀਨਿਊ ਅਦਾਲਤ ਵਿਚ ਕਾਂਗਰਸ ਦੇ ਸਾਬਕਾ ਸਾਂਸਦ ਸੱਜਣ ਕੁਮਾਰ ਖਿਲਾਫ਼ ਦੋ ਸਿੱਖਾਂ ਦੀ ਹੱਤਿਆ ਮਾਮਲੇ ਦੋਸ਼ ਆਇਦ ਕੀਤੇ ਹਨ, ਜਿਸ ਤੋਂ ਸਪੱਸ਼ਟ ਹੈ ਕਿ ਸੱਜਣ ਕੁਮਾਰ ਸਿੱਖ ਵਿਰੋਧੀ ਦੰਗਿਆਂ ਵਿਚ ਸ਼ਾਮਲ ਸੀ ਅਤੇ ਅਜਿਹੇ ਦੋਸ਼ੀ ਵਿਅਕਤੀਆਂ ਖਿਲਾਫ਼ ਅਦਾਲਤ ਨੂੰ ਫਾਂਸੀ ਤੱਕ ਦੀ ਸਜਾ ਸੁਣਾਉਣੀ ਚਾਹੀਦੀ ਹੈ ਕਿਉਂਕਿ ਸਰਸਵਤੀ ਵਿਹਾਰ ਵਿਚ ਦੋ ਸਿੱਖਾਂ ਜਸਵੰਤ ਸਿੰਘ ਅਤੇ ਤਰੁਣਦੀਪ ਸਿੰਘ ਦੀ ਹੱਤਿਆ ਤੋਂ ਬਾਅਦ ਉਨ੍ਹਾਂ ਨੂੰ ਜਿਉਂਦਾ ਘਰ ਵਿਚ ਅੱਗ ਲਗਾ ਕੇ ਸਾੜ ਦਿੱਤਾ । ਪ੍ਰੋ. ਬਡੂੰਗਰ ਨੇ ਕਿਹਾ ਕਿ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦੇਸ਼ ਵਿਚ ਅਜਿਹਾ ਸਿੱਖ ਕਤਲੇਆਮ ਹੋਇਆ, ਜੋ ਕੇਵਲ ਸਾਜਿਸ਼ ਅਤੇ ਬਦਲਾਲਊ ਭਾਵਨਾ ਰੱਖਕੇ ਕੀਤਾ ਗਿਆ, ਜਿਸ ਨਾਲ ਬਹੁਤ ਸਾਰੇ ਬੇਦੋਸ਼ੇ ਸਿੱਖਾਂ ਨੂੰ ਮੌਤ ਦਾ ਘਾਟ ਉਤਾਰ ਦਿੱਤਾ ਗਿਆ ਅਤੇ ਅਜਿਹੇ ਦੰਗੇ ਕਰਵਾਉਣ ਵਾਲਿਆਂ ਪਿੱਛੇ ਬਹੁਤ ਸਾਰੇ ਕਾਂਗਰਸੀ ਆਗੂਆਂ ਦਾ ਹੱਥ ਰਿਹਾ, ਜਿਨ੍ਹਾਂ ਵਿਚ ਜਗਦੀਸ਼ ਟਾਈਟਲਰ ਅਤੇ ਕਮਲਨਾਥ ਵਰਗੇ ਨੇਤਾਵਾਂ ਦੇ ਨਾਮ ਆਉਂਦੇ ਹਨ, ਜੋ ਅੱਜ ਵੀ ਆਪਣੀ ਤਾਕਤ ਦੀ ਵਰਤੋਂ ਨਾਲ ਬਚਦੇ ਫਿਰਦੇ ਹਨ, ਪ੍ਰੰਤੂ ਬਹੁਤ ਸਾਰੇ ਪੀੜਤ ਪਰਿਵਾਰ ਅੱਜ ਵੀ ਲੰਮੇ ਅਰਸੇ ਤੋਂ ਦੇਸ਼ ਦੀਆਂ ਅਦਾਲਤਾਂ ਤੋਂ ਇਨਸਾਫ ਮੰਗ ਰਹੇ ਹਨ, ਪ੍ਰੰਤੂ ਇਹ ਲੜਾਈ ਇਸ ਕਰਕੇ ਲੰਮੇ ਹੋਈ ਕਿਉਂਕਿ ਦੇਸ਼ ਵਿਚ 70 ਸਾਲਾਂ ਤੱਕ ਕਾਂਗਰਸ ਨੇ ਰਾਜ ਕੀਤਾ ਅਤੇ ਅਜਿਹੇ ਲੋਕਾਂ ਨੂੰ ਬਚਾਉਣ ਲਈ ਹਰ ਹਰਬਾ ਵਰਤਿਆ ਗਿਆ । ਪ੍ਰੋ. ਬਡੂੰਗਰ ਨੇ ਕਿਹਾ ਕਿ ਜਿਥੇ ਦਿੱਲੀ ਦੀ ਅਦਾਲਤ ਦੋ ਸਿੱਖਾਂ ਦੀ ਹੱਤਿਆ ਮਾਮਲੇ ਵਿਚ ਸੱਜਣ ਕੁਮਾਰ ਪ੍ਰਤੀ ਆਪਣਾ ਫੈਸਲਾ ਦੇਣ ਜਾ ਰਹੀ, ਉਥੇ ਹੀ ਸਿੱਖ ਕਤਲੇਆਮ ਅਤੇ ਦੰਗੇ ਮਾਮਲਿਆਂ ਵਿਚ ਸ਼ਾਮਲ ਰਹਿਣ ਵਾਲਿਆਂ ਖਿਲਾਫ਼ ਅਦਾਲਤਾਂ ਵਿਚ ਚੱਲ ਰਹੇ ਕੇਸਾਂ ਵਿਚ ਅਜਿਹੇ ਸਖਤ ਸਜ਼ਾ ਹੋਣੀ ਚਾਹੀਦੀ ਹੈ ਤਾਂ ਕਿ ਪਰਿਵਾਰਾਂ ਨੂੰ ਇਨਸਾਫ ਮਿਲ ਸਕੇ । ਪ੍ਰੋ. ਬਡੂੰਗਰ ਨੇ ਕਿਹਾ ਕਿ ਦੋਸ਼ੀ ਸੱਜਣ ਕੁਮਾਰ ਸਮੇਤ ਸਿੱਖ ਕਤਲੇਆਮ ਵਿਚ ਸ਼ਾਮਲ ਜਗਦੀਸ਼ ਟਾਈਟਲਰ ਅਤੇ ਕਮਲਨਾਥ ਵਰਗੇ ਨੇਤਾਵਾਂ ਖਿਲਾਫ਼ ਮਿਸਾਲੀ ਸਜਾਵਾਂ ਦੇਣ ਦਾ ਫੈਸਲਾ ਜਲਦ ਸੁਣਾਇਆ ਜਾਣਾ ਚਾਹੀਦਾ ।

Advertisement
Advertisement
Advertisement
Advertisement
Scroll to Top