Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 9:28 pm

+91 90915 01313 , +91 90916 01313

punjabbanni@gmail.com
punjabbani@yahoo.com

ਅਦਾਲਤ ਨੇ ਲਗਾਈ ਆਪ ਆਗੂ ਅਮਾਨਤਉੱਲ੍ਹਾ ਖਾਨ ਦੀ ਗ੍ਰਿਫ਼ਤਾਰੀ ’ਤੇ 24 ਤੱਕ ਰੋਕ

ਅਦਾਲਤ ਨੇ ਲਗਾਈ ਆਪ ਆਗੂ ਅਮਾਨਤਉੱਲ੍ਹਾ ਖਾਨ ਦੀ ਗ੍ਰਿਫ਼ਤਾਰੀ ’ਤੇ 24 ਤੱਕ ਰੋਕ

ਅਦਾਲਤ ਨੇ ਲਗਾਈ ਆਪ ਆਗੂ ਅਮਾਨਤਉੱਲ੍ਹਾ ਖਾਨ ਦੀ ਗ੍ਰਿਫ਼ਤਾਰੀ ’ਤੇ 24 ਤੱਕ ਰੋਕ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਇਕ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਅਮਾਨਤਉਲਾ ਖਾਨ ਦੀ ਗ੍ਰਿਫ਼ਤਾਰੀ ਤੇ 24 ਫਰਵਰੀ ਤੱਕ ਰੋਕ ਲਗਾ ਦਿੱਤੀ ਹੈ।ਦੱਸਣਯੋਗ ਹੈ ਕਿ ਜਿਸ ਗ੍ਰਿਫ਼ਤਾਰੀ ਤੇ ਰੋਕ ਲਗਾਈ ਗਈ ਹੈ ਉਹ ਜਾਮੀਆ ਨਗਰ ਵਿੱਚ 10 ਫਰਵਰੀ ਨੂੰ ਪੁਲਸ ਦੀ ਇਕ ਟੀਮ ’ਤੇ ਕਥਿਤ ਤੌਰ ’ਤੇ ਹਮਲਾ ਕਰਨ ਦੇ ਮਾਮਲੇ ਸਬੰਧੀ ਹੈ।ਇਥੇ ਇਹ ਵੀ ਜਿਕਰਯੋਗ ਹੈ ਕਿ ਅਦਾਲਤ ਨੇ ਖਾਨ ਨੂੰ ਗ੍ਰਿਫ਼ਤਾਰੀ ਤੋਂ ਛੋਟ ਦਿੰਦਿਆਂ ਇਹ ਵੀ ਆਖਿਆ ਹੈ ਕਿ ਦੋਸ਼ਾਂ ਵਿੱਚ ਕੋਈ ਦਮ ਦਿਖਾਈ ਨਹੀਂ ਦਿੰਦਾ ਹੈ । ਵਿਸ਼ੇਸ਼ ਜੱਜ ਜਿਤੇਂਦਰ ਸਿੰਘ ਨੇ ਖਾਨ ਨੂੰ ਹੁਕਮ ਦਿੱਤਾ ਕਿ ਜਦੋਂ ਵੀ ਜਾਂਚ ਅਧਿਕਾਰੀ ਨਿਰਦੇਸ਼ ਦੇਵੇ ਤਾਂ ਉਹ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ । ਜੱਜ ਨੇ ਮਾਮਲੇ ਵਿੱਚ ਖਾਨ ਵੱਲੋਂ ਦਾਇਰ ਅਗਾਊਂ ਜ਼ਮਾਨਤ ਦੀ ਪਟੀਸ਼ਨ ’ਤੇ ਦਲੀਲਾਂ ਸੁਣਨ ਤੋਂ ਬਾਅਦ ਇਹ ਨਿਰਦੇਸ਼ ਦਿੱਤਾ । ਅਦਾਲਤ ਨੇ ਪੁਲਸ ਨੂੰ ਸੀ. ਸੀ. ਟੀ. ਵੀ. ਫੁਟੇਜ ਤੋਂ ਇਲਾਵਾ ਘਟਨਾ ਨਾਲ ਸਬੰਧਤ ਸਾਰੇ ਦਸਤਾਵੇਜ਼ 24 ਫਰਵਰੀ ਨੂੰ ਅਦਾਲਤ ਮੂਹਰੇ ਪੇਸ਼ ਕਰਨ ਲਈ ਕਿਹਾ । ਦਿੱਲੀ ਪੁਲਸ ਨੇ ਸੋਮਵਾਰ ਨੂੰ ਜਾਮੀਆ ਨਗਰ ਵਿੱਚ ਪੁਲਸ ਪਾਰਟੀ ’ਤੇ ਹਮਲਾ ਕਰਨ ਦੇ ਦੋਸ਼ ਹੇਠ ਖਾਨ ਖਿ਼ਲਾਫ਼ ਕੇਸ ਦਰਜ ਕੀਤਾ ਸੀ ।

Advertisement
Advertisement
Advertisement
Advertisement
Scroll to Top