Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:49 pm

+91 90915 01313 , +91 90916 01313

punjabbanni@gmail.com
punjabbani@yahoo.com

ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਲਈ ਭਲਾਈ ਸਕੀਮਾਂ ਅਤੇ ਵਿਭਾਗੀ ਬਜਟ ਦਾ ਲਿਆ ਜਾਇਜ਼ਾ

ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਲਈ ਭਲਾਈ ਸਕੀਮਾਂ ਅਤੇ ਵਿਭਾਗੀ ਬਜਟ ਦਾ ਲਿਆ ਜਾਇਜ਼ਾ

ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਲਈ ਭਲਾਈ ਸਕੀਮਾਂ ਅਤੇ ਵਿਭਾਗੀ ਬਜਟ ਦਾ ਲਿਆ ਜਾਇਜ਼ਾ
ਚੰਡੀਗੜ, 7 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਉਨਾਂ ਨੂੰ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਲਈ ਵਚਨਬੱਧ ਹੈ, ਇਹ ਵਿਚਾਰ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੀਆਂ ਗਤੀਵਿਧੀਆਂ ਦਾ ਮੁਲਾਂਕਣ ਕਰਨ ਅਤੇ ਆਜ਼ਾਦੀ ਘੁਲਾਟੀਆਂ ਲਈ ਵੱਖ-ਵੱਖ ਭਲਾਈ ਸਕੀਮਾਂ ਨੂੰ ਲਾਗੂਕਰਨ ਸਬੰਧੀ ਕਰਵਾਈ ਸਮੀਖਿਆ ਮੀਟਿੰਗ ਦੌਰਾਨ ਜ਼ਾਹਿਰ ਕੀਤੇ । ਮੀਟਿੰਗ ਦੌਰਾਨ ਆਜ਼ਾਦੀ ਘੁਲਾਟੀਆਂ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵ ਨੇ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਲਈ ਪੈਨਸ਼ਨ ਲਾਭ, ਸਿਹਤ ਸੰਭਾਲ ਸਹਾਇਤਾ, ਵਿਦਿਅਕ ਰਾਖਵਾਂਕਰਨ ਅਤੇ ਰੁਜ਼ਗਾਰ ਸਹਾਇਤਾ ਸਮੇਤ ਮੌਜੂਦਾ ਪ੍ਰੋਗਰਾਮਾਂ ਦੇ ਕੰਮਕਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਮੰਤਰੀ ਨੇ ਅਧਿਕਾਰੀਆਂ ਨੂੰ ਇਨਾਂ ਭਲਾਈ ਸਕੀਮਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਅਤੇ ਲਾਭਪਾਤਰੀਆਂ ਨਾਲ ਨਿਰੰਤਰ ਰਾਬਤਾ ਬਣਾ ਕੇ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਨਾਂ ਦੀਆਂ ਸਮੱਸਿਆਵਾਂ ਨੂੰ ਸੁਚੱਜਤਾ ਨਾਲ ਹੱਲ ਕੀਤਾ ਜਾ ਸਕੇ । ਇਸ ਤੋਂ ਇਲਾਵਾ, ਚੱਲ ਰਹੀਆਂ ਅਤੇ ਭਵਿੱਖੀ ਭਲਾਈ ਸਕੀਮਾਂ ਅਤੇ ਉਪਰਾਲਿਆਂ ਲਈ ਢੁਕਵੇਂ ਵਿੱਤੀ ਸਰੋਤਾਂ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੇ ਬਜਟ ‘ਤੇ ਵੀ ਚਰਚਾ ਕੀਤੀ ਗਈ । ਮੀਟਿੰਗ ਵਿੱਚ ਆਜਾਦੀ ਘੁਲਾਟੀਆਂ ਵਿਭਾਗ ਦੇ ਸਕੱਤਰ ਗਗਨਦੀਪ ਸਿੰਘ ਬਰਾੜ, ਆਜਾਦੀ ਘੁਲਾਟੀਆਂ ਵਿਭਾਗ ਦੇ ਸੰਯੁਕਤ ਸਕੱਤਰ ਲਵਜੀਤ ਕਲਸੀ, ਸੁਪਰਡੈਂਟ ਸੁਮਨ ਲਤਾ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top