ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਇਆ ਗਿਆ ਦੰਦਾਂ ਦੀ ਸਫ਼ਾਈ ਬਾਰੇ ਕੈਂਪ

ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਇਆ ਗਿਆ ਦੰਦਾਂ ਦੀ ਸਫ਼ਾਈ ਬਾਰੇ ਕੈਂਪ
ਪਟਿਆਲਾ : ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਦੰਦਾਂ ਦੀ ਸਫ਼ਾਈ ਅਤੇ ਦੇਖ-ਰੇਖ ਬਾਰੇ ਜਾਗਰੂਕ ਕਰਨ ਹਿਤ ਕੈਂਪ ਲਗਾਇਆ ਗਿਆ, ਜਿਸ ਵਿੱਚ ਸਰਕਾਰੀ ਡੈਂਟਲ ਕਾਲਜ, ਪਟਿਆਲਾ ਡਾ. ਗਗਨਦੀਪ ਕੌਰ ਦੀ ਅਗਵਾਈ ਹੇਠ ਉਨ੍ਹਾਂ ਦੀ ਟੀਮ ਨੇ ਸਕੂਲ ਦੇ ਦੰਦਾਂ ਦੀ ਚੈਕਿੰਗ ਕੀਤੀ । ਇਸ ਟੀਮ ਵੱਲੋਂ ਬੁਰਸ਼ ਕਰਨ ਦੀ ਤਕਨੀਕ ਬਾਰੇ ਸਮਝਾਉਂਦਿਆਂ ਵਿਦਿਆਰਥੀਆਂ ਨੂੰ ਜੰਕ ਫੂਡ ਨਾ ਖਾਣ ਬਾਰੇ ਜਾਣੂ ਕਰਵਾਇਆ । ਵਿਦਿਆਰਥੀਆਂ ਨੂੰ ਦੱਸਿਆ ਕਿ ਦਿਨ ਵਿੱਚ ਦੋ ਵਾਰ ਦੰਦਾਂ ਦੀ ਸਫ਼ਾਈ ਕਰਨਾ ਬਹੁਤ ਜ਼ਰੂਰੀ ਹੈ । ਡਾ. ਗਗਨਦੀਪ ਕੌਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸਰਕਾਰੀ ਡੈਂਟਲ ਕਾਲਜ ਨੂੰ ਪੰਜਾਬ ਸਰਕਾਰ ਵੱਲੋਂ ਅਲਾਟ ਕੀਤੀ ਗਈ ਨਵੀਂ ਬੱਸ ਜਿਸ ਵਿੱਚ ਟਰੀਟਮੈਂਟ ਸਬੰਧੀ ਹਰੇਕ ਸੁਵਿਧਾ ਉਪਲਬਧ ਹੈ, ਪਹਿਲੀ ਵਾਰ ਸਕੂਲ ਵਿਖੇ ਲਿਆਂਦੀ ਗਈ ਹੈ ।
ਇਸ ਮੌਕੇ ਸਕੂਲ ਇੰਚਾਰਜ ਸਤਵੀਰ ਸਿੰਘ ਗਿੱਲ ਅਤੇ ਲੈਕਚਰਾਰ ਹਰਪ੍ਰੀਤ ਸਿੰਘ ਵੱਲੋਂ ਕੈਂਪ ਦਾ ਰਿਬਨ ਕਟਵਾ ਕੇ ਉ਼ਦਘਾਟਨ ਕੀਤਾ ਗਿਆ। ਕੈਂਪ ਦੌਰਾਨ ਯੂਨੀਵਰਸਿਟੀ ਦੇ ਭਾਈ ਘਨਈਆ ਸਿਹਤ ਕੇਂਦਰ ਤੋਂ ਸੀਨੀਅਰ ਮੈਡੀਕਲ ਅਫ਼ਸਰ, ਡਾ. ਰੇਗੀਨਾ ਮੈਣੀ ਨੇ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚ ਕੇ ਟੀਮ ਦਾ ਧੰਨਵਾਦ ਕੀਤਾ । ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜਰ ਸੀ ।
