Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 10:15 am

+91 90915 01313 , +91 90916 01313

punjabbanni@gmail.com
punjabbani@yahoo.com

ਰਿਕਸ਼ੇ ਵਾਲੇ ਨੇ 14 ਸਾਲਾ ਸਕੂਲੀ ਵਿਦਿਆਰਥਣ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਕੀਤਾ ਰੇਪ

ਰਿਕਸ਼ੇ ਵਾਲੇ ਨੇ 14 ਸਾਲਾ ਸਕੂਲੀ ਵਿਦਿਆਰਥਣ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਕੀਤਾ ਰੇਪ

ਰਿਕਸ਼ੇ ਵਾਲੇ ਨੇ 14 ਸਾਲਾ ਸਕੂਲੀ ਵਿਦਿਆਰਥਣ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਕੀਤਾ ਰੇਪ
ਕੋਲਕਾਤਾ : ਭਾਰਤ ਦੇਸ਼ ਦੇ ਸ਼ਹਿਰ ਕੋਲਕਾਤਾ ਦੇ ਨਾਲ ਲੱਗਦੇ ਨਿਊ ਟਾਊਨ ਵਿੱਚ 14 ਸਾਲ ਦੀ ਸਕੂਲੀ ਵਿਦਿਆਰਥਣ ਨਾਲ ਈ-ਰਿਕਸ਼ਾ ਚਾਲਕ ਨੇ ਬਲਾਤਕਾਰ ਕੀਤਾ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲਾਂ ਈ ਰਿਕਸ਼ਾ ਚਾਲਕ ਨੇ ਵਿਦਿਆਰਥਣ ਦੀ ਗਰਦਨ ਦੀ ਹੱਡੀ ਤੋੜ ਕੇ ਹੱਤਿਆ ਕੀਤੀ ਤੇ ਫਿਰ ਉਸ ਨਾਲ ਬਲਾਤਕਾਰ ਕੀਤਹ। 14 ਸਾਲਾ ਸਕੂਲੀ ਵਿਦਿਆਰਥਣ 8ਵੀਂ ਜਮਾਤ ਦੀ ਵਿਦਿਆਰਥਣ ਸੀ ਤੇ ਇਹ ਘਟਨਾ ਪਿਛਲੇ ਸ਼ੁੱਕਰਵਾਰ ਨੂੰ ਵਾਪਰੀ । ਪੁਲਸ ਨੂੰ ਨਿਊ ਟਾਊਨ ਇਲਾਕੇ ਵਿੱਚੋਂ ਲੜਕੀ ਦੀ ਲਾਸ਼ ਮਿਲੀ, ਜਿਸ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ । ਜਦੋਂ ਪੁਲਸ ਨੇ ਲਾਸ਼ ਮਿਲਣ ਤੋਂ ਬਾਅਦ ਜਾਂਚ ਕੀਤੀ ਤਾਂ ਪਤਾ ਲੱਗਿਆ ਕਿ ਲੜਕੀ ਨਾਲ ਬਲਾਤਕਾਰ ਕੀਤਾ ਗਿਆ ਹੈ।ਪੁਲਸ ਵਲੋਂ ਜਾਂਚ ਦੌਰਾਨ ਖੰਗਾਲੇ ਗਏ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ ਵਿਚ ਪਾਇਆ ਗਿਆ ਕਿ ਸੌਮਿੱਤਰ ਰਾਏ ਨਾਮ ਦਾ ਇੱਕ ਈ-ਰਿਕਸ਼ਾ ਚਾਲਕ ਲੜਕੀ ਨੂੰ ਆਪਣੇ ਈ-ਰਿਕਸ਼ਾ ਵਿੱਚ ਲੈ ਗਿਆ ਸੀ। ਜਦੋਂ ਪੁਲਿਸ ਨੇ ਇਸ ਈ-ਰਿਕਸ਼ਾ ਚਾਲਕ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ । ਪੁੱਛਗਿੱਛ ਦੌਰਾਨ ਇਸ ਈ-ਰਿਕਸ਼ਾ ਚਾਲਕ ਨੇ ਦੱਸਿਆ ਕਿ ਉਸਨੇ ਲੜਕੀ ਨੂੰ ਬਿਠਾਇਆ ਅਤੇ ਲਗਭਗ 3 ਘੰਟੇ ਤੱਕ ਈ-ਰਿਕਸ਼ਾ ਵਿੱਚ ਘੁੰਮਾਇਆ। ਇਸ ਤੋਂ ਬਾਅਦ ਉਹ ਕੁੜੀ ਨੂੰ ਜੰਗਲ ਵਿੱਚ ਲੈ ਗਿਆ । ਪਹਿਲਾਂ ਕੁੜੀ ਨੂੰ ਰੱਸੀ ਅਤੇ ਸਪਰਿੰਗ ਨਾਲ ਗਲਾ ਘੁੱਟ ਕੇ ਮਾਰ ਦਿੱਤਾ ਗਿਆ। ਕਤਲ ਤੋਂ ਬਾਅਦ ਦੋਸ਼ੀ ਨੇ ਲੜਕੀ ਦੀ ਲਾਸ਼ ਨਾਲ ਬਲਾਤਕਾਰ ਕੀਤਾ ।

Advertisement
Advertisement
Advertisement
Advertisement
Scroll to Top