Breaking News ਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨਵਿਧਾਇਕ ਨਰਿੰਦਰ ਕੌਰ ਭਰਾਜ ਨੇ ਏ. ਜੀ. ਆਫਿਸ ਵਿੱਚ ਐਸ. ਸੀ. ਭਾਈਚਾਰੇ ਨਾਲ ਸੰਬੰਧਿਤ ਵਕੀਲਾਂ ਦੀ ਭਰਤੀ ਲਈ ਆਮਦਨ ਯੋਗਤਾ ਘਟਾਏ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਤਰੁਨਪ੍ਰੀਤ ਸਿੰਘ ਸੌਂਦਸਰਕਾਰੀ ਹਸਪਤਾਲ ਭੁਲੱਥ ਵਿਖੇ ਵਿਜੀਲੈਂਸ ਨੇ ਕੀਤਾ ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਦੇ ਮਾਮਲੇ ਦਾ ਪਰਦਾ ਫਾਸ਼ਸਕੂਲ ਦੇ ਅਧਿਆਪਕ ਨੇ ਹੀ ਬਣਾਇਆ ਵਿਦਿਆਰਥਣ ਨੂੰ ਆਪਣੀ ਹਵਸ ਦਾ ਸ਼ਿਕਾਰ 

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਐਪਰਨ ਹੀ ਹੋਵੇਗਾ ਉਹਨਾਂ ਦੀ ਪਹਿਚਾਣ:ਡਾ. ਬਲਜੀਤ ਕੌਰ

ਦੁਆਰਾ: News ਪ੍ਰਕਾਸ਼ਿਤ :Saturday, 15 July, 2023, 06:07 PM

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਐਪਰਨ ਹੀ ਹੋਵੇਗਾ ਉਹਨਾਂ ਦੀ ਪਹਿਚਾਣ:ਡਾ. ਬਲਜੀਤ ਕੌਰ

ਐਪਰਨ ਲਾਗੂ ਕਰਨ ਸਬੰਧੀ ਵਿਭਾਗੀ ਪੱਤਰ ਜ਼ਾਰੀ

ਚੰਡੀਗੜ੍ਹ, 15 ਜੁਲਾਈ
ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਵਰਦੀ ਸਬੰਧੀ ਵਿਲੱਖਣ ਫੈਸਲਾ ਲਿਆ ਹੈ। ਹੁਣ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਆਪਣੀਆਂ ਸੇਵਾਵਾਂ ਨਿਭਾਉਂਦੇ ਸਮੇਂ ਗੁਲਾਬੀ ਅਤੇ ਅਸਮਾਨੀ ਸਮੇਤ ਲਾਲ ਰੰਗ ਦਾ ਆਈ.ਸੀ.ਡੀ.ਐਸ.ਲੋਗੋ ਲਗਾਉਣਗੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਲਈ ਗੁਲਾਬੀ (ਬੇਬੀ ਪਿੰਕ ਐਪਰਨ) ਸਮੇਤ ਲਾਲ ਰੰਗ ਦਾ ਆਈ.ਸੀ.ਡੀ.ਐਸ.ਲੋਗੋ ਅਤੇ ਹੈਲਪਰਾਂ ਲਈ ਅਸਮਾਨੀ (ਸਕਾਈ ਬਲਿਯੂ ਐਪਰਨ) ਸਮੇਤ ਲਾਲ ਰੰਗ ਦਾ ਆਈ.ਸੀ.ਡੀ.ਐਸ.ਲੋਗੋ ਲਗਾਉਣ ਲਈ ਹਦਾਇਤ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਅਸਾਨੀ ਨਾਲ ਪਹਿਚਾਣ ਹੋ ਸਕੇਗੀ, ਇਸ ਦੇ ਨਾਲ-ਨਾਲ ਉਨ੍ਹਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਹੋਰ ਨਿਖਾਰ ਆਵੇਗਾ।

ਮੰਤਰੀ ਨੇ ਦੱਸਿਆ ਕਿ ਰਾਜ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਪੱਤਰ ਜਾਰੀ ਕਰ ਕੇ ਹਦਾਇਤ ਕੀਤੀ ਗਈ ਹੈ ਕਿ ਉਹ ਸੂਬਾ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ।