Breaking News ਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡਤਰਨਤਾਰਨ ਵਿਚ ਸਬ ਇੰਸਪੈਕਟਰ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ ਤੇ ਏ. ਐਸ. ਆਈ. ਦੀ ਤੋੜੀ ਬਾਂਹਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜ

ਪ੍ਰਧਾਨ ਮੰਤਰੀ ਮੋਦੀ ਦੀ ਵਿਦੇਸ਼ ਨੀਤੀ ਬੂਰੀ ਤਰ੍ਹਾਂ ਨਾਲ ਹੋਈ ਫੇਲ੍ਹ : ਹਰਚੰਦ ਸਿੰਘ ਬਰਸਟ

ਦੁਆਰਾ: Punjab Bani ਪ੍ਰਕਾਸ਼ਿਤ :Friday, 07 February, 2025, 05:05 PM

ਪ੍ਰਧਾਨ ਮੰਤਰੀ ਮੋਦੀ ਦੀ ਵਿਦੇਸ਼ ਨੀਤੀ ਬੂਰੀ ਤਰ੍ਹਾਂ ਨਾਲ ਹੋਈ ਫੇਲ੍ਹ : ਹਰਚੰਦ ਸਿੰਘ ਬਰਸਟ
ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ-ਅਮਰੀਕੀ ਜਹਾਜ਼ ਨੂੰ ਅੰਮ੍ਰਿਤਸਰ ਵਿਖੇ ਉਤਾਰਨਾ ਕੇਂਦਰ ਸਰਕਾਰ ਦੀ ਪੰਜਾਬ ਦਾ ਅਕਸ ਖਰਾਬ ਕਰਨ ਦੀ ਸਾਜਿਸ਼
ਪਟਿਆਲਾ : ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅਮਰੀਕਾ ਤੋਂ 104 ਭਾਰਤੀਆਂ ਨੂੰ ਡਿਪੋਰਟ ਕਰਨ ਨੂੰ ਦੁੱਖਦਾਈ ਕਰਾਰ ਦਿੰਦਿਆਂ ਕਿਹਾ ਕਿ ਅਮਰੀਕਾ ਤੋਂ ਫੌਜੀ ਜਹਾਜ਼ ਵਿੱਚ ਵਾਪਸ ਭੇਜੇ ਭਾਰਤੀਆਂ ਨੂੰ ਕੈਦੀਆਂ ਵਾਂਗ ਹਥਕੜੀਆਂ ਅਤੇ ਬੇੜੀਆਂ ਲਗਾਉਣਾ ਬੜਾ ਹੀ ਮੰਦਭਾਗਾ ਹੈ । ਇਸ ਘਟਨਾ ਨੇ ਸਾਰੀ ਦੁਨਿਆ ਵਿੱਚ ਭਾਰਤ ਦਾ ਸਿਰ ਨੀਵਾਂ ਕੀਤਾ ਹੈ ਅਤੇ ਭਾਰਤੀਆਂ ਨੂੰ ਅਪਮਾਨਿਤ ਕੀਤਾ ਹੈ ।

ਸ. ਬਰਸਟ ਨੇ ਕਿਹਾ ਕਿ ਇਕ ਪਾਸੇ ਤਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਗਹਿਰੀ ਦੋਸਤੀ ਦੀਆਂ ਗੱਲਾਂ ਕਰਦੇ ਹਨ ਅਤੇ ਦੂਜੇ ਪਾਸੇ ਅਮਰੀਕਾ ਤੋਂ ਹੀ ਭਾਰਤੀਆਂ ਨੂੰ ਵਾਪਸ ਭੇਜੇ ਜਾਣ ਸਬੰਧੀ ਕੁਝ ਨਹੀਂ ਕਰ ਸਕੇ। ਇਸ ਤੋਂ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੁੰਦੇ ਹਨ ਅਤੇ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ । ਉਨ੍ਹਾਂ ਕਿਹਾ ਕਿ ਕਿਸੇ ਹੋਰ ਦੇਸ਼ ਦੇ ਫੌਜੀ ਜਹਾਜ਼ ਨੂੰ ਇਸ ਦੇਸ਼ ਵਿੱਚ ਉਤਰਨ ਦੀ ਇਜਾਜਤ ਦੇਣ ਤੋਂ ਸਾਫ਼ ਜਾਪਦਾ ਹੈ ਕਿ ਇਹ ਸਰਮਾਏਦਾਰੀ ਅੱਗੇ ਸਰੈਂਡਰ ਕਰ ਚੁੱਕੇ ਹਨ ਅਤੇ ਅਮਰੀਕਾ ਵਰਗੇ ਦੇਸ਼ ਅੱਗੇ ਮੋਦੀ ਸਰਕਾਰ ਦਾ ਜੋਰ ਨਹੀਂ ਚਲਦਾ । ਸੂਬਾ ਜਨਰਲ ਸਕੱਤਰ ਨੇ ਅਮਰੀਕੀ ਫੌਜੀ ਜਹਾਜ਼ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੇ ਉਤਾਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਜਾਣਬੂਝ ਕੇ ਪੂਰੀ ਦੁਨੀਆ ਵਿੱਚ ਪੰਜਾਬ ਅਤੇ ਪੰਜਾਬੀਆਂ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਜਦਕਿ ਅਮਰੀਕਾ ਤੋਂ ਵਾਪਸ ਭੇਜੇ ਗਏ ਭਾਰਤੀਆਂ ਵਿੱਚ ਜਿਆਦਾਤਰ ਗੁਜਰਾਤ ਅਤੇ ਹਰਿਆਣਾ ਤੋਂ ਹਨ, ਪਰ ਫਿਰ ਵੀ ਜਹਾਜ਼ ਨੂੰ ਪੰਜਾਬ ਵਿੱਚ ਹੀ ਕਿਉਂ ਉਤਾਰਿਆ ਗਿਆ ।

ਉਨ੍ਹਾਂ ਕਿਹਾ ਕਿ ਉਂਝ ਤਾਂ ਇੰਟਰਨੈਸ਼ਨਲ ਫਲਾਇਟ੍ਸ ਨੂੰ ਇੰਟਰਨੈਸ਼ਨਲ ਹਵਾਈ ਅੱਡਿਆਂ ਤੇ ਚਾਹੇ ਉਹ ਚੰਡੀਗੜ੍ਹ ਹੋਵੇ ਜਾਂ ਅੰਮ੍ਰਿਤਸਰ, ਉਤਾਰਨ ਦੀ ਇਜਾਜਤ ਨਹੀਂ ਦਿੱਤੀ ਜਾਂਦੀ, ਪਰ ਅਮਰੀਕਾ ਦੇ ਇਸ ਫੌਜੀ ਜਹਾਜ਼ ਨੂੰ ਅੰਮ੍ਰਿਤਸਰ ਉਤਾਰਿਆ ਗਿਆ ਹੈ, ਇਹ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਨਫ਼ਰਤ ਫੈਲਾਉਣ ਅਤੇ ਅਪਮਾਨ ਕਰਨ ਵਾਲੀ ਗੱਲ ਹੋਈ ਹੈ ਅਤੇ ਇਸ ਨਾਲ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਫ਼ਰਤ ਦਿਖਾਈ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਵਿਦੇਸ਼ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਇਸ ਮਾਮਲੇ ਸਬੰਧੀ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਾਲ ਗੱਲਬਾਤ ਕਰਨ ਅਤੇ ਅਮਰੀਕਾ ਦੇ ਭਾਰਤੀਆਂ ਪ੍ਰਤੀ ਰਵਈਆ ਦੀ ਜਵਾਬਦੇਹੀ ਮੰਗਣ ।