40 ਸਾਲਾ ਪਿਤਾ ਨੇ ਵੱਢਿਆ ਆਪਣੀ ਹੀ 9 ਸਾਲਾ ਧੀ ਦਾ ਗਲਾ

ਦੁਆਰਾ: Punjab Bani ਪ੍ਰਕਾਸ਼ਿਤ :Thursday, 13 February, 2025, 11:58 AM

40 ਸਾਲਾ ਪਿਤਾ ਨੇ ਵੱਢਿਆ ਆਪਣੀ ਹੀ 9 ਸਾਲਾ ਧੀ ਦਾ ਗਲਾ
ਹਰਿਆਣਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਰੇਵਾੜੀ ਜਿ਼ਲ੍ਹੇ ਵਿੱਚ 40 ਸਾਲਾ ਵਿਅਕਤੀ ਨੇ ਆਪਣੀ ਹੀ 9 ਸਾਲਾ ਧੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਅਤੇ ਉਸ ਦੀ ਪਤਨੀ ਅਤੇ ਬਜ਼ੁਰਗ ਮਾਂ `ਤੇ ਵੀ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ । ਪੁਲਸ ਅਨੁਸਾਰ ਮੁਲਜ਼ਮ ਸੰਦੀਪ ਕੁਮਾਰ ਰਾਜਸਥਾਨ ਦੇ ਮੰਡ ਕਸਬਾ ਨੇੜੇ ਪਿੰਡ ਹੁੱਡੀਆਕਲਾਂ ਦਾ ਰਹਿਣ ਵਾਲਾ ਹੈ ਤੇ ਉਹ ਆਪਣੇ ਪਰਿਵਾਰ ਨਾਲ ਰੇਵਾੜੀ ਦੇ ਮਯੂਰ ਵਿਹਾਰ ਇਲਾਕੇ `ਚ ਕਿਰਾਏ ਦੇ ਮਕਾਨ `ਚ ਰਹਿੰਦਾ ਸੀ । ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਦੇਰ ਰਾਤ ਸੰਦੀਪ ਨੇ ਆਪਣੀ ਧੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਆਪਣੀ ਪਤਨੀ ਅਤੇ ਮਾਂ `ਤੇ ਹਥੌੜੇ ਨਾਲ ਹਮਲਾ ਕਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਰੌਲਾ ਸੁਣ ਕੇ ਗੁਆਂਢੀਆਂ ਨੇ ਤਿੰਨਾਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਬੱਚੀ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਦੋਸ਼ੀ ਦੀ ਪਤਨੀ ਅਤੇ ਮਾਂ ਦਾ ਇਲਾਜ ਚੱਲ ਰਿਹਾ ਹੈ । ਇਸ ਮਾਮਲੇ ਵਿੱਚ ਥਾਣਾ ਰਾਮਪੁਰਾ ਵਿੱਚ ਐਫ਼. ਆਈ. ਆਰ. ਦਰਜ ਕੀਤੀ ਗਈ ਹੈ । ਪੁਲਿਸ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ । ਰਾਮਪੁਰਾ ਥਾਣਾ ਇੰਚਾਰਜ ਮਨੀਸ਼ ਕੁਮਾਰ ਨੇ ਦੱਸਿਆ ਕਿ ਘਟਨਾ ਦੇ ਅਸਲ ਕਾਰਨ ਹਮਲਾਵਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਸਾਹਮਣੇ ਆ ਸਕਣਗੇ ।