Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:30 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਨੇ ਸਰਕਾਰੀ ਭਰਤੀਆਂ ਤੇ ਲਗਾਈ ਅਣਮਿਥੇ ਸਮੇਂ ਲਈ ਰੋਕ

ਪੰਜਾਬ ਸਰਕਾਰ ਨੇ ਸਰਕਾਰੀ ਭਰਤੀਆਂ ਤੇ ਲਗਾਈ ਅਣਮਿਥੇ ਸਮੇਂ ਲਈ ਰੋਕ

ਪੰਜਾਬ ਸਰਕਾਰ ਨੇ ਸਰਕਾਰੀ ਭਰਤੀਆਂ ਤੇ ਲਗਾਈ ਅਣਮਿਥੇ ਸਮੇਂ ਲਈ ਰੋਕ
ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਭਰ ਵਿੱਚ ਚੱਲ ਰਹੀਆਂ ਹਰ ਤਰ੍ਹਾਂ ਦੀ ਸਰਕਾਰੀ ਭਰਤੀਆਂ ਤੇ ਅਣਮਿੱਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਹੈ ਅਤੇ ਸਾਰੇ ਵਿਭਾਗਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਬਿਨਾਂ ਵਿੱਤ ਵਿਭਾਗ ਦੀ ਮਨਜ਼ੂਰੀ ਤੋਂ ਕੋਈ ਵੀ ਭਰਤੀ ਹਾਲ ਦੀ ਘੜੀ ਨਾ ਕੀਤੀ ਜਾਵੇ । ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵਲੋਂ ਸਿਰਫ਼ ਨਵੀਂ ਸਰਕਾਰੀ ਭਰਤੀਆਂ ਤੇ ਹੀ ਰੋਕ ਨਹੀਂ ਲਗਾਈ ਗਈ ਬਲਕਿ ਜਿਹੜੀ ਭਰਤੀ ਪ੍ਰਕਿਰਿਆ ਪਹਿਲਾਂ ਤੋਂ ਜਾਰੀ ਹੈ ਜੇਕਰ ਪ੍ਰਕਿਰਿਆ ਮੁਕੰਮਲ ਨਹੀਂ ਹੋਈ ਹੈ ਤਾਂ ਉਸ ਨੂੰ ਵੀ ਅੱਧ-ਵਿਚਾਲੇ ਹੀ ਰੋਕ ਦਿੱਤਾ ਜਾਵੇ ।
ਪੰਜਾਬ ਸਰਕਾਰ ਦੇ ਉਪਰੋਕਤ ਹੁਕਮਾਂ ਤੋਂ ਬਾਅਦ ਕਈ ਵਿਭਾਗਾਂ ਨੇ ਭਰਤੀ ਪ੍ਰਕਿਰਿਆ ਦੌਰਾਨ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਨੂੰ ਟਾਲ ਦਿੱਤਾ ਹੈ ਅਤੇ ਹੁਣ ਅਗਲੇ ਹੁਕਮਾਂ ਤੱਕ ਇਹ ਪ੍ਰੀਖਿਆਵਾਂ ਨਹੀਂ ਲਈਆਂ ਜਾਣਗੀਆਂ, ਜਿਸਦੇ ਚਲਦਿਆਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਅਤੇ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਵੱਲੋਂ ਇਸ ਹਫ਼ਤੇ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਨੂੰ ਟਾਲ ਦਿੱਤਾ ਗਿਆ ਹੈ । ਦੱਸਣਯੋਗ ਹੈ ਕਿ ਇਸ ਪਿੱਛੇ ਪ੍ਰਬੰਧਕੀ ਕਾਰਨ ਦੱਸੇ ਜਾ ਰਹੇ ਹਨ, ਜਦੋਂ ਕਿ ਅਸਲ ਵਿੱਚ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਦੀ ਗਲਤੀ ਕਰਕੇ ਇਨ੍ਹਾਂ ਪ੍ਰੀਖਿਆਵਾਂ ਨੂੰ ਟਾਲਿਆ ਗਿਆ ਹੈ । ਮੀਡੀਆਂ ਰਿਪੋਰਟ ਅਨੁਸਾਰ ਪੰਜਾਬ ਵਿੱਚ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਵਿੱਤ ਵਿਭਾਗ ਵੱਲੋਂ 17 ਜੁਲਾਈ 2020 ਨੂੰ ਭਵਿੱਖ ਵਿੱਚ ਹੋਣ ਵਾਲੀ ਹਰ ਤਰ੍ਹਾਂ ਦੀ ਭਰਤੀ ਵਿੱਚ ਕੇਂਦਰੀ ਸਕੇਲ ਵਾਲੇ 7ਵੇਂ ਪੇ ਕਮਿਸ਼ਨ ਨੂੰ ਲਾਗੂ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਸੀ, ਇਸਦੇ ਨਾਲ ਹੀ ਸਾਰੇ ਵਿਭਾਗਾਂ ਨੂੰ ਆਦੇਸ਼ ਜਾਰੀ ਕੀਤੇ ਗਏ ਸਨ ਕਿ 7ਵੇਂ ਪੇ ਕਮਿਸ਼ਨ ਨੂੰ ਲਾਗੂ ਕਰਨ ਲਈ ਨਵੇਂ ਸਕੇਲ ਨੂੰ ਨੋਟੀਫਾਈ ਕਰਨ ਦੇ ਨਾਲ-ਨਾਲ ਹੀ ਨਿਯਮਾਂ ਵਿੱਚ ਸੋਧ ਵੀ ਕਰ ਲਈ ਜਾਵੇ ਪਰ ਵਿਭਾਗਾਂ ਦੇ ਉੱਚ ਅਧਿਕਾਰੀਆਂ ਵੱਲੋਂ ਆਪਣੇ ਵਿਭਾਗਾਂ ਵਿੱਚ ਸਿੱਧੀ ਪੱਕੇ ਤੌਰ `ਤੇ ਭਰਤੀ ਕਰਨ ਤੋਂ ਪਹਿਲਾਂ ਨਾ ਤਾਂ 7ਵੇਂ ਪੇ ਕਮਿਸ਼ਨ ਦੇ ਸਕੇਲਾਂ ਨੂੰ ਨੋਟੀਫਾਈ ਕੀਤਾ ਗਿਆ ਅਤੇ ਨਾ ਹੀ ਇਸ ਸਬੰਧੀ ਨਿਯਮਾਂ ਵਿੱਚ ਜ਼ਰੂਰੀ ਸੋਧ ਕੀਤੀ ਗਈ, ਜਿਸ ਕਾਰਨ 17 ਜੁਲਾਈ 2020 ਤੋਂ ਬਾਅਦ ਵਿਭਾਗਾਂ ਵਿੱਚ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ਨੇ ਵਿੱਤ ਵਿਭਾਗ ਦੇ ਉਸ ਪੱਤਰ ਨੂੰ ਮੰਨਣ ਤੋਂ ਸਾਫ਼ ਇਨਕਾਰ ਕਰਦੇ ਹੋਏ 6ਵੇਂ ਪੇ ਕਮਿਸ਼ਨ ਅਨੁਸਾਰ ਹੀ ਤਨਖ਼ਾਹਾਂ ਦੀ ਮੰਗ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕਰ ਲਿਆ। ਜਿੱਥੇ ਪੰਜਾਬ ਸਰਕਾਰ ਦੇ ਸਿੰਗਲ ਅਤੇ ਡਵੀਜ਼ਨਲ ਬੈਂਚ `ਤੇ ਹਾਰ ਹੋਣ ਤੋਂ ਬਾਅਦ ਪੰਜਾਬ ਸਰਕਾਰ ਸੁਪਰੀਮ ਕੋਰਟ ਤੱਕ ਗਈ ਸੀ ਪਰ ਸੁਪਰੀਮ ਕੋਰਟ ਵੱਲੋਂ ਵੀ ਹਾਈ ਕੋਰਟ ਦੇ ਆਦੇਸ਼ਾਂ `ਤੇ ਹੀ ਆਪਣੀ ਮੁਹਰ ਲਾ ਦਿੱਤੀ ਗਈ, ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਆਪਣੀ ਗਲਤੀ ਦਾ ਅਹਿਸਾਸ ਹੁੰਦੇ ਹੋਏ ਨਿਯਮਾਂ ਵਿੱਚ ਸੋਧ ਕਰਨ ਦਾ ਫੈਸਲਾ ਕੀਤਾ ਗਿਆ ਹੈ । ਵਿੱਤ ਵਿਭਾਗ ਵੱਲੋਂ ਤਾਜ਼ਾ ਪੱਤਰ ਰਾਹੀਂ ਸਾਰੇ ਵਿਭਾਗਾਂ ਨੂੰ ਆਦੇਸ਼ ਦਿੱਤੇ ਹਨ ਕਿ ਜਦੋਂ ਤੱਕ 7ਵੇਂ ਪੇ ਕਮਿਸ਼ਨ ਦੇ ਸਕੇਲਾਂ ਨੂੰ ਨੋਟੀਫਾਈ ਕਰਨ ਦੇ ਨਾਲ ਹੀ ਵਿਭਾਗਾਂ ਵੱਲੋਂ ਆਪਣੇ ਨਿਯਮਾਂ ਵਿੱਚ ਸੋਧ ਨਹੀਂ ਕਰ ਲਈ ਜਾਂਦੀ ਹੈ । ਉਸ ਸਮੇਂ ਤੱਕ ਕੋਈ ਵੀ ਨਵੀਂ ਭਰਤੀ ਨਾ ਕੀਤੀ ਜਾ ਵੇ। ਇਹ ਆਦੇਸ਼ ਜਾਰੀ ਹੋਣ ਤੋਂ ਬਾਅਦ ਪੰਜਾਬ ਭਰ ਵਿੱਚ ਸਾਰੇ ਸਰਕਾਰੀ ਵਿਭਾਗਾਂ ਨੇ ਭਰਤੀ ਪ੍ਰੀਖਿਆ ਨੂੰ ਰੋਕ ਦਿੱਤਾ ਗਿਆ ਹੈ ।

Advertisement
Advertisement
Advertisement
Advertisement
Scroll to Top