ਰਾਹੁਲ ਗਾਂਧੀ ਨੇ ਅਡਾਨੀ ਮੁੱਦੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰਿਆ

ਦੁਆਰਾ: Punjab Bani ਪ੍ਰਕਾਸ਼ਿਤ :Friday, 14 February, 2025, 12:44 PM

ਰਾਹੁਲ ਗਾਂਧੀ ਨੇ ਅਡਾਨੀ ਮੁੱਦੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰਿਆ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਭ ਤੋਂ ਇਤਿਹਾਸਕ ਪਾਰਟੀ ਕਾਂਗਰਸ ਦੇ ਸੀਨੀਅਰ ਨੇਤਾ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ’ਤੇ ਨਿਸ਼ਾਨਾ ਸਾਧਦਿਆਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਲਿਖਿਆ ਕਿ ਜੇਕਰ ਤੁਸੀਂ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਅਡਾਨੀ ਮੁੱਦੇ ’ਤੇ ਸਵਾਲ ਪੁੱਛਦੇ ਹੋ ਤਾਂ ਉਹ ਚੁੱਪ ਰਹਿੰਦੇ ਹਨ ਤੇ ਇਸ ਸਬੰਧੀ ਜਦੋਂ ਵਿਦੇਸ਼ਾਂ ਵਿਚ ਪੁੱਛਗਿੱਛ ਕੀਤੀ ਗਈ ਤਾਂ ਇਸ ਨੂੰ ਨਿੱਜੀ ਮਾਮਲਾ ਦੱਸਿਆ ਜਾਂਦਾ ਹੈ । ਰਾਹੁਲ ਗਾਂਧੀ ਨੇ ਕਿਹਾ ਕਿ ਅਮਰੀਕਾ ਵਿਚ ਵੀ ਮੋਦੀ ਜੀ ਨੇ ਅਡਾਨੀ ਦੇ ਭ੍ਰਿਸ਼ਟਾਚਾਰ ਉੱਤੇ ਪਰਦਾ ਪਾਇਆ, ਜੇਕਰ ਮਿੱਤਰ ਦੀ ਜੇਬ ਭਰਨਾ ਮੋਦੀ ਜੀ ਲਈ ‘ਰਾਸ਼ਟਰ ਨਿਰਮਾਣ’ ਹੈ ਤਾਂ ਰਿਸ਼ਵਤਖ਼ੋਰੀ ਅਤੇ ਦੇਸ਼ ਦੀ ਸੰਪਤੀ ਨੂੰ ਲੁੱਟਣਾ ‘ਵਿਅਕਤੀਗਤ ਮਾਮਲਾ’ ਬਣ ਜਾਂਦਾ ਹੈ । ਰਾਹੁਲ ਗਾਂਧੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਅਮਰੀਕਾ ਫੇਰੀ ਦੌਰਾਨ ਪੱਤਰਕਾਰਾਂ ਨੇ ਪੁੱਛਿਆ ਸੀ ਕਿ ਕੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ ਵਿਚ ਗੌਤਮ ਅਡਾਨੀ ਦੇ ਮਾਮਲੇ ’ਤੇ ਕੋਈ ਚਰਚਾ ਹੋਈ ਸੀ, ਜਿਸ ’ਤੇ ਪ੍ਰਧਾਨ ਮੰਤਰੀ ਨੇ ਜਵਾਬ ਦਿੱਤਾ ਕਿ ਸਾਡੇ ਵਿਚਕਾਰ ਅਜਿਹੇ ਨਿੱਜੀ ਮਾਮਲਿਆਂ ’ਤੇ ਕੋਈ ਗੱਲਬਾਤ ਨਹੀਂ ਹੋਈ ।