Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 8:35 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਨੇ ਕੋਹੇਨੂਰ ਇਨਕਲੈਵ 'ਚ ਚੱਲ ਰਹੇ ਸਫ਼ਾਈ ਕਾਰਜਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਕੋਹੇਨੂਰ ਇਨਕਲੈਵ 'ਚ ਚੱਲ ਰਹੇ ਸਫ਼ਾਈ ਕਾਰਜਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਕੋਹੇਨੂਰ ਇਨਕਲੈਵ ‘ਚ ਚੱਲ ਰਹੇ ਸਫ਼ਾਈ ਕਾਰਜਾਂ ਦਾ ਲਿਆ ਜਾਇਜ਼ਾ
-ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਸਾਫ਼ ਸਫ਼ਾਈ ਦਾ ਕੰਮ ਜੰਗੀ ਪੱਧਰ ‘ਤੇ ਜਾਰੀ
ਪਟਿਆਲਾ, 15 ਜੁਲਾਈ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਕੋਹੇਨੂਰ ਇਨਕਲੈਵ ਵਿੱਚ ਹੜ੍ਹਾਂ ਤੋਂ ਬਾਅਦ ਵੱਖ ਵੱਖ ਵਿਭਾਗਾਂ ਵੱਲੋਂ ਚਲਾਈ ਜਾ ਰਹੀ ਸਫ਼ਾਈ ਮੁਹਿੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਯੂ.ਡੀ) ਗੁਰਪ੍ਰੀਤ ਸਿੰਘ ਥਿੰਦ ਤੇ ਜੁਆਇੰਟ ਕਮਿਸ਼ਨਰ ਨਮਨ ਮਾਰਕੰਨ ਵੀ ਮੌਜੂਦ ਸਨ।
ਸਾਕਸ਼ੀ ਸਾਹਨੀ ਨੇ ਸੀਵਰੇਜ ਦੇ ਸਫ਼ਾਈ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹ ਪ੍ਰਭਾਵਿਤ ਸਾਰੇ ਇਲਾਕਿਆਂ ਵਿੱਚ ਤੁਰੰਤ ਬੁਨਿਆਦੀ ਸਹੂਲਤਾਂ ਦੀ ਮੁੜ ਬਹਾਲੀ ਲਈ ਜੰਗੀ ਪੱਧਰ ‘ਤੇ ਕੰਮ ਕੀਤਾ ਜਾਵੇ ਤਾਂ ਜੋ ਐਨੇ ਦਿਨਾਂ ਤੋਂ ਮੁਸ਼ਕਲ ਵਿੱਚ ਫਸੇ ਲੋਕਾਂ ਨੂੰ ਕੁਝ ਰਾਹਤ ਪਹੁੰਚਾਈ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਮਾਜ ਸੇਵੀ ਜਥੇਬੰਦੀਆਂ, ਫ਼ੌਜ ਤੇ ਐਨ.ਡੀ.ਆਰ.ਐਫ਼ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਇਸ ਮੁਸ਼ਕਲ ਦੀ ਘੜੀ ਵਿੱਚ ਸਾਰਿਆਂ ਦੇ ਸਹਿਯੋਗ ਅਤੇ ਲੋਕਾਂ ਵੱਲੋਂ ਦਿਖਾਏ ਲਾ ਮਿਸਾਲ ਹੌਸਲੇ ਸਦਕਾ ਪਟਿਆਲਾ ਫੇਰ ਤੋਂ ਆਪਣੀ ਰਫ਼ਤਾਰ ਵਿੱਚ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਵੱਲੋਂ ਪੂਰੀ ਸਮਰੱਥਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਸ਼ੂਆਂ ਲਈ ਹਰੇ ਚਾਰੇ, ਰੈੱਡ ਕਰਾਸ ਵੱਲੋਂ ਦਵਾਈਆਂ ਤੇ ਹੋਰ ਰਾਸ਼ਨ, ਡੀ.ਐਫ.ਐਸ.ਸੀ. ਵੱਲੋਂ ਫੂਡ ਪੈਕੇਟ, ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਨਗਰ ਨਿਗਮ ਵੱਲੋਂ ਸ਼ਹਿਰ ਦੇ ਪ੍ਰਭਾਵਿਤ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ।

Advertisement
Advertisement
Advertisement
Advertisement
Scroll to Top